ਖਾਦ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਲਈ ਮੁੱਖ ਖੇਤੀਬਾੜੀ ਅਫ਼ਸਰ ਨੇ ਹੋਲਸੇਲ ਡੀਲਰਾਂ ਨਾਲ ਕੀਤੀ ਮੀਟਿੰਗ – ਕਿਸਾਨਾਂ ਨੂੰ ਕੰਟਰੋਲ ਰੇਟ ‘ਤੇ ਬਿਨਾਂ ਟੈਗਿੰਗ ਖਾਦ ਮੁਹੱਈਆ ਕਰਵਾਉਣ ਦੀਆਂ ਦਿੱਤੀਆਂ ਹਦਾਇਤਾਂ – ਜਮ੍ਹਾਂਖੋਰੀ, ਕਾਲਾਬਾਜ਼ਾਰੀ ਅਤੇ ਬਿਨਾਂ ਬਿੱਲ ਵਿਕਰੀ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਨੂੰਨੀ ਕਾਰਵਾਈ

Spread the love
ਅੰਮ੍ਰਿਤਸਰ, 13 ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ     ) – ਮਾਣਯੋਗ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਵੱਲੋਂ ਜ਼ਿਲ੍ਹੇ ਦੇ ਸਮੂਹ ਖਾਦ ਹੋਲਸੇਲ ਡੀਲਰਾਂ ਨਾਲ ਮੀਟਿੰਗ ਕਰਕੇ ਖਾਦ ਦੀ ਨਿਰਵਿਘਨ ਸਪਲਾਈ, ਪਾਰਦਰਸ਼ੀ ਵੰਡ ਅਤੇ ਕਿਸਾਨਾਂ ਨੂੰ ਸਮੇਂ ਸਿਰ ਖਾਦ ਉਪਲਬਧ ਕਰਵਾਉਣ ਸਬੰਧੀ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ।ਮੀਟਿੰਗ ਦੌਰਾਨ ਡਾ. ਦੋਸਾਂਝ ਨੇ ਕਿਹਾ ਕਿ ਜ਼ਿਲ੍ਹੇ ਦੇ ਹਰੇਕ ਖੇਤਰ ਵਿੱਚ ਰਿਟੇਲਰਾਂ ਨੂੰ ਲੋੜ ਅਨੁਸਾਰ ਖਾਦ ਦੀ ਸਪਲਾਈ ਯਕੀਨੀ ਬਣਾਈ ਜਾਵੇ ਤਾਂ ਜੋ ਕਿਸਾਨਾਂ ਨੂੰ ਸਮੇਂ ਸਿਰ ਖਾਦ ਮਿਲ ਸਕੇ। ਉਨ੍ਹਾਂ ਸਪੱਸ਼ਟ ਕੀਤਾ ਕਿ ਰਿਟੇਲਰ ਦੀ ਮੰਗ ਤੋਂ ਬਿਨਾਂ ਖਾਦ ਦੇ ਨਾਲ ਕਿਸੇ ਹੋਰ ਖੇਤੀ ਇਨਪੁਟ ਦੀ ਟੈਗਿੰਗ ਨਾ ਕੀਤੀ ਜਾਵੇ ਅਤੇ ਨਾ ਹੀ ਕਿਸੇ ਤਰ੍ਹਾਂ ਦੀ ਜਮ੍ਹਾਂਖੋਰੀ ਜਾਂ ਕਾਲਾਬਾਜ਼ਾਰੀ ਬਰਦਾਸ਼ਤ ਕੀਤੀ ਜਾਵੇਗੀ।ਮੁੱਖ ਖੇਤੀਬਾੜੀ ਅਫ਼ਸਰ ਨੇ ਸਮੂਹ ਬਲਾਕ ਖੇਤੀਬਾੜੀ ਅਫ਼ਸਰਾਂ ਨੂੰ ਵੀ ਨਿਰਦੇਸ਼ ਦਿੱਤੇ ਕਿ ਆਪਣੇ-ਆਪਣੇ ਅਧਿਕਾਰ ਖੇਤਰ ਵਿੱਚ ਖਾਦ ਦੀ ਉਪਲਬਧਤਾ ‘ਤੇ ਲਗਾਤਾਰ ਨਜ਼ਰ ਰੱਖੀ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਕਿਸਾਨਾਂ ਨੂੰ ਸਰਕਾਰ ਵੱਲੋਂ ਨਿਰਧਾਰਿਤ ਕੰਟਰੋਲ ਰੇਟ ‘ਤੇ ਬਿਨਾਂ ਕਿਸੇ ਟੈਗਿੰਗ ਦੇ ਖਾਦ ਉਪਲਬਧ ਹੋ ਰਹੀ ਹੈ।ਉਨ੍ਹਾਂ ਖਾਦ ਵਿਕਰੇਤਾਵਾਂ ਨੂੰ ਹਦਾਇਤ ਕੀਤੀ ਕਿ ਪੀ.ਓ.ਐੱਸ. ਮਸ਼ੀਨਾਂ ਵਿੱਚ ਕੀਤੀ ਗਈ ਵਿਕਰੀ ਅਨੁਸਾਰ ਸਟਾਕ ਤੁਰੰਤ ਅਪਡੇਟ ਕੀਤਾ ਜਾਵੇ ਅਤੇ ਪੀ.ਓ.ਐੱਸ. ਮਸ਼ੀਨ ਵਿੱਚ ਦਰਸਾਏ ਗਏ ਸਟਾਕ ਅਤੇ ਅਣਵਿਕੀ ਖਾਦ ਦੇ ਅਸਲ ਸਟਾਕ ਵਿੱਚ ਕੋਈ ਅੰਤਰ ਨਾ ਹੋਵੇ। ਉਨ੍ਹਾਂ ਕਿਹਾ ਕਿ ਇਸ ਨਾਲ ਲੋੜ ਅਨੁਸਾਰ ਭਾਰਤ ਸਰਕਾਰ ਤੋਂ ਯੂਰੀਆ ਅਤੇ ਹੋਰ ਖਾਦਾਂ ਦੀ ਸਪਲਾਈ ਪ੍ਰਾਪਤ ਕਰਨ ਵਿੱਚ ਸਹੂਲਤ ਰਹੇਗੀ।ਡਾ. ਦੋਸਾਂਝ ਨੇ ਡੀਲਰਾਂ ਨੂੰ ਆਪਣੇ ਲਾਇਸੈਂਸ ਅਤੇ ਹੋਰ ਲੋੜੀਂਦੇ ਦਸਤਾਵੇਜ਼ ਹਰ ਸਮੇਂ ਮੁਕੰਮਲ ਰੱਖਣ, ਸਟਾਕ ਬੋਰਡ ‘ਤੇ ਰੋਜ਼ਾਨਾ ਖਾਦ ਦਾ ਸਟਾਕ ਦਰਜ ਕਰਨ ਅਤੇ ਕਿਸਾਨਾਂ ਨੂੰ ਵੇਚੀ ਜਾਣ ਵਾਲੀ ਹਰ ਖੇਤੀ ਸਮੱਗਰੀ ਦਾ ਪੱਕਾ ਬਿੱਲ ਜਾਰੀ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਕੇਵਲ ਲੋੜੀਂਦੀ ਸਮੱਗਰੀ ਹੀ ਵੇਚੀ ਜਾਵੇ ਅਤੇ ਬੇਲੋੜੀਆਂ ਵਸਤਾਂ ਖਰੀਦਣ ਲਈ ਮਜਬੂਰ ਨਾ ਕੀਤਾ ਜਾਵੇ।ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਚੈਕਿੰਗ ਦੌਰਾਨ ਜੇਕਰ ਕੋਈ ਵਿਕਰੇਤਾ ਬਿਨਾਂ ਬਿੱਲ ਖਾਦ, ਬੀਜ ਜਾਂ ਕੀਟਨਾਸ਼ਕ ਦਵਾਈਆਂ ਵੇਚਦਾ ਪਾਇਆ ਗਿਆ ਜਾਂ ਖਾਦ ਨਾਲ ਗੈਰ-ਜ਼ਰੂਰੀ ਟੈਗਿੰਗ ਕਰਦਾ ਮਿਲਿਆ ਤਾਂ ਉਸ ਖ਼ਿਲਾਫ਼ ਖਾਦ, ਬੀਜ ਅਤੇ ਕੀਟਨਾਸ਼ਕ ਦਵਾਈਆਂ ਨਾਲ ਸਬੰਧਤ ਐਕਟਾਂ ਅਤੇ ਕੰਟਰੋਲ ਆਰਡਰਾਂ ਅਧੀਨ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਮੁੱਖ ਖੇਤੀਬਾੜੀ ਅਫ਼ਸਰ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਖਾਦ, ਬੀਜ ਅਤੇ ਦਵਾਈਆਂ ਦੀ ਖਰੀਦ ਸਮੇਂ ਹਮੇਸ਼ਾ ਪੱਕਾ ਬਿੱਲ ਜ਼ਰੂਰ ਪ੍ਰਾਪਤ ਕਰਨ। ਜੇਕਰ ਕੋਈ ਵਿਕਰੇਤਾ ਬਿੱਲ ਦੇਣ ਤੋਂ ਇਨਕਾਰ ਕਰਦਾ ਹੈ ਜਾਂ ਕਿਸੇ ਹੋਰ ਕਿਸਮ ਦੀ ਸਮੱਸਿਆ ਪੈਦਾ ਕਰਦਾ ਹੈ ਤਾਂ ਉਸ ਸਬੰਧੀ ਲਿਖਤੀ ਸ਼ਿਕਾਇਤ ਆਪਣੇ ਸਬੰਧਤ ਬਲਾਕ ਖੇਤੀਬਾੜੀ ਅਫ਼ਸਰ ਜਾਂ ਨਜ਼ਦੀਕੀ ਖੇਤੀਬਾੜੀ ਦਫ਼ਤਰ ਵਿੱਚ ਦਰਜ ਕਰਵਾਈ ਜਾਵੇ ਤਾਂ ਜੋ ਬਣਦੀ ਕਾਰਵਾਈ ਕੀਤੀ ਜਾ ਸਕੇ।

 

  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *