ਖਾਲਸਾ ਕਾਲਜ ਮਹਿਤਾ ਬੀ.ਸੀ.ਏ. ਤੇ ਬੀ.ਕਾਮ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਪ੍ਰੀਖਿਆਵਾਂ ਵਿੱਚ ਮਾਰੀਆਂ ਮੱਲਾਂ।

Spread the love
ਚੌਂਕ ਮਹਿਤਾ 31 ਅਗਸਤ ਰਾਜਵਿੰਦਰ ਸਿੰਘ ਰੰਧਾਵਾ ਦਮਦਮੀ ਟਕਸਾਲ ਦੇ ਮੌਜੂਦਾ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸ਼੍ਰੀਮਾਨ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਜੀ ਦੀ ਰਹਿਨੁਮਾਈ ਹੇਠ ਚੱਲ ਰਹੇ ਵਿਦਿਅਕ ਅਦਾਰੇ ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਕਾਲਜ ਮਹਿਤਾ ਚੌਂਕ ਦੇ  ਬੀ.ਸੀ.ਏ. ਤੇ ਬੀ. ਕਾਮ ਦੇ ਨਤੀਜੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਘੋਸ਼ਿਤ ਕੀਤੇ ਗਏ। ਜਿਸ ਵਿੱਚ ਵਿਦਿਆਰਥੀਆਂ ਦੀ   ਮਿਹਨਤ  ਸਦਕਾ  ਨਤੀਜੇ  ਸੌ  ਫੀਸਦੀ ਰਹੇ। ਕਾਲਜ ਦੀਆਂ ਹੋਣਹਾਰ ਵਿਦਿਆਰਥਣਾਂ  ਰੋਸ਼ਨੀ 80% ਦਮਨਪ੍ਰੀਤ ਕੌਰ 77% ਅਤੇ ਅਭੀਜੋਤ ਕੌਰ 75% ਅੰਕ ਪ੍ਰਾਪਤ ਕਰਕੇ ਕ੍ਮਵਾਰ ਪਹਿਲਾ,ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ । ਬੀ. ਕਾਮ ਦੀ ਹਰਲੀਨ ਕੌਰ 80%, ਨਵਦੀਪ ਕੌਰ 79%, ਸੁਮਨਪ੍ਰੀਤ ਕੌਰ ਸਿਮਰਨਪ੍ਰੀਤ ਕੌਰ, ਜੈਸਮੀਨ ਕੌਰ, ਸ਼ਰਨਜੀਤ ਕੌਰ 78% ਅੰਕ ਪ੍ਰਾਪਤ ਕਰਕੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਿਲ ਕੀਤਾ। ਇਸ ਤੋਂ ਇਲਾਵਾ ਕਿਰਨਪ੍ਰੀਤ ਕੌਰ, ਪਵਨਪ੍ਰੀਤ ਕੌਰ, ਗੁਰਤੇਜ ਸਿੰਘ , ਸੁਮਨਪ੍ਰੀਤ ਕੌਰ, ਨਵਪ੍ਰੀਤ ਕੌਰ ਦਾ ਪ੍ਰਦਰਸ਼ਨ ਵੀ ਸ਼ਲਾਘਾਯੋਗ  ਰਿਹਾ। ਇਸ ਮੌਕੇ ‘ਤੇ ਕਾਲਜ  ਦੇ ਪ੍ਰਿੰਸੀਪਲ ਸਰਦਾਰ ਗੁਰਦੀਪ ਸਿੰਘ ਜਲਾਲ ਉਸਮਾਂ ਨੇ  ਖੁਸ਼ੀ ਜ਼ਾਹਿਰ ਕਰਦਿਆ ਵਿਦਿਆਰਥੀਆਂ ਦੇ ਨਾਲ-ਨਾਲ ਮਾਪਿਆਂ ਅਤੇ  ਅਧਿਆਪਕਾਂ ਨੂੰ ਵਧਾਈ ਦਿੱਤੀ, ਅਤੇ ਕਿਹਾ ਕਿ ਇਹ ਨਤੀਜੇ ਸਿਰਫ ਤੁਹਾਡੀ ਲਗਾਤਾਰ ਕੋਸ਼ਿਸ਼ ਨਹੀਂ ਸਗੋਂ ਤੁਹਾਡੇ ਭਵਿੱਖ ਦੀ ਮਜਬੂਤ ਨੀਂਹ ਵੀ ਹਨ। ਤੁਸੀ  ਕਾਲਜ ਦਾ ਮਾਣ ਵਧਾਇਆ ਹੈ ਤੇ ਹੋਰ ਬੱਚਿਆਂ ਲਈ ਪ੍ਰੇਰਨਾ ਦਾ ਇੱਕ ਉਦਾਹਰਣ ਬਣੇ ਹੋ । ਉਹਨਾਂ ਨੇ ਵਿਦਿਆਰਥੀਆਂ ਨੂੰ ਅਗਾਂਹ ਭਵਿੱਖ ਵਿੱਚ ਹੋਰ ਦਿਲ ਲਾ ਕੇ ਪੜ੍ਹਨ ਅਤੇ ਆਪਣੀ ਜ਼ਿੰਦਗੀ ਵਿੱਚ ਕਾਮਯਾਬ ਹੋਣ ਲਈ ਪ੍ਰੇਰਿਤ ਕੀਤਾ।ਇਸ ਸੁਭਾਗੇ ਮੌਕੇ ‘ਤੇ ਕਾਲਜ ਪ੍ਰਿੰਸੀਪਲ ਗੁਰਦੀਪ ਸਿੰਘ ਜਲਾਲ ਉਸਮਾ,ਪ੍ਰਿੰਸੀਪਲ ਹਰਸ਼ਦੀਪ ਸਿੰਘ ਰੰਧਾਵਾ, ਪ੍ਰਿੰਸੀਪਲ ਜਤਿੰਦਰ ਸ਼ਰਮਾ, ਸ:ਸੁਖਦੇਵ ਸਿੰਘ, ਮੈਡਮ ਕੁਲਦੀਪ ਕੌਰ,ਗੁਰਸ਼ਰਨਪ੍ਰੀਤ ਕੌਰ, ਸੁਖਮਨਦੀਪ ਕੌਰ  ,ਪਵਨਦੀਪ ਕੌਰ, ਅਮਨਦੀਪ ਕੌਰ, ਪੂਰਤੀ ਸ਼ਰਮਾ , ਨਵਨੀਤ ਕੌਰ, ਮਨਜੀਤ ਕੌਰ ,ਗੁਰਵਿੰਦਰ ਕੌਰ ,ਸੁਪ੍ਰੀਤ ਕੌਰ, ਰੁਪਿੰਦਰ ਕੌਰ,,ਬਲਜੀਤ ਕੌਰ ਅਤੇ ਕਾਬਲ ਸਿੰਘ ਆਦਿ ਨੇ ਵਿਦਿਆਰਥੀਆਂ ਤੇ ਮਾਪਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ।
  • Related Posts

    ਪ੍ਰਾਚੀਨ ਡੇਰਾ ਬਾਬਾ ਗੁਸਾਈਂਆਣਾ ਦੇ ਸਾਲਾਨਾ ਜੋੜ ਮੇਲਾ ਡੇਰਾ ਮੁੱਖੀ ਬਾਬਾ ਧਨਰਾਜ ਗਿਰ ਜੀ ਅਗਵਾਈ ਵਿਚ ਮਨਾਇਆ ਗਿਆ। 

    Spread the love

    Spread the love ਕੁਰਾਲੀ, 14 ਅਗਸਤ (ਜਗਦੇਵ ਸਿੰਘ )-ਸਥਾਨਕ ਪ੍ਰਾਚੀਨ ਡੇਰਾ ਬਾਬਾ ਗੁਸਾਈਂਆਣਾ ਦੇ ਸਾਲਾਨਾ ਜੋੜ ਮੇਲਾ ਡੇਰਾ ਮੁੱਖੀ ਬਾਬਾ ਧਨਰਾਜ ਗਿਰ ਜੀ ਅਗਵਾਈ ਵਿਚ ਮਨਾਇਆ ਗਿਆ।  ਉਮਿੰਦਰ ਓਮਾ ਦੀ…

    ਸਰਕਾਰੀ ਹਾਈ ਸਕੂਲ ਘੁਲਾਲ ਵਿਖੇ ਹਿੰਦੀ ਦਿਵਸ ਉਤਸ਼ਾਹ ਨਾਲ ਮਨਾਇਆ

    Spread the love

    Spread the loveਸਮਰਾਲਾ 14 ਸਤੰਬਰ ( ਮੁਕੇਸ਼ ਵਰਮਾ ):- ਇੱਥੋਂ ਨਜਦੀਕੀ ਸਰਕਾਰੀ ਹਾਈ ਸਕੂਲ ਘੁਲਾਲ ਵਿਖੇ ਹਿੰਦੀ ਅਧਿਆਪਕ ਹਰਦਮਨਦੀਪ ਸਿੰਘ ਨਾਗਰਾ ਦੀ ਅਗਵਾਈ ਹੇਠ ਹਿੰਦੀ ਭਾਸ਼ਾ ਨੂੰ ਸਮਰਪਿਤ ‘ਹਿੰਦੀ ਦਿਵਸ’…

    Leave a Reply

    Your email address will not be published. Required fields are marked *