ਖੇਡਾਂ ਵਤਨ ਪੰਜਾਬ ਦੀਆਂ 2026 ਬਲਾਕ ਲੰਬੀ ਦੇ ਖੇਡ ਮੁਕਾਬਲੇ ਹੋਏ ਸਮਾਪਤ

Spread the love
ਸ੍ਰੀ ਮੁਕਤਸਰ ਸਾਹਿਬ, 12 ਸਤੰਬਰ=ਪੰਜਾਬ ਸਰਕਾਰ, ਖੇਡ ਵਿਭਾਗ ਪੰਜਾਬ ਅਤੇ ਜਿਲ੍ਹਾ ਪ੍ਰਸ਼ਾਸਨ ਸ੍ਰੀ ਮੁਕਤਸਰ ਸਾਹਿਬ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ 2026 ਸੀਜ਼ਨ —4 ਤਹਿਤ ਬਲਾਕ ਲੰਬੀ ਦੇ ਖੇਡ ਮੁਕਾਬਲੇ ਜੋ ਕਿ ਗੁਰੂ ਗੋਬਿੰਦ ਸਿੰਘ ਸਟੇਡੀਅਮ ਬਾਦਲ ਵਿਖੇ ਚੱਲ ਰਹੇ ਸਨ ਉਹ ਅੱਜ ਸਮਾਪਤ ਹੋ ਗਏ ਹਨ।ਇਸ ਸਬੰਧੀ ਜਿਲ੍ਹਾ ਖੇਡ ਅਫਸਰ ਸ਼੍ਰੀਮਤੀ ਅਨਿੰਦਰਵੀਰ ਕੌਰ ਬਰਾੜ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਦਸਿਆ ਕਿ ਖੇਡਾਂ ਦੇ ਦੂਜੇ ਦਿਨ ਉਮਰ ਵਰਗ ਅੰ—21, 21—30, 31—40, 41—50, 51—60, 61—70  ਅਤੇ 70 ਉਮਰ ਵਰਗ ਤੋਂ ਵੱਧ ਉਮਰ ਵਰਗ ਦੇ ਖਿਡਾਰੀ/ਖਿਡਾਰਨਾਂ ਨੇ ਭਾਗ ਲਿਆ। ਉਨ੍ਹਾਂ ਦੱਸਿਆ ਕਿ ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਖੋ—ਖੋ ਅੰਡਰ 17 ਲੜਕੀਆਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵੜਿੰਗ ਖੇੜਾ ਦੀ ਟੀਮ ਨੇ ਪਹਿਲਾ, ਸਰਕਾਰੀ ਹਾਈ ਸਕੂਲ ਤਪਾ ਖੇੜਾ ਦੀ ਟੀਮ ਨੇ ਦੂਜਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੰਨੀਵਾਲਾ ਫੱਤਾ ਦੀ ਟੀਮ ਨੇ ਤੀਜਾ ਸਥਾਨ ਹਾਸਲ ਕੀਤਾ। ਖੋ—ਖੋ ਅੰਡਰ 14 ਲੜਕਿਆਂ ਦੇ ਮੁਕਾਬਲਿਆਂ ਵਿੱਚ ਗੁਰੂ ਨਾਨਕ ਹਾਈ ਸਕੂਲ  ਮੰਡੀ ਕਿੱਲਿਆਂਵਾਲੀ ਦੀ ਟੀਮ ਨੇ ਪਹਿਲਾ, ਬੀ.ਐਫ ਐਸ. ਕਿੱਲਿਆਂਵਾਲੀ ਦੀ ਟੀਮ ਨੇ ਦੂਜਾ, ਸਰਕਾਰੀ ਸੈਕੰਡਰੀ ਸਕੂਲ ਗੱਗੜ ਦੀ ਟੀਮ ਨੇ ਤੀਜਾ ਸਥਾਨ ਹਾਸਲ ਕੀਤਾ।ਇਸ ਤੋਂ ਇਲਾਵਾ ਐਥਲੈਟਿਕਸ ਦੇ ਖੇਡ ਮੁਕਾਬਲਿਆਂ ਵਿੱਚ ਅੰਡਰ 21 ਸ਼ਾਟ ਪੁੱਟ ਵਿੱਚ ਪ੍ਰਭਜੋਤ ਸਿੰਘ ਭਾਈ ਕਾ ਕੇਰਾ ਨੇ ਪਹਿਲਾ, ਪ੍ਰਭਜੋਤ ਸਿੰਘ ਪਿੰਡ ਭਾਗੂ ਨੇ ਦੂਜਾ ਅਤੇ ਲਵਪ੍ਰੀਤ ਸਿੰਘ ਲੰਬੀ ਨੇ ਤੀਜਾ ਸਥਾਨ ਪ੍ਰਾਪਤ  ਕੀਤਾ। ਇਸ ਤਰਾਂ 21—30 ਲੜਕਿਆਂ ਵਿੱਚ 1500 ਮੀਟਰ ਵਿੱਚ ਕਰਨ  ਕੁਮਾਰ ਖੁੱਡੀਆਂ ਮਹਾਂ ਸਿੰਘ ਨੇ  ਪਹਿਲਾ, ਗੋਬਿੰਦ ਸਿੰਘ ਪਿੰਡ ਮਹਿਮੂਦ ਖੇੜਾ ਨੇ ਦੂਜਾ ਅਤੇ ਬਿੱਕੀ ਪਿੰਡ ਵੜਿੰਗ ਖੇੜਾ ਨੇ ਤੀਜਾ ਸਥਾਨ ਹਾਸਲ ਕੀਤਾ। ਉਨ੍ਹਾਂ ਦੱਸਿਆ ਕਿ 21—30 ਲੜਕਿਆਂ ਦੇ ਸ਼ਾਟਪੁੱਟ ਮੁਕਾਬਲਿਆਂ ਵਿੱਚ ਹਰਮਨਜੋਤ ਸਿੰਘ ਪਿੰਡ ਭਾਗੂ ਨੇ ਪਹਿਲਾ, ਮਨਜੀਤ ਸਿੰਘ ਪਿੰਡ ਲੰਬੀ ਨੇ ਦੂਜਾ ਅਤੇ ਲਵਪ੍ਰੀਤ ਸਿੰਘ ਪਿੰਡ ਲੰਬੀ ਨੇ ਤੀਜਾ ਸਥਾਨ ਪ੍ਰਾਪਤ ਕੀਤਾ।ਜ਼ਿਲ੍ਹਾ ਖੇਡ ਅਫਸਰ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ 31—40 ਸਾਲ ਉਮਰ ਵਰਗ ਵਿੱਚ 100 ਮੀਟਰ ਦੇ ਮੁਕਾਬਲਿਆਂ ਵਿੱਚ ਨਰੇਸ਼ ਕੁਮਾਰ ਪਿੰਡ ਚੰਨੋ ਨੇ ਪਹਿਲਾ, ਬਾਬੀ ਸਿੰਘ ਪਿੰਡ ਮਹਿਨਾਂ ਨੇ ਦੂਜਾ ਅਤੇ ਜਗਨੰਦਨ ਸਿੰਘ ਪਿੰਡ ਲਾਲ ਬਾਈ ਨੇ ਤੀਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਖੇਡਾਂ ਵਤਨ ਪੰਜਾਬ ਦੀਆਂ ਅਧੀਨ ਪਹਿਲੀ ਵਾਰ ਸ਼ਾਮਿਲ ਕੀਤੀ ਗਈ ਖੇਡ ਟੈਨਿਸ ਬਾਲ ਕ੍ਰਿਕਟ ਦੇ ਓਪਨ ਦੇ ਖੇਡ ਮੁਕਾਬਲਿਆਂ ਵਿੱਚ ਪਿੰਡ ਬਾਦਲ  ਦੀ ਟੀਮ ਪਹਿਲੇ, ਪਿੰਡ ਮਾਨ ਦੀ ਟੀਮ ਦੂਜੇ ਅਤੇ ਪਿੰਡ ਲਾਲ ਬਾਈ ਦੀ ਟੀਮ ਤੀਜੇ ਸਥਾਨ ਤੇ ਰਹੀ।ਜ਼ਿਲ੍ਹਾ ਖੇਡ ਅਫਸਰ ਵੱਲੋਂ ਜੇਤੂ ਖਿਡਾਰੀਆਂ ਨੂੰ ਵਧਾਈ ਦਿੱਤੀ ਗਈ ਅਤੇ ਵੱਧ ਤੋਂ ਵੱਧ ਖਿਡਾਰੀਆਂ ਨੂੰ ਖੇਡਾਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਗਿਆ। ਇਨ੍ਹਾਂ ਖੇਡਾਂ ਦੌਰਾਨ ਖੇਡ ਵਿਭਾਗ ਸ੍ਰੀ ਮੁਕਤਸਰ ਸਾਹਿਬ ਦੇ ਸਮੂਹ ਕੋਚ, ਦਫਤਰੀ ਸਟਾਫ, ਸਿਖਿਆ ਵਿਭਾਗ ਦੇ ਸਮੂਹ ਡੀ.ਪੀ.ਈ/ਪੀ.ਟੀ.ਆਈ, ਸਿਹਤ ਵਿਭਾਗ ਦੀ ਟੀਮ, ਸਕਿਉਰਟੀ ਦੀ ਟੀਮ ਤੋਂ ਇਲਾਵਾ ਪਤਵੰਤੇ ਹਾਜਰ ਰਹੇ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *