ਜ਼ਿਲਾ ਸਿਹਤ ਅਫਸਰ ਡਾ. ਸੁਖਬੀਰ ਕੌਰ ਨੇ ਦੱਸਿਆ ਕਿ ਰੇਹੜੀਆਂ ਵਾਲਿਆਂ ਨੂੰ ਆਪਣੀ ਅਤੇ ਆਪਣੇ ਨਾਲ ਕੰਮ ਕਰ ਰਹੇ ਵਿਅਕਤੀਆਂ ਦੀ ਸਿਹਤ ਜਾਂਚ ਕਰਵਾਉਣ ਦੀ ਵੀ ਹਦਾਇਤ ਜਾਰੀ ਕੀਤੀ ਗਈ। ਉਹਨਾਂ ਕਿਹਾ ਕਿ ਖਾਣ-ਪੀਣ ਦੀਆਂ ਵਸਤੂਆਂ ਵੇਚਣ ਵਾਲਿਆਂ ਨੂੰ ਹਦਾਇਤ ਕੀਤੀ ਕਿ ਉਹ ਸਮਾਨ ਵੇਚਣ ਦੌਰਾਨ ਸੁਰੱਖਿਆ ਦੇ ਸਾਰੇ ਹੀ ਮਾਪਢੰਡਾ ਜਿਵੇਂ ਕਿ ਸਿਰ ਨੂੰ ਢੱਕ ਕੇ ਰੱਖਣਾ, ਹੱਥਾਂ ਤੇ ਦਸਤਾਨੇ ਪਾਉਣਾ, ਖਾਣ ਪੀਣ ਦੀਆਂ ਵਸਤੂਆਂ ਵੇਚਣ ਸਮੇਂ ਨਸ਼ੀਲੇ ਪਦਾਰਥ ਦੀ ਵਰਤੋਂ ਨਾ ਕਰਨ ਦੀ ਪਾਲਣਾ ਕਰਨ। ਉਹਨਾਂ ਕਿਹਾ ਕਿ ਖਾਣ ਪੀਣ ਦੇ ਸਮਾਨ ਨੂੰ ਵੇਚਣ ਦੌਰਾਨ ਵਰਤੇ ਜਾਣ ਵਾਲੇ ਭਾਂਡਿਆ ਜਿਵੇਂ ਕਿ ਪਲੇਟਾਂ, ਗਿਲਾਸ ਅਤੇ ਚਮਚ ਨੂੰ ਸਾਫ-ਸੁਥਰੇ ਪਾਣੀ ਨਾਲ ਧੋਣ ਅਤੇ ਬਰਤਨਾਂ ਨੂੰ ਧੋਣ ਵਾਲਾ ਸਥਾਨ ਜਮੀਨੀ ਪੱਧਰ ਤੋਂ ਉੱਚਾ ਹੋਣਾ ਚਾਹੀਦਾ ਹੈ।ਉਹਨਾਂ ਕਿਹਾ ਕਿ ਨਾਗਰਿਕਾਂ ਦੀ ਸਿਹਤ ਨਾਲ ਖਿਲਵਾੜ ਨੂੰ ਬਿਲਕੁਲ ਵੀ ਸਵੀਕਾਰ ਨਹੀਂ ਕੀਤਾ ਜਾਵੇਗਾ। ਜਿਲਾ ਸਿਹਤ ਅਫਸਰ ਡਾ. ਸੁਖਬੀਰ ਕੌਰ ਨੇ ਦੱਸਿਆ ਕਿ ਖੁਰਾਕ ਸੁਰੱਖਿਆ ਵਿੰਗ ਵੱਲੋਂ ਭਵਿੱਖ ਦੇ ਵਿੱਚ ਜ਼ਿਲ੍ਹੇ ਦੇ ਹੋਰਨਾਂ ਕਸਬਿਆਂ ਵਿੱਚ ਵੀ ਜਾਂਚ ਮੁਹਿੰਮ ਨੂੰ ਜਾਰੀ ਰੱਖਿਆ ਜਾਵੇਗਾ। ਇਸ ਮੌਕੇ ਉਹਨਾਂ ਨਾਲ ਫੂਡ ਸੇਫਟੀ ਅਫਸਰ ਸ਼੍ਰੀਮਤੀ ਸਾਕਸ਼ੀ ਖੋਸਲਾ ਵੀ ਮੌਜੂਦ ਰਹੇ।Spread the loveਕੀਤੇ ਸ਼ਰਧਾ ਦੇ ਫੁੱਲ ਭੇਟ ਤੇ ਕੱਟੇ ਗਏ ਕੇਕ। ਫਿਰੋਜ਼ਪੁਰ 15 ਅਪ੍ਰੈਲ (ਅਸ਼ੋਕ ਭਾਰਦਵਾਜ) ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਵੱਲੋਂ ਭਾਜਪਾ ਦੇ ਆਗੂ ਦੀਪਕ ਸ਼ਰਮਾ ਦੀ ਅਗਵਾਈ ਹੇਠ…
Spread the love ਭੁਲੱਥ 12 ਅਪ੍ਰੈਲ (ਕੰਨੂੰ ਭੁਲੱਥ) ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੇ ਪਵਿੱਤਰ ਤਿਉਹਾਰ ਸਬੰਧੀ ਕਾਲੀ ਵੇਈਂ ਦੀ ਸਾਫ ਸਫਾਈ ਕਰਕੇ ਵੱਖ-ਵੱਖ…

