ਗਊਸ਼ਾਲਾਵਾਂ ਨੂੰ ਮੁਫ਼ਤ ਬਿਜਲੀ ਦਾ ਤੋਹਫ਼ਾ ਸੂਬੇ ਦੀਆਂ 518 ਗਊਸ਼ਾਲਾਵਾਂ ਨੂੰ ਮਿਲੇਗੀ ਮੁਫ਼ਤ ਬਿਜਲੀ : ਕੀਮਤੀ ਭਗਤ ਸਰਕਾਰ ਦੇ ਫ਼ੈਸਲੇ ਨਾਲ ਗਊ ਸੇਵਾ ਨੂੰ ਮਿਲੇਗੀ ਨਵੀਂ ਤਾਕਤ : ਮਹੰਤ ਜਸਵਿੰਦਰ ਦਾਸ

Spread the love
ਜੈਤੋ, 6 ਅਗਸਤ (ਮਨਜੀਤ ਸਿੰਘ ਢੱਲਾ): ਪੰਜਾਬ ਸਰਕਾਰ ਨੇ ਸੂਬੇ ਦੀਆਂ ਗਊਸ਼ਾਲਾਵਾਂ ਨੂੰ ਵੱਡੀ ਰਾਹਤ ਦਿੰਦਿਆਂ ਕੈਬਨਿਟ ਮੀਟਿੰਗ ਵਿੱਚ 152 ਹੋਰ ਗਊਸ਼ਾਲਾਵਾਂ ਨੂੰ ਮੁਫ਼ਤ ਬਿਜਲੀ ਦੀ ਸਹੂਲਤ ਦੇਣ ਦਾ ਫ਼ੈਸਲਾ ਕੀਤਾ ਹੈ। ਇਸ ਨਾਲ ਹੁਣ ਪੰਜਾਬ ਭਰ ਦੀਆਂ ਕੁੱਲ 518 ਗਊਸ਼ਾਲਾਵਾਂ ਨੂੰ ਮੁਫ਼ਤ ਬਿਜਲੀ ਦਾ ਲਾਭ ਮਿਲੇਗਾ।ਪੰਜਾਬ ਗਊ ਸੇਵਾ ਕਮਿਸ਼ਨ ਦੇ ਉਪ ਚੇਅਰਮੈਨ ਕੀਮਤੀ ਭਗਤ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪਹਿਲਾਂ 366 ਗਊਸ਼ਾਲਾਵਾਂ ਇਸ ਯੋਜਨਾ ਅਧੀਨ ਆਉਂਦੀਆਂ ਸਨ, ਜਦਕਿ ਹੁਣ 152 ਹੋਰ ਗਊਸ਼ਾਲਾਵਾਂ ਨੂੰ ਵੀ ਇਸ ਵਿੱਚ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਬੇਸਹਾਰਾ ਪਸ਼ੂਆਂ ਦੀ ਸੰਭਾਲ ਅਤੇ ਗਊਸ਼ਾਲਾਵਾਂ ਦੇ ਮਜ਼ਬੂਤੀਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਫ਼ੈਸਲੇ ਨਾਲ ਗਊਸ਼ਾਲਾਵਾਂ ਦੇ ਪ੍ਰਬੰਧਨ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਗਊ ਧਨ ਦੀ ਬਿਹਤਰ ਸਾਂਭ-ਸੰਭਾਲ ਯਕੀਨੀ ਬਣੇਗੀ।ਕੀਮਤੀ ਭਗਤ ਨੇ ਗਊਸ਼ਾਲਾਵਾਂ ਦੀਆਂ ਪ੍ਰਬੰਧਕੀ ਕਮੇਟੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਗਊ ਸੇਵਾ ਨਾਲ ਜੁੜੇ ਲੋਕ ਨਿਸ਼ਕਾਮ ਭਾਵਨਾ ਨਾਲ ਸੇਵਾ ਨਿਭਾ ਰਹੇ ਹਨ ਅਤੇ ਸਰਕਾਰ ਉਨ੍ਹਾਂ ਨੂੰ ਹਰ ਸੰਭਵ ਸਹਿਯੋਗ ਦੇਣ ਲਈ ਵਚਨਬੱਧ ਹੈ।ਇਸ ਮੌਕੇ ਬਾਬਾ ਸ੍ਰੀ ਚੰਦਰ ਗਊਸ਼ਾਲਾ, ਪਿੰਡ ਰੋਮਾਣਾ ਅਲਬੇਲ ਸਿੰਘ ਦੇ ਮਹੰਤ ਬਾਬਾ ਜਸਵਿੰਦਰ ਦਾਸ ਨੇ ਪੰਜਾਬ ਸਰਕਾਰ ਦੇ ਇਸ ਫ਼ੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਨਾਲ ਗਊ ਸੇਵਾ ਨੂੰ ਨਵਾਂ ਬਲ ਮਿਲੇਗਾ ਅਤੇ ਗਊਸ਼ਾਲਾਵਾਂ ਦਾ ਆਰਥਿਕ ਬੋਝ ਘਟੇਗਾ। ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ, ਵਿਧਾਇਕ ਅਮੋਲਕ ਸਿੰਘ, ਉਪ ਚੇਅਰਮੈਨ ਕੀਮਤੀ ਭਗਤ ਅਤੇ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਦਾ ਧੰਨਵਾਦ ਕੀਤਾ।ਇਸ ਮੌਕੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ, ਬਾਬਾ ਅਮਨਾ ਜੀ, ਡਾ. ਸੁਰਜੀਤ ਸਿੰਘ ਮੱਲ, ਡਿਪਟੀ ਡਾਇਰੈਕਟਰ ਡਾ. ਜਸਵਿੰਦਰ ਕੁਮਾਰ ਗਰਗ, ਸਹਾਇਕ ਪਸ਼ੂ ਪਾਲਣ ਅਧਿਕਾਰੀ ਟਹਿਲ ਸਿੰਘ, ਡਾ. ਸੰਦੀਪ ਸਿੰਘ ਅਤੇ ਹੋਰ ਅਧਿਕਾਰੀ ਤੇ ਗਊ ਸੇਵਾ ਨਾਲ ਜੁੜੀਆਂ ਸ਼ਖ਼ਸੀਅਤਾਂ ਹਾਜ਼ਰ ਸਨ।
  • Related Posts

    ਝਿੰਗੜਾ ਕਲਾਂ ਵਿਖੇ ਕਿਸਾਨ ਕ੍ਰੈਡਿਟ ਕਾਰਡ ਕੈਂਪ ਲਗਾਇਆ ਪਸ਼ੂ ਪਾਲਕਾਂ ਨੂੰ ਕੇਸੀਸੀ ਕਾਰਡ ਬਣਵਾ ਕੇ ਸਰਕਾਰੀ ਸਕੀਮਾਂ ਦਾ ਲਾਭ ਲੈਣ ਲਈ ਕੀਤਾ ਪ੍ਰੇਰਿਤ

    Spread the love

    Spread the loveਕੁਰਾਲੀ 25ਸਤੰਬਰ (ਜਗਦੇਵ ਸਿੰਘ ) ਪਿੰਡ ਝਿੰਗੜਾ ਕਲਾਂ ਵਿਖੇ ਕਿਸਾਨ ਕ੍ਰੈਡਿਟ ਕਾਰਡ (KCC) ਸਬੰਧੀ ਵਿਸ਼ੇਸ਼ ਕੈਂਪ ਦਾ ਆਯੋਜਨ ਕੀਤਾ ਗਿਆ। ਕੈਂਪ ਦੌਰਾਨ ਪਸ਼ੂ ਪਾਲਕਾਂ ਨੂੰ ਕਿਸਾਨ ਕ੍ਰੈਡਿਟ ਕਾਰਡ…

    ਥਾਣਾ ਕਾਠਗੜ੍ਹ ਪੁਲਿਸ ਵੱਲੋਂ ਦੜਾ ਸੱਟਾ ਲਗਵਾਉਂਦੇ 3 ਕਾਬੂ

    Spread the love

    Spread the love ਬਲਾਚੌਰ, 24 ਸਤੰਬਰ (ਜਤਿੰਦਰਪਾਲ ਸਿੰਘ ਕਲੇਰ) ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਐਸ.ਐਸ.ਪੀ ਤੁਸ਼ਾਰ ਗੁਪਤਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਡੀ.ਐਸ.ਪੀ ਬਲਾਚੌਰ ਹੇਮੰਤ ਮਲਹੋਤਰਾ ਦੀ ਯੋਗ ਅਗਵਾਈ ਹੇਠ…

    Leave a Reply

    Your email address will not be published. Required fields are marked *