‘ਖੇਡਾਂ ਵਤਨ ਪੰਜਾਬ ਦੀਆਂ’ ਮਸ਼ਾਲ ਮਾਰਚ ਦਾ ਆਈ ਟੀ ਆਈ ਨਵਾਂਸ਼ਹਿਰ ਵਿਖੇ ਪੁੱਜਣ ‘ਤੇ ਉਤਸ਼ਾਹ ਅਤੇ ਧੂਮ-ਧਾਮ ਨਾਲ ਕੀਤਾ ਗਿਆ ਭਰਮਾਂ ਸਵਾਗਤ ਜਸਪ੍ਰੀਤ ਸਿੰਘ ਰੋਬੀ ਕੰਗ ਨੇ ਖਿਡਾਰੀਆਂ ਨੂੰ ਖੇਡਾਂ ਵਿੱਚ ਵੱਧ ਚੜ ਕੇ ਹਿੱਸਾ ਲੈਣ ਦੀ ਕੀਤੀ ਅਪੀਲ, ਖੇਡਾਂ ਵਿੱਚ 10 ਲੱਖ ਖਿਡਾਰੀਆਂ ਦੇ ਸ਼ਾਮਲ ਹੋਣ ਦੀ ਉਮੀਦ  ਖਿਡਾਰੀਆਂ ਨੂੰ ਦਿੱਤੇ ਜਾਣਗੇ ਲੱਖਾਂ ਰੁਪਏ ਦੇ ਇਨਾਮ : ਸਤਨਾਮ ਸਿੰਘ ਜਲਵਾਹਾ  ਪੜ੍ਹਾਈ ਦੇ ਨਾਲ-ਨਾਲ ਖੇਡਾਂ ਜਿੰਦਗੀ ਦਾ ਅਹਿਮ ਹਿੱਸਾ: ਸਹਾਇਕ ਕਮਿਸ਼ਨਰ ਜਨਰਲ ਰਮਨਜੀਤ 

Spread the love
ਨਵਾਂਸ਼ਹਿਰ, 20 ਅਗਸਤ(ਜਤਿੰਦਰ ਪਾਲ ਸਿੰਘ ਕਲੇਰ ) ‘ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4, 2026’ ਲਈ ਮਸ਼ਾਲ ਮਾਰਚ ਜ਼ਿਲ੍ਹਾ ਰੂਪਨਗਰ ਤੋਂ ਅੱਜ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੀ ਆਈ.ਟੀ.ਆਈ. ਨਵਾਂਸ਼ਹਿਰ ਵਿਖੇ ਪੁੱਜਣ ‘ਤੇ ਗਰਮ ਜੋਸ਼ੀ ਨਾਲ ਭਰਮਾਂ ਸਵਾਗਤ ਕੀਤਾ ਗਿਆ।  ਆਈ.ਟੀ.ਆਈ. ਨਵਾਂਸ਼ਹਿਰ ਵਿਖੇ ਮਸ਼ਾਲ ਮਾਰਚ ਦਾ ਸਵਾਗਤ ਹਲਕਾ ਇੰਚਾਰਜ ਜਸਪ੍ਰੀਤ ਸਿੰਘ ਰੋਬੀ ਕੰਗ, ਜ਼ਿਲ੍ਹਾ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸਤਨਾਮ ਸਿੰਘ ਜਲਵਾਹਾ, ਸਹਾਇਕ ਕਮਿਸ਼ਨਰ ਜਨਰਲ ਰਮਨਜੀਤ, ਜ਼ਿਲ੍ਹਾ ਖੇਡ ਅਫ਼ਸਰ ਵੰਦਨ ਚੌਹਾਨ, ਭੁਪਿੰਦਰ ਸਿੰਘ ਜਾਡਲਾ, ਆਦਿ ਪ੍ਰਮੁੱਖ ਸ਼ਖਸ਼ੀਅਤਾਂ ਵੱਲੋਂ ਕੀਤਾ ਗਿਆ। ਇਸ ਮੌਕੇ ‘ਤੇ ਜ਼ਿਲ੍ਹੇ ਦੇ ਖਿਡਾਰੀ ਭਾਰੀ ਗਿਣਤੀ ਵਿੱਚ ਹਾਜ਼ਰ ਸਨ। ਮਸ਼ਾਲ ਮਾਰਚ ਦੇ ਆਈਟੀਆਈ ਨਵਾਂਸ਼ਹਿਰ ਵਿਖੇ ਪੁੱਜਣ ‘ਤੇ ਕਰਵਾਏ ਗਏ ਸਵਾਗਤੀ ਸਮਾਰੋਹ ਵਿੱਚ ਹਲਕਾ ਇੰਚਾਰਜ ਜਸਪ੍ਰੀਤ ਸਿੰਘ ਰੋਬੀ ਕੰਗ ਨੇ ਸੰਬੋਧਨ ਕਰਦਿਆਂ ਕਿਹਾ ਕਿ ਪਵਿੱਤਰ ਮਸ਼ਾਲ ਅੱਜ ਜ਼ਿਲ੍ਹੇ ਅੰਦਰ ਪੁੱਜੀ ਹੈ ਜਿਸ ਦਾ ਸਮੁੱਚੀ ਲੀਡਰਸ਼ਿੱਪ ਵੱਲੋਂ ਸਵਾਗਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਰਵਾਈ ਜਾ ਰਹੀ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ–4 ਵਿੱਚ 38 ਖੇਡਾਂ ਸ਼ਾਮਲ ਹਨ ਅਤੇ 3 ਸਤੰਬਰ ਨੂੰ ਸ਼ੁਰੂ ਹੋਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਖੇਡਾਂ ਨੂੰ ਲੈ ਕੇ ਯਤਨਸ਼ੀਲ ਹਨ ਅਤੇ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਦਿਨ-ਰਾਤ ਮਿਹਨਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਖੇਡਾਂ ਵਿੱਚ ਇਸ ਵਾਰ 10 ਲੱਖ ਖਿਡਾਰੀਆਂ ਦੇ ਸ਼ਾਮਲ ਹੋਣ ਦੀ ਉਮੀਦ ਹੈ। ਉਨ੍ਹਾਂ ਨੇ ਖਿਡਾਰੀਆਂ ਨੂੰ ਖੇਡਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ। ਜ਼ਿਲ੍ਹਾ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸਤਨਾਮ ਸਿੰਘ ਜਲਵਾਹਾ ਨੇ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਵਿੱਚ ਕਿਸੇ ਵੀ ਖਿਡਾਰੀ/ ਬੱਚੇ ਦੇ ਮਾਣ-ਸਨਮਾਣ ਵਿੱਚ ਕੋਈ ਵੀ ਕਮੀ ਨਹੀਂ ਰਹੇਗੀ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਖਿਡਾਰੀਆਂ ਨੂੰ ਲੱਖਾਂ–ਕਰੋੜਾਂ ਦੇ ਇਨਾਮ ਦਿੱਤੇ ਗਏ ਹਨ ਅਤੇ ਇਸ ਸੀਜ਼ਨ ਵਿੱਚ ਵੀ ਮੁੱਖ ਮੰਤਰੀ ਪੰਜਾਬ ਕਰੋੜਾਂ ਰੁਪਏ ਦੇ ਇਨਾਮ ਦੇਣ ਜਾ ਰਹੇ ਹਨ। ਇਸ ਮੌਕੇ ‘ਤੇ ਸਹਾਇਕ ਕਮਿਸ਼ਨਰ ਜਨਰਲ ਰਮਨਜੀਤ ਨੇ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ 2026-27’ ਸੀਜਨ-4 ਤਹਿਤ ਬਲਾਕ ਪੱਧਰੀ ਖੇਡਾਂ 03 ਸਤੰਬਰ 2026 ਤੋਂ 15 ਸਤੰਬਰ 2026, ਜਿਲ੍ਹਾ ਪੱਧਰੀ ਖੇਡਾਂ 20 ਸਤੰਬਰ ਤੋਂ 30 ਸਤੰਬਰ ਅਤੇ ਰਾਜ ਪੱਧਰੀ ਖੇਡਾਂ 10 ਨਵੰਬਰ ਤੋਂ 28 ਨਵੰਬਰ ਤੱਕ ਚੱਲਣਗੀਆਂ। ਉਹਨਾ ਕਿਹਾ ਕਿ ਪੰਜਾਬ ਸਰਕਾਰ ਵਲੋਂ ਇਹਨਾਂ ਖੇਡਾਂ ਵਿੱਚ ਭਾਗ ਲੈਣ ਲਈ ਖਿਡਾਰੀਆਂ/ਬੱਚਿਆਂ ਨੂੰ ਵੱਧ ਤੋਂ ਵੱਧ ਪ੍ਰੇਰਿਤ ਕੀਤਾ ਜਾ ਰਿਹਾ ਹੈ । ਉਹਨਾਂ ਦੱਸਿਆ ਕਿ ਖਿਡਾਰੀ ਆਪਣੇ ਪਹਿਚਾਣ ਪੱਤਰ ਦੇ ਤੌਰ ਤੇ (ਅਧਾਰ ਕਾਰਡ, ਉਮਰ ਪਰੂਫ ਸਰਟੀਫਿਕੇਟ) ਦੇ ਅਧਾਰ ਤੇ ਖੇਡ ਵਿਭਾਗ ਦੀ online participation portal https”//sports.punjab.gov.in  ‘ਤੇ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਉਨ੍ਹਾਂ ਖਿਡਾਰੀਆਂ ਨੂੰ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਕਰਵਾਉਣ ਦੀ ਅਪੀਲ ਕੀਤੀ।
  • Related Posts

    * ਧਨੌਲਾ ’ਚ ਗੂੰਜੇਗਾ ਗਣਪਤੀ ਬੱਪਾ ਦਾ ਜੈਕਾਰਾ, 14 ਤੋਂ ਸ਼ੁਰੂ ਹੋਵੇਗਾ 12ਵਾਂ ਮਹਾਂਉਤਸਵ * ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਵੱਲੋਂ ਸਨਾਤਨ ਧਰਮ ਸਭਾ ਵਿਖੇ ਪੰਜ ਰੋਜ਼ਾ ਧਾਰਮਿਕ ਸਮਾਗਮ

    Spread the love

    Spread the loveਧਨੌਲਾ: 13 ਸਤੰਬਰ (ਹਰਦੀਪ ਹੈਰੀ)=ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਕਮੇਟੀ ਧਨੌਲਾ ਵੱਲੋਂ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ 12ਵਾਂ ਸ੍ਰੀ ਗਣੇਸ਼ ਚਤੁਰਥੀ ਮਹਾਂਉਤਸਵ 14 ਸਤੰਬਰ ਤੋਂ 18 ਸਤੰਬਰ 2026…

    ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ 18 ਸਤੰਬਰ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ: ਜੱਸਲ   ਸੰਗਤਾਂ ਵਿੱਚ ਭਾਰੀ ਉਤਸ਼ਾਹ

    Spread the love

    Spread the loveਚੌਂਕ ਮਹਿਤਾ ੧੩ ਸਤੰਬਰ ( ਰਾਜਵਿੰਦਰ ਸਿੰਘ ਰੰਧਾਵਾ ) ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸਾਲਾਨਾ ਜੋੜ…

    Leave a Reply

    Your email address will not be published. Required fields are marked *