‘ਖਾਲਸਾ ਕਾਲਜ ਮਹਿਤਾ’ ਵਿਖੇ ‘ਸਾਚਾ ਗੁਰੂ ਲਾਧੋ ਰੇ’ ਦਿਵਸ ਮਨਾਇਆ 

Spread the love
ਚੌਂਕ ਮਹਿਤਾ ੨੭ ਅਗਸਤ ਰਾਜਵਿੰਦਰ ਸਿੰਘ ਰੰਧਾਵਾ ਦਮਦਮੀ ਟਕਸਾਲ ਦੇ ਮੌਜੂਦਾ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸ੍ਰੀਮਾਨ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂ ਵਾਲਿਆਂ ਜੀ ਦੀ ਰਹਿਨੁਮਾਈ ਹੇਠ ਚੱਲ ਰਹੇ ਵਿਦਿਅਕ ਅਦਾਰੇ ‘ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਕਾਲਜ’ ਮਹਿਤਾ ਚੌਂਕ ਦੇ ਬੀ.ਏ, ਬੀ.ਕਾਮ, ਬੀ.ਸੀ.ਏ ਅਤੇ ਐਮ.ਏ ਦੇ ਵਿਦਿਆਰਥੀਆਂ ਵੱਲੋਂ ‘ਸਾਚਾ ਗੁਰੂ ਲਾਧੋ ਰੇ’ ਦਿਵਸ ਮਨਾਇਆ। ਇਸ ਮੌਕੇ ਕਾਲਜ ਦੇ ਹੋਣਹਾਰ ਵਿਦਿਆਰਥੀਆਂ ਵੱਲੋਂ ਲਗਨਦੀਪ ਸਿੰਘ ਨੇ ਸ਼ਬਦ,ਮਹਿਕਦੀਪ ਕੌਰ ਨੇ ਕਵੀਸ਼ਰੀ, ਮਨਜੋਤ ਕੌਰ, ਗੁਰਲੀਨ ਕੌਰ ਨੇ ਭਾਸ਼ਣ, ਪਵਨਪ੍ਰੀਤ ਕੌਰ ਅਤੇ ਅਰਸ਼ਦੀਪ ਕੌਰ ਨੇ ਕਵਿਤਾਵਾਂ ਰਾਹੀਂ ਬਾਬਾ ਬਕਾਲਾ ਸਾਹਿਬ ਦੀ ਇਤਿਹਾਸਿਕ ਮਹਾਨਤਾ ਨੂੰ ਦਰਸਾਉਂਦਿਆਂ ਹੋਇਆਂ ਕਿਹਾ ਕਿ ਕਿਵੇਂ ਭਾਈ ਮੱਖਣ ਸ਼ਾਹ ਲੁਬਾਣਾ ਜੀ ਨੇ ਝੂਠੇ, ਫਰੇਬੀ ਅਤੇ ਆਪੇ ਬਣੇ ਗੁਰੂਆਂ ਵਿੱਚੋਂ ਸੱਚੇ ਗੁਰੂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਲੱਭਿਆ ਅਤੇ ‘ਸਾਚਾ ਗੁਰੂ ਲਾਧੋ ਰੇ’ ਦਾ ਹੋਕਾ ਦਿੱਤਾ। ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਪ੍ਰਿੰਸੀਪਲ ਗੁਰਦੀਪ ਸਿੰਘ ਜਲਾਲ ਉਸਮਾ ਨੇ ਕਿਹਾ ਕਿ ਹਰ ਸਾਲ ‘ਸਾਚਾ ਗੁਰੂ ਲਾਧੋ ਰੇ’ ਦਿਵਸ ਬਾਬਾ ਬਕਾਲਾ ਸਾਹਿਬ ਵਿਖੇ ਬੜੀ ਧੂਮ ਧਾਮ ਤੇ ਸ਼ਰਧਾ ਨਾਲ ਮਨਾਇਆ ਜਾਂਦਾ ਹੈ। ਉਹਨਾਂ ਨੇ ਵਿਦਿਆਰਥੀਆਂ ਨੂੰ ਨੌਵੇਂ ਪਾਤਸ਼ਾਹ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਇਸ ਪਾਵਨ ਪ੍ਰਗਟ ਦਿਵਸ ‘ਤੇ ਭਾਈ ਮੱਖਣ ਸ਼ਾਹ ਲੁਬਾਣਾ ਦੇ ਇਤਿਹਾਸ ਤੋਂ ਜਾਣੂ ਕਰਵਾਇਆ ਅਤੇ ਨਾਲ ਹੀ ਉਹਨਾਂ ਨੇ ਸਭ ਨੂੰ ਗੁਰੂ ਗ੍ਰੰਥ ਸਾਹਿਬ ਜੀ ਨੂੰ ਮੰਨਣ ਅਤੇ ਪੂਰਨ ਭਰੋਸਾ ਰੱਖਣ ਤੇ ਸਿੱਖੀ ਕੇਸਾਂ ਸੁਆਸਾਂ ਨਾਲ ਜ਼ਿੰਦਗੀ ਜਿਉਣ ਲਈ ਪ੍ਰੇਰਿਤ ਕੀਤਾ। ਇਸ ਤੋਂ ਇਲਾਵਾ  ਸਮੂਹ ਅਧਿਆਪਕ ਸਾਹਿਬਾਨਾਂ ਨੇ ‘ਸਾਚਾ ਗੁਰੂ ਲਾਧੋ ਦਿਵਸ’ ਦੀ ਮੁਬਾਰਕਬਾਦ ਦਿੱਤੀ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *