ਗੁਰਦੁਆਰਾ ਚਰਨ ਕੰਵਲ ਸਾਹਿਬ ਨੂੰ ਜਾਂਦੀ ਸੜਕ ਦਾ ਕੰਮ ਲਟਕਣ ਕਾਰਨ ਸੰਗਤਾਂ ਤੇ ਦੁਕਾਨਦਾਰ ਪ੍ਰੇਸ਼ਾਨ *4 ਮਹੀਨੇ ਬੀਤਣ ਦੇ ਬਾਵਜੂਦ ਵੀ ਨਹੀਂ ਮੁਕੰਮਲ ਹੋਈ ਇੰਟਰਲਾਕ ਦੀ ਸੜਕ, ਧੂੜ-ਮਿੱਟੀ ਤੇ ਜਾਮ ਨੇ ਵਧਾਈਆਂ ਮੁਸ਼ਕਲਾਂ*

Spread the love
ਮਾਛੀਵਾੜਾ ਸਾਹਿਬ,7 ਜੂਨ (ਸੁੱਚਾ ਬੰਗੜ) ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਨੂੰ ਜਾਂਦੀ ਮੁੱਖ ਸੜਕ ’ਤੇ ਇੰਟਰਲਾਕ ਟਾਈਲਾਂ ਲਗਾਉਣ ਦਾ ਕੰਮ ਠੇਕੇਦਾਰ ਵੱਲੋਂ ਬਹੁਤ ਹੌਲੀ ਰਫ਼ਤਾਰ ਨਾਲ ਕੀਤੇ ਜਾਣ ਕਾਰਨ ਇਲਾਕੇ ਦੀ ਸੰਗਤ ਅਤੇ ਦੁਕਾਨਦਾਰਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਜਾਣਕਾਰੀ ਅਨੁਸਾਰ ਲੋਕ ਨਿਰਮਾਣ ਵਿਭਾਗ ਵੱਲੋਂ ਗੁਰਦੁਆਰਾ ਸਾਹਿਬ ਨੂੰ ਜਾਂਦੀ ਖਸਤਾ ਹਾਲਤ ਵਾਲੀ ਸੜਕ ਦੀ ਮੁਰੰਮਤ ਲਈ ਇੰਟਰਲਾਕ ਲਗਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ ਸੀ। ਵਿਭਾਗ ਮੁਤਾਬਕ ਇਹ ਕੰਮ 2 ਤੋਂ 3 ਮਹੀਨੇ ਵਿੱਚ ਮੁਕੰਮਲ ਹੋ ਜਾਣਾ ਸੀ, ਪਰ ਠੇਕੇਦਾਰ ਦੀ ਕਛੂਆ ਚਾਲ੍ਹ ਕਾਰਨ 4 ਮਹੀਨਿਆਂ ਤੋਂ ਵੱਧ ਦਾ ਸਮਾਂ ਬੀਤ ਜਾਣ ਦੇ ਬਾਵਜੂਦ ਅਜੇ ਤੱਕ ਕੰਮ ਅਧੂਰਾ ਪਿਆ ਹੈ।ਗੁਰਦੁਆਰਾ ਰੋਡ ’ਤੇ ਦੁਕਾਨਦਾਰਾਂ ਨੇ ਦੱਸਿਆ ਕਿ ਸੜਕ ਦੀ ਪੁਟਾਈ ਹੋਣ ਕਾਰਨ ਦਿਨ ਭਰ ਉੱਡਦੀ ਧੂੜ ਅਤੇ ਮਿੱਟੀ ਉਨ੍ਹਾਂ ਦੀਆਂ ਦੁਕਾਨਾਂ ਵਿੱਚ ਜਾਂਦੀ ਹੈ, ਜਿਸ ਨਾਲ ਸਮਾਨ ਖਰਾਬ ਹੋ ਰਿਹਾ ਹੈ। ਇਸ ਤੋਂ ਇਲਾਵਾ ਸੜਕ ਬੰਦ ਹੋਣ ਕਾਰਨ ਗਾਹਕਾਂ ਲਈ ਵਾਹਨ ਖੜ੍ਹਾਉਣ ਦੀ ਜਗ੍ਹਾ ਨਹੀਂ ਮਿਲਦੀ, ਜਿਸ ਕਰਕੇ ਗਾਹਕ ਅੱਗੇ ਲੰਘ ਜਾਂਦੇ ਹਨ ਅਤੇ ਉਨ੍ਹਾਂ ਦੀ ਦੁਕਾਨਦਾਰੀ ’ਤੇ ਸਿੱਧਾ ਅਸਰ ਪਿਆ ਹੈ।ਇਸ ਸਬੰਧੀ ਦੁਕਾਨਦਾਰਾਂ ਨੇ ਕਿਹਾ ਕਿ ਰੋਜ਼ਾਨਾ ਸਵੇਰ-ਸ਼ਾਮ ਮੱਥਾ ਟੇਕਣ ਆਉਣ ਵਾਲੀਆਂ ਸੰਗਤਾਂ ਨੂੰ ਵੀ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕੀਚੜ, ਧੂੜ ਅਤੇ ਟੁੱਟੀ-ਫੁੱਟੀ ਸੜਕ ਕਾਰਨ ਬਜ਼ੁਰਗਾਂ ਅਤੇ ਬੱਚਿਆਂ ਨੂੰ ਗੁਰਦੁਆਰਾ ਸਾਹਿਬ ਤੱਕ ਪਹੁੰਚਣ ਵਿੱਚ ਮੁਸ਼ਕਲ ਆ ਰਹੀ ਹੈ।ਇਲਾਕੇ ਦੇ ਸਮਾਜ ਸੇਵੀ ਅਤੇ ਸੰਗਤਾਂ ਨੇ ਮੰਗ ਕੀਤੀ ਹੈ ਕਿ ਪ੍ਰਸ਼ਾਸਨ ਵੱਲੋਂ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਜਾਵੇ ਅਤੇ ਠੇਕੇਦਾਰ ਨੂੰ ਜਲਦੀ ਤੋਂ ਜਲਦੀ ਕੰਮ ਮੁਕੰਮਲ ਕਰਨ ਦੇ ਹੁਕਮ ਦਿੱਤੇ ਜਾਣ, ਤਾਂ ਜੋ ਆਉਣ ਵਾਲੇ ਦਿਨਾਂ ਵਿੱਚ ਸੰਗਤਾਂ ਨੂੰ ਦਿੱਕਤ ਨਾ ਹੋਵੇ। ਬਾਕਸ ਦੂਜੇ ਪਾਸੇ ਜਦੋਂ ਇਸ ਸਬੰਧੀ ਲੋਕ ਨਿਰਮਾਣ ਵਿਭਾਗ ਦੇ ਜੂਨੀਅਰ ਇੰਜਨੀਅਰ *ਦਵਿੰਦਰ ਸਿੰਘ* ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਇੰਟਰਲਾਕ ਟਾਈਲਾਂ ਦੀ ਸਪਲਾਈ ਘੱਟ ਹੋਣ ਕਾਰਨ ਸੜਕ ਦੇ ਨਿਰਮਾਣ ਕਾਰਜ ਵਿੱਚ ਦੇਰੀ ਹੋਈ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਟਾਈਲਾਂ ਦੀ ਸਪਲਾਈ ਮਿਲਦੇ ਹੀ ਕੰਮ ਨੂੰ ਤੇਜ਼ੀ ਨਾਲ ਮੁਕੰਮਲ ਕਰਵਾ ਦਿੱਤਾ ਜਾਵੇਗਾ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *