ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਸਬੰਧੀ ਡੀ.ਸੀ ਗੁਲਪ੍ਰੀਤ ਸਿੰਘ ਔਲਖ ਵੱਲੋਂ ਰਜਿਸਟ੍ਰੇਸ਼ਨ ਲਈ QR ਕੋਡ ਸਕੈਨਰ ਜਾਰੀ  -ਵੱਧ ਤੋਂ ਵੱਧ ਖਿਡਾਰੀਆਂ ਦੀ ਭਾਗੀਦਾਰੀ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ 

Spread the love
ਨਵਾਂਸ਼ਹਿਰ, 31 ਅਗਸਤ(ਜਤਿੰਦਰ ਪਾਲ ਸਿੰਘ ਕਲੇਰ ) ਪੰਜਾਬ ਸਰਕਾਰ ਦੇ ਅਹਿਮ ਖੇਡ ਉਪਰਾਲੇ ‘ਖੇਡਾਂ ਵਤਨ ਪੰਜਾਬ ਦੀਆਂ, ਸੀਜ਼ਨ-4’ ਨੂੰ ਜ਼ਿਲ੍ਹੇ ਵਿੱਚ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਅਤੇ ਖਿਡਾਰੀਆਂ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ ਆਸਾਨ ਬਣਾਉਣ ਲਈ ਅੱਜ ਇੱਕ ਅਹਿਮ ਕਦਮ ਚੁੱਕਦਿਆਂ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਵੱਲੋਂ ਆਪਣੇ ਦਫ਼ਤਰ ਵਿਖੇ ਖਿਡਾਰੀਆਂ ਦੀ ਭਾਗੀਦਾਰੀ ਅਤੇ ਰਜਿਸਟ੍ਰੇਸ਼ਨ ਸਬੰਧੀ ਸਕੈਨਿੰਗ ਪ੍ਰਕਿਰਿਆ ਲਈ ਤਿਆਰ ਕੀਤੇ ਗਏ ਵਿਸ਼ੇਸ਼ QR ਕੋਡ ਸਕੈਨਰ (ਪੋਸਟਰ) ਦਾ ਰਸਮੀ ਤੌਰ ’ਤੇ ਉਦਘਾਟਨ ਕਰਕੇ ਜਾਰੀ ਕੀਤਾ ਗਿਆ। ਇਸ ਮੌਕੇ ‘ਤੇ ਸਹਾਇਕ ਕਮਿਸ਼ਨਰ (ਜਨਰਲ) ਰਮਨਜੀਤ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ ਅਤੇ ਉਨ੍ਹਾਂ ਵੱਲੋਂ ਵੀ ਸਕੈਨਰ ਦੀ ਪ੍ਰਕਿਰਿਆ ਸਬੰਧੀ ਜਾਣਕਾਰੀ ਹਾਸਲ ਕੀਤੀ ਗਈ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਖੇਡਾਂ ਵਤਨ ਪੰਜਾਬ ਦੀ ਪੰਜਾਬ ਸਰਕਾਰ ਦਾ ਇੱਕ ਮਹੱਤਵਪੂਰਨ ਖੇਡ ਉਪਰਾਲਾ ਹੈ, ਜਿਸ ਦਾ ਮੁੱਖ ਉਦੇਸ਼ ਬੱਚਿਆਂ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਵੱਧ ਤੋਂ ਵੱਧ ਜੋੜਨਾ ਅਤੇ ਉਨ੍ਹਾਂ ਨੂੰ ਖੇਡਾਂ ਦੇ ਖੇਤਰ ਵਿੱਚ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਲਈ ਉਚਿਤ ਮੰਚ ਪ੍ਰਦਾਨ ਕਰਨਾ ਹੈ। ਉਨ੍ਹਾਂ ਨੇ ਜ਼ਿਲ੍ਹੇ ਦੇ ਸਮੂਹ ਸਕੂਲਾਂ, ਸਿੱਖਿਆ ਵਿਭਾਗ ਨਾਲ ਸਬੰਧਤ ਅਧਿਕਾਰੀਆਂ, ਕੋਚਾਂ ਅਤੇ ਹੋਰ ਸਬੰਧਤ ਵਿਭਾਗਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਬੱਚਿਆਂ ਅਤੇ ਖਿਡਾਰੀਆਂ ਦੀ ਖੇਡਾਂ ਵਤਨ ਪੰਜਾਬ ਦੀ ਸੀਜ਼ਨ-4 ਵਿੱਚ ਭਾਗੀਦਾਰੀ ਯਕੀਨੀ ਬਣਾਈ ਜਾਵੇ ਅਤੇ ਇਸ ਸਬੰਧੀ ਹਰ ਸੰਭਵ ਸਹਿਯੋਗ ਪ੍ਰਦਾਨ ਕੀਤਾ ਜਾਵੇ।ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨਾ, ਉਨ੍ਹਾਂ ਦੀ ਪ੍ਰਤਿਭਾ ਨੂੰ ਨਿਖਾਰਨਾ ਅਤੇ ਵੱਧ ਤੋਂ ਵੱਧ ਖਿਡਾਰੀਆਂ ਨੂੰ ਖੇਡ ਮੈਦਾਨ ਨਾਲ ਜੋੜਨਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਇਸ ਲਈ ਸਮੂਹ ਸਬੰਧਤ ਅਧਿਕਾਰੀ ਅਤੇ ਸੰਸਥਾਵਾਂ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਸਰਗਰਮ ਭੂਮਿਕਾ ਨਿਭਾਉਣ। ਇਸ ਮੌਕੇ ਸਬੰਧਤ ਅਧਿਕਾਰੀਆਂ ਵੱਲੋਂ ਖੇਡਾਂ ਵਤਨ ਪੰਜਾਬ ਦੀ ਸੀਜ਼ਨ-4 ਵਿੱਚ ਵੱਧ ਤੋਂ ਵੱਧ ਖਿਡਾਰੀਆਂ ਦੀ ਭਾਗੀਦਾਰੀ ਯਕੀਨੀ ਬਣਾਉਣ ਲਈ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਗਿਆ।
  • Related Posts

    ਪ੍ਰਾਚੀਨ ਡੇਰਾ ਬਾਬਾ ਗੁਸਾਈਂਆਣਾ ਦੇ ਸਾਲਾਨਾ ਜੋੜ ਮੇਲਾ ਡੇਰਾ ਮੁੱਖੀ ਬਾਬਾ ਧਨਰਾਜ ਗਿਰ ਜੀ ਅਗਵਾਈ ਵਿਚ ਮਨਾਇਆ ਗਿਆ। 

    Spread the love

    Spread the love ਕੁਰਾਲੀ, 14 ਅਗਸਤ (ਜਗਦੇਵ ਸਿੰਘ )-ਸਥਾਨਕ ਪ੍ਰਾਚੀਨ ਡੇਰਾ ਬਾਬਾ ਗੁਸਾਈਂਆਣਾ ਦੇ ਸਾਲਾਨਾ ਜੋੜ ਮੇਲਾ ਡੇਰਾ ਮੁੱਖੀ ਬਾਬਾ ਧਨਰਾਜ ਗਿਰ ਜੀ ਅਗਵਾਈ ਵਿਚ ਮਨਾਇਆ ਗਿਆ।  ਉਮਿੰਦਰ ਓਮਾ ਦੀ…

    ਸਰਕਾਰੀ ਹਾਈ ਸਕੂਲ ਘੁਲਾਲ ਵਿਖੇ ਹਿੰਦੀ ਦਿਵਸ ਉਤਸ਼ਾਹ ਨਾਲ ਮਨਾਇਆ

    Spread the love

    Spread the loveਸਮਰਾਲਾ 14 ਸਤੰਬਰ ( ਮੁਕੇਸ਼ ਵਰਮਾ ):- ਇੱਥੋਂ ਨਜਦੀਕੀ ਸਰਕਾਰੀ ਹਾਈ ਸਕੂਲ ਘੁਲਾਲ ਵਿਖੇ ਹਿੰਦੀ ਅਧਿਆਪਕ ਹਰਦਮਨਦੀਪ ਸਿੰਘ ਨਾਗਰਾ ਦੀ ਅਗਵਾਈ ਹੇਠ ਹਿੰਦੀ ਭਾਸ਼ਾ ਨੂੰ ਸਮਰਪਿਤ ‘ਹਿੰਦੀ ਦਿਵਸ’…

    Leave a Reply

    Your email address will not be published. Required fields are marked *