ਖੇਤੀਬਾੜੀ ਅਫ਼ਸਰਾਂ ਵੱਲੋਂ ਆੜਤੀਆਂ ਦੇ ਕੰਡੇ ਵੱਟੇ ਅਤੇ ਤੋਲ ਦੀ ਕੀਤੀ ਗਈ ਚੈੱਕਿੰਗ

Spread the love
ਸ੍ਰੀ ਮੁਕਤਸਰ ਸਾਹਿਬ, 17 ਅਪ੍ਰੈਲ ਸਹਾਇਕ ਮੰਡੀਕਰਨ ਅਫ਼ਸਰ (ਫ਼ਰੀਦਕੋਟ) ਡਾ ਯਾਦਵਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਹਾਜ਼ਰੀ ਵਿੱਚ ਸ੍ਰੀ  ਮੁਕਤਸਰ ਸਾਹਿਬ ਦੀ ਮੁੱਖ ਦਾਣਾ ਮੰਡੀ ਵਿਖੇ ਖੇਤੀਬਾੜੀ ਵਿਕਾਸ ਅਫ਼ਸਰ (ਮਾਰਕੀਟਿੰਗ ) ਮਨਮੀਤ ਕੌਰ, ਅਮਨਦੀਪ ਕੌਰ ਅਤੇ ਪ੍ਰਿਮਲਪ੍ਰੀਤ ਕੌਰ ਵੱਲੋਂ ਆੜਤੀਆਂ ਦੇ ਕੰਡੇ ਵੱਟੇ ਅਤੇ ਤੋਲ ਚੈੱਕ ਕੀਤੇ ਗਏ ।ਇਸ ਮੌਕੇ ਤੇ ਮੌਜੂਦ ਕਿਸਾਨਾਂ ਨੂੰ ਆਪਣੀ ਫ਼ਸਲ ਦੇ ਸੁਚੱਜੇ ਮੰਡੀਕਰਨ ਲਈ ਬੋਲੀ ਸਮਂੇ ਹਾਜ਼ਰ ਰਹਿਣ, ਜਿਨਸ ਦਾ ਸਹੀ ਤੋਲ, ਤਸਦੀਕਸ਼ੁਦਾ ਕੰਡੇ ਵੱਟਿਆ ਦੀ ਵਰਤੋਂ ਅਤੇ ਕੰਡਿਆਂ ਦਾ ਜ਼ਮੀਨ ਤੇ ਇਕਸਾਰ ਲੈਵਲ ਹੋਣਾ ਯਕੀਨੀ ਬਣਾਉਣ ਲਈ ਕਿਹਾ ਗਿਆ ਤਾਂ ਜੋ ਆਪਣੀ ਫ਼ਸਲ ਦਾ ਉਚਿੱਤ ਵਪਾਰਕ ਮੁੱਲ ਉਹਨਾਂ ਨੂੰ ਮਿਲ ਸਕੇ । ਇਸ ਮੌਕੇ ਡਿਪਟੀ ਡਾਇਰੈਕਟਰ ਕਪਾਹ ਸ੍ਰੀ ਮੁਕਤਸਰ ਸਾਹਿਬ ਡਾ ਚਰਨਜੀਤ ਸਿੰਘ ਅਤੇ ਮਾਰਕੀਟ ਕਮੇਟੀ ਦੇ ਨੁਮਾਇੰਦੇ ਵੀ ਹਾਜ਼ਿਰ ਸਨ , ਚੈੱਕਿੰਗ ਦੌਰਾਨ ਤਿੰਨ ਕੰਡਿਆਂ ਵਿੱਚ ਊਣਤਾਈ ਪਾਈ ਗਈ ਅਤੇ ਮੌਕੇ ਤੇ ਬਣਦੀ ਕਾਰਵਾਈ ਕੀਤੀ ਗਈ।

  • Related Posts

    ਭਾਜਪਾ ਦੀ ਸਟੇਜ ਤੇ ਦੋ ਮਹਿਲਾਵਾਂ ਨੇ ਨਸ਼ਿਆਂ ਤੋਂ ਪੀੜਤ ਬੱਚਿਆਂ ਦਾ ਦਰਦ ਭਾਜਪਾ ਆਗੂ ਐਚ ਐਸ ਫੂਲਕਾ ਅੱਗੇ ਫਰੋਲਿਆ, ਸਟੇਜ ਤੇ ਭਾਵਕ ਹੋਈ ਔਰਤ                                        ‌

    Spread the love

    Spread the loveਤਪਾ ਮੰਡੀ 24 ਸਤੰਬਰ( ਗੋਲਡੀ ਵਿਆਸ) ਭਾਰਤੀ ਜਨਤਾ ਪਾਰਟੀ ਦੀ ਨਸ਼ਾ ਛੱਡੋ ਸੰਕਲਪ ਯਾਤਰਾ ਤਪਾ ਦੀ ਅਨਾਜ ਮੰਡੀ ਵਿੱਚ ਪਹੁੰਚੀ। ਸਮਾਗਮ ਦੌਰਾਨ ਭਾਜਪਾ ਆਗੂ ਐਚ ਐਸ ਫੂਲਕਾ ਨੂੰ…

    ਸ਼ਿਵਾਲਿਕ ਪਬਲਿਕ ਸਕੂਲ ਤਪਾ ਵਿਖੇ ਗਣੇਸ਼ ਚਤੁਰਥੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ

    Spread the love

    Spread the loveਤਪਾ ਮੰਡੀ 24  ਸਤੰਬਰ (ਗੋਲਡੀ ਵਿਆਸ) ਸਥਾਨਕ ਸ਼ਿਵਾਲਿਕ ਪਬਲਿਕ ਸਕੂਲ, ਵਿਖੇ ਗਣੇਸ਼ ਚਤੁਰਥੀ ਦਾ ਪਵਿੱਤਰ ਤਿਉਹਾਰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿੱਚ ਭਗਵਾਨ ਗਣੇਸ਼ ਜੀ…

    Leave a Reply

    Your email address will not be published. Required fields are marked *