ਗਮਾਡਾ ਅੱਗੇ ਧਰਨੇ ਦੇ ਐਲਾਨ ਤੋਂ ਬਾਅਦ ਮੋਹਾਲੀ ਦੇ ਕਿਸਾਨ ਆਗੂਆਂ ਦੇ ਘਰਾਂ ਤੇ ਛਾਪੇਮਾਰੀ 

Spread the love
ਨਿਊ ਚੰਡੀਗੜ੍ਹ, 20 ਜੁਲਾਈ (ਬਜੀਦਪੁਰ) -ਗਮਾਡਾ ਵੱਲੋਂ ਮੁਹਾਲੀ ਦੇ ਏਅਰੋਟ੍ਰੋਪੋਲਿਸ ਰਿਹਾਇਸ਼ੀ ਪ੍ਰਾਜੈਕਟ ਦੀਆਂ ਛੇ ਪਾਕੇਟਾਂ ਲਈ ਅੱਠ ਪਿੰਡਾਂ ਦੀ 3864 ਏਕੜ ਜ਼ਮੀਨ ਦਾ ਅੱਜ ਐਵਾਰਡ ਸੁਣਾਇਆ ਜਾਣਾ ਹੈ। ਕਿਸਾਨ ਜਥੇਬੰਦੀਆਂ ਅਤੇ ਇਸ ਖੇਤਰ ਦੇ ਕਿਸਾਨਾਂ ਵੱਲੋਂ ਜ਼ਮੀਨ ਐਕੁਆਇਰ ਕਰਨ ਦੇ ਵਿਰੋਧ ਵਿੱਚ ਐਵਾਰਡ ਦੇ ਬਾਈਕਾਟ ਦਾ ਸੱਦਾ ਅਤੇ ਗਮਾਡਾ ਦਫ਼ਤਰ ਅੱਗੇ ਧਰਨਾ ਦੇਣ ਦਾ ਐਲਾਨ ਕੀਤਾ ਗਿਆ ਸੀ। ਕਿਸਾਨਾਂ ਦੇ ਇਸ ਧਰਨੇ ਨੂੰ ਰੋਕਣ ਲਈ ਮੁਹਾਲੀ ਪੁਲੀਸ ਵੱਲੋਂ ਕਿਸਾਨ ਆਗੂਆਂ ਦੀ ਅੱਜ ਤੜਕੇ ਤੋਂ ਫੜੋ-ਫੜੀ ਅਤੇ ਛਾਪੇਮਾਰੀ ਆਰੰਭ ਕਰ ਦਿੱਤੀ ਗਈ ਹੈ। ਜ਼ਮੀਨ ਐਕੁਆਇਰ ਕਰਨ ਦੇ ਵਿਰੋਧ ਵਿੱਚ ਬਣੀ ਕਮੇਟੀ ਦੇ ਕਨਵੀਨਰ ਅਤੇ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾਈ ਆਗੂ ਨਛੱਤਰ ਸਿੰਘ ਬੈਦਵਾਣ ਨੂੰ ਅੱਜ ਪੁਲੀਸ ਨੇ ਘਰ ‘ਚ ਹੀ ਨਜ਼ਰਬੰਦ ਕਰ ਲਿਆ ਬਾਅਦ ‘ਚ ਉਨ੍ਹਾਂ ਨੂੰ ਮੁਹਾਲੀ ਦੇ ਥਾਣਾ ਮਟੌਰ ਵਿਖੇ ਲਿਜਾਇਆ ਗਿਆ। ਕਿਸਾਨ ਆਗੂ ਸੇਵਾ ਸਿੰਘ ਬਾਕਰਪੁਰ ਨੂੰ ਵੀ ਸਵੇਰੇ ਛੇ ਵਜੇ ਪੁਲੀਸ ਨੇ ਉਨ੍ਹਾਂ ਦੇ ਘਰੋਂ ਹਿਰਾਸਤ ਵਿੱਚ ਲੈ ਲਿਆ ਹੈ। ਉਨ੍ਹਾਂ ਨੂੰ ਮੁਹਾਲੀ ਦੇ ਫੇਜ਼ 8 ਦੇ ਥਾਣੇ ਰੱਖਿਆ ਗਿਆ। ਇਸੇ ਤਰ੍ਹਾਂ  ਪਰਮਦੀਪ ਸਿੰਘ ਬੈਦਵਾਣ, ਕਮਲਜੀਤ ਸਿੰਘ ਕੰਮਾ ਬੜੀ, ਦੀਦਾਰ ਸਿੰਘ ਬੜੀ ਅਤੇ ਮੱਖਣ ਸਿੰਘ ਗੀਗੇਮਾਜਰਾ ਦੇ ਘਰ ਵੀ ਤੜਕੇ ਛਾਪੇਮਾਰੀ ਕੀਤੀ ਗਈ ਪਰ ਓਹ ਪਹਿਲਾਂ ਹੀ ਧਰਨੇ ਲਈ ਰੂਪੋਸ਼ ਹੋ ਚੁੱਕੇ ਸਨ, ਪਰ ਬਾਅਦ ‘ਚ ਧਰਨੇ ਲਈ ਗਮਾਡਾ ਦਫ਼ਤਰ ਅੱਗੇ ਪੁੱਜਣ ਸਮੇਂ ਪੁਲਿਸ ਨੇ ਇਨ੍ਹਾਂ ਨੂੰ ਵੀ ਗ੍ਰਿਫ਼ਤਾਰ ਕਰ ਲਿਆ। ਉਪਰੋਕਤ ਆਗੂਆਂ ਨੇ ਪੁਲੀਸ ਦੀ ਇਮ ਕਾਰਵਾਈ ਦਾ ਵਿਰੋਧ ਕਰਦਿਆਂ ਆਖਿਆ ਕਿ ਸ਼ਾਂਤਮਈ ਰੋਸ਼ ਪ੍ਰਦਰਸ਼ਨ ਕਰਨਾ ਹਰੇਕ ਨਾਗਰਿਕ ਦਾ ਹੱਕ ਹੈ ਅਤੇ ਪੁਲੀਸ ਉਨ੍ਹਾਂ ਦੇ ਹੱਕਾਂ ‘ਤੇ ਡਾਕਾ ਮਾਰ ਰਹੀ ਹੈ।
  • Related Posts

    ਅੰਤਰਰਾਸ਼ਟਰੀ ਸ਼ਤਰੰਜ ਦਿਵਸ ਆਧਾਰਸ਼ਿਲਾ ਸਕੂਲ ਵਿੱਚ ਪ੍ਰਤਿਭਾ ਦਾ ਜਸ਼ਨ ਬਣ ਗਿਆ ਅਧਾਰਸ਼ਿਲਾ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸ਼ਤਰੰਜ ਬੋਰਡ ‘ਤੇ ਗੂੰਜਿਆ ਅੰਤਰਰਾਸ਼ਟਰੀ ਸ਼ਤਰੰਜ ਦਿਵਸ ਬੁੱਧੀ, ਸਬਰ ਅਤੇ ਰਣਨੀਤੀ ਦਾ ਇੱਕ ਸ਼ਾਨਦਾਰ ਸੰਗਮ ਬਣ ਗਿਆ

    Spread the love

    Spread the loveਪੱਟੀ ਸਦੀਕ, 21 ਜੁਲਾਈ (ਬਲਕਰਨ ਸਿੰਘ ਮਸ਼ਾਲ)- ਅੰਤਰਰਾਸ਼ਟਰੀ ਸ਼ਤਰੰਜ ਦਿਵਸ ਦੇ ਮੌਕੇ ਤੇ ਆਧਾਰਸ਼ਿਲਾ ਸਕੂਲ, ਅਬੋਹਰ ਵਿਖੇ ਇੱਕ ਸ਼ਾਨਦਾਰ ਓਪਨ ਸ਼ਤਰੰਜ ਮੁਕਾਬਲਾ ਆਯੋਜਿਤ ਕੀਤਾ ਗਿਆ। ਵਿਦਿਆਰਥੀਆਂ ਨੇ ਉਤਸ਼ਾਹ…

    ਸਿੱਖਿਆਂ, ਅਨੁਭਵ ਅਤੇ ਪ੍ਰੇਰਨਾ ਦਾ ਇੱਕ ਸ਼ਾਨਦਾਰ ਸੰਗਮ: ਸਿੱਖਿਅਕ ਦੀਪਿਕਾ ਚੋਪੜਾ ਦਾ ਇੰਪੀਰੀਅਲ ਇੰਟਰਨੈਸ਼ਨਲ ਸਕੂਲ ਵਿਖੇ ਪ੍ਰੇਰਨਾਦਾਇਕ ਦੌਰਾ

    Spread the love

    Spread the loveਪੱਟੀ ਸਦੀਕ, 21 ਜੁਲਾਈ (ਬਲਕਰਨ ਸਿੰਘ ਮਸ਼ਾਲ)- ਇੰਪੀਰੀਅਲ ਇੰਟਰਨੈਸ਼ਨਲ ਸਕੂਲ ਫ਼ਾਰ ਐਕਸੀਲੈਂਸ, ਖੂਈਆਂ ਸਰਵਰ ਨੇ ਉਤਸ਼ਾਹ ਅਤੇ ਪ੍ਰੇਰਨਾ ਦੇ ਇੱਕ ਵਿਸ਼ੇਸ਼ ਮਾਹੌਲ ਦਾ ਅਨੁਭਵ ਕੀਤਾ ਜਦੋਂ ਸ਼੍ਰੀਮਤੀ ਦੀਪਿਕਾ…

    Leave a Reply

    Your email address will not be published. Required fields are marked *