ਖੇਡਾਂ ਵਤਨ ਪੰਜਾਬ ਦੀਆਂ-2026 ਸੀਜ਼ਨ-4 ਲਈ ਕਿਊ.ਆਰ. ਕੋਡ ਰਾਹੀਂ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ

Spread the love
ਅੰਮ੍ਰਿਤਸਰ, 31 ਅਗਸਤ( ਮਨਜੀਤ ਸਿੰਘ ਸ਼ੇਰਗਿੱਲ)  ਪੰਜਾਬ ਸਰਕਾਰ ਅਤੇ ਖੇਡ ਵਿਭਾਗ ਪੰਜਾਬ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ-2026 ਸੀਜ਼ਨ-4 ਅਧੀਨ ਬਲਾਕ ਪੱਧਰੀ, ਜ਼ਿਲ੍ਹਾ ਪੱਧਰੀ ਅਤੇ ਰਾਜ ਪੱਧਰੀ ਖੇਡਾਂ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਖੇਡਾਂ ਵਿੱਚ ਭਾਗ ਲੈਣ ਲਈ ਖਿਡਾਰੀਆਂ ਦੀ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ ਕਰ ਦਿੱਤੀ ਗਈ ਹੈ।ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਪਲਵੀ ਮਿਸ਼ਰਾ, ਆਈ.ਏ.ਐਸ. ਨੇ ਦੱਸਿਆ ਕਿ ਖਿਡਾਰੀ ਕਿਊ.ਆਰ. ਕੋਡ ਸਕੈਨ ਕਰਕੇ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਇਸ ਤੋਂ ਇਲਾਵਾ ਖਿਡਾਰੀ ਖੇਡ ਵਿਭਾਗ ਪੰਜਾਬ ਦੀ ਅਧਿਕਾਰਤ ਵੈੱਬਸਾਈਟ sports.punjab.gov.in ’ਤੇ ਜਾ ਕੇ ਵੀ ਰਜਿਸਟ੍ਰੇਸ਼ਨ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਖੇਡਾਂ ਵਿੱਚ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਖਿਡਾਰੀਆਂ ਅਤੇ ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ।
  • Related Posts

    * ਧਨੌਲਾ ’ਚ ਗੂੰਜੇਗਾ ਗਣਪਤੀ ਬੱਪਾ ਦਾ ਜੈਕਾਰਾ, 14 ਤੋਂ ਸ਼ੁਰੂ ਹੋਵੇਗਾ 12ਵਾਂ ਮਹਾਂਉਤਸਵ * ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਵੱਲੋਂ ਸਨਾਤਨ ਧਰਮ ਸਭਾ ਵਿਖੇ ਪੰਜ ਰੋਜ਼ਾ ਧਾਰਮਿਕ ਸਮਾਗਮ

    Spread the love

    Spread the loveਧਨੌਲਾ: 13 ਸਤੰਬਰ (ਹਰਦੀਪ ਹੈਰੀ)=ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਕਮੇਟੀ ਧਨੌਲਾ ਵੱਲੋਂ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ 12ਵਾਂ ਸ੍ਰੀ ਗਣੇਸ਼ ਚਤੁਰਥੀ ਮਹਾਂਉਤਸਵ 14 ਸਤੰਬਰ ਤੋਂ 18 ਸਤੰਬਰ 2026…

    ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ 18 ਸਤੰਬਰ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ: ਜੱਸਲ   ਸੰਗਤਾਂ ਵਿੱਚ ਭਾਰੀ ਉਤਸ਼ਾਹ

    Spread the love

    Spread the loveਚੌਂਕ ਮਹਿਤਾ ੧੩ ਸਤੰਬਰ ( ਰਾਜਵਿੰਦਰ ਸਿੰਘ ਰੰਧਾਵਾ ) ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸਾਲਾਨਾ ਜੋੜ…

    Leave a Reply

    Your email address will not be published. Required fields are marked *