ਖੜ੍ਹੇ ਟਿੱਪਰ ਦੇ ਪਿੱਛੇ ਨਵੇਂ ਟਰੈਕਟਰਾਂ ਨਾ ਲੱਦਿਆਂ ਟਰਾਲਾ (ਘੋੜਾ) ਵੱਜਿਆ  ਵੱਡਾ ਹਾਦਸਾ ਹੋਣੋ ਟਲਿਆ  ਜਾਨੀ ਨੁਕਸਾਨ ਦਾ ਬਚਾਅ 

Spread the love
ਨਵਾਂਸ਼ਹਿਰ /ਕਾਠਗੜ੍ਹ 28 ਅਗਸਤ (ਜਤਿੰਦਰ ਪਾਲ ਸਿੰਘ ਕਲੇਰ ) ਰੋਪੜ੍ਹ ਬਲਾਚੌਰ ਨੈਸ਼ਨਲ ਹਾਈਵੇ ਤੇ ਨੇੜੇ ਪਿੰਡ ਟੌਂਸਾ ਦੇ ਕੋਲ ਐਕਸੀਡੈਂਟ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸ ਐਸ ਐਫ ਟੀਮ ਦੇ ਇੰਚਾਰਜ ਏ ਐਸ ਆਈ ਕੁਲਦੀਪ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਐਮ ਡੀ ਟੀ ਡਿਵਾਇਜ  ਤੋਂ ਸੂਚਨਾ ਪ੍ਰਾਪਤ ਹੋਈ ਕਿ ਟੌਂਸਾ ਪਿੰਡ ਨਜਦੀਕ ਇੱਕ ਐਕਸੀਡੈਂਟ ਹੋਇਆ ਹੈ। ਐਸ ਐਸ ਐਫ ਟੀਮ ਨੇ ਮੌਕੇ ਤੇ ਤਰੁੰਤ ਜਾ ਕੇ ਦੇਖਿਆ ਇੱਕ ਟਿੱਪਰ ਜੋ ਬਜਰੀ ਨਾਲ ਭਰਿਆ ਹੋਇਆ ਸੀ ਜਿਸ ਦਾ ਨੰਬਰ ਐਚ ਪੀ 72 ਸੀ 9221ਜਿਸ ਮੋਹਨ ਲਾਲ ਪੁੱਤਰ ਬਲਦੇਵ ਰਾਜ ਵਾਸੀ ਊਨਾ ਚਲਾ ਰਿਹਾ ਜਦੋਂ ਇਹ ਟਿੱਪਰ ਪਿੰਡ ਟੌਂਸਾ ਦੇ ਨਜ਼ਦੀਕ ਪਹੁੰਚੀਆਂ ਤਾਂ ਅਚਾਨਕ ਇਸ ਦਾ ਟਾਈਰ ਪੈਂਚਰ ਹੋ ਗਿਆ ਜਿਸ ਕਰਕੇ ਇਹ ਟਿੱਪਰ ਟੌਂਸਾ ਪਿੰਡ ਦੇ ਨੈਸ਼ਨਲ ਹਾਈਵੇ ਤੇ ਖੜਾ ਸੀ ਅਤੇ ਟਰਾਲਾ (ਘੋੜਾ) ਜਿਸ ਦਾ ਨੰਬਰ ਪੀ ਬੀ 07 ਏ ਐਸ 8775 ਜਿਸ  ਨੂੰ ਗੁਰਦੇਵ ਸਿੰਘ ਪੁੱਤਰ ਕੇਵਲ ਸਿੰਘ ਵਾਸੀ ਹੂਸੈਨੀਵਾਲਾ ਜਿਲ੍ਹਾਂ ਹੁਸ਼ਿਆਰਪੁਰ ਚਲਾ ਰਿਹਾ ਇਹ ਟਰਾਲੇ (ਘੋੜਾ ) ਟਰੈਕਟਰਾਂ ਨਾਲ ਲੱਦਿਆਂ ਹੋਇਆਂ ਸੀ ਇਹ ਟਰਾਲਾ (ਘੋੜਾ) ਬਲਾਚੌਰ ਤੋਂ ਰੋਪੜ੍ਹ ਸਾਇਡ ਜਾ ਰਿਹਾ ਸੀ ਜਦੋਂ ਇਹ ਟਰਾਲਾ (ਘੋੜਾ) ਉਪਰੋਕਤ ਸਥਾਨ ਤੇ ਪਹੁੰਚੀਆਂ ਤਾਂ ਅਚਾਨਕ ਇਹ ਟਰਾਲਾ (ਘੋੜਾ) ਖੜ੍ਹੇ ਟਿੱਪਰ ਦੇ ਪਿੱਛੇ ਜਾ ਟਕਰਾਇਆ ਜਿਸ ਨਾਲ ਟਰਾਲੇ ਵਿੱਚ ਭਰੇ ਟਰੈਕਟਰ  ਟਰਾਲੇ ਤੋਂ ਹੇਠਾਂ ਲਮਕ ਗਏ ਜਿਸ ਨਾਲ ਵੱਡਾ ਹਾਦਸਾ ਹੋਣੋ ਟਲ ਗਿਆ ਐਸ ਐਸ ਐਫ ਦੀ ਟੀਮ ਵਲੋਂ ਦੋਨਾਂ ਵਾਹਨਾਂ ਨੂੰ ਸਾਇਡ ਤੇ ਕਰਵਾ ਕੇ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਬਹਾਲ ਕਰਵਾਈਆਂ ਇਸ ਹਾਦਸੇ ਸਬੰਧੀ ਕੰਟ੍ਰੋਲਰ ਰੂਮ ਨਵਾਂਸ਼ਹਿਰ ਅਤੇ ਆਸਰੋਂ ਚੌਂਕੀ ਨੂੰ ਸੂਚਿਤ ਕਰ ਦਿੱਤਾ ਗਿਆ ਹੈ।
  • Related Posts

    * ਧਨੌਲਾ ’ਚ ਗੂੰਜੇਗਾ ਗਣਪਤੀ ਬੱਪਾ ਦਾ ਜੈਕਾਰਾ, 14 ਤੋਂ ਸ਼ੁਰੂ ਹੋਵੇਗਾ 12ਵਾਂ ਮਹਾਂਉਤਸਵ * ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਵੱਲੋਂ ਸਨਾਤਨ ਧਰਮ ਸਭਾ ਵਿਖੇ ਪੰਜ ਰੋਜ਼ਾ ਧਾਰਮਿਕ ਸਮਾਗਮ

    Spread the love

    Spread the loveਧਨੌਲਾ: 13 ਸਤੰਬਰ (ਹਰਦੀਪ ਹੈਰੀ)=ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਕਮੇਟੀ ਧਨੌਲਾ ਵੱਲੋਂ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ 12ਵਾਂ ਸ੍ਰੀ ਗਣੇਸ਼ ਚਤੁਰਥੀ ਮਹਾਂਉਤਸਵ 14 ਸਤੰਬਰ ਤੋਂ 18 ਸਤੰਬਰ 2026…

    ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ 18 ਸਤੰਬਰ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ: ਜੱਸਲ   ਸੰਗਤਾਂ ਵਿੱਚ ਭਾਰੀ ਉਤਸ਼ਾਹ

    Spread the love

    Spread the loveਚੌਂਕ ਮਹਿਤਾ ੧੩ ਸਤੰਬਰ ( ਰਾਜਵਿੰਦਰ ਸਿੰਘ ਰੰਧਾਵਾ ) ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸਾਲਾਨਾ ਜੋੜ…

    Leave a Reply

    Your email address will not be published. Required fields are marked *