ਗੁਰਦੁਆਰਾ ਦਮਦਮਾ ਸਾਹਿਬ ਵਿਖੇ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ 

Spread the love
ਕਪੂਰਥਲਾ,31 ਜੁਲਾਈ ( ਕੌੜਾ )-  ਸ਼ਹੀਦ ਊਧਮ ਸਿੰਘ ਤੇ 87ਵੇਂ ਸ਼ਹੀਦੀ ਦਿਹਾੜੇ ਮੌਕੇ ਗੁਰਦੁਆਰਾ ਦਮਦਮਾ ਸਾਹਿਬ ਠੱਟਾ ਵਿਖੇ ਮੁੱਖ ਸੇਵਾਦਾਰ ਸੰਤ ਬਾਬਾ ਹਰਜੀਤ ਸਿੰਘ ਕਾਰ ਸੇਵਾ ਵਾਲਿਆਂ ਦੀ ਅਗਵਾਈ ਹੇਠ ਸਮੂਹ ਨਗਰ ਨਿਵਾਸੀ ਠੱਟਾ ਪੁਰਾਣਾ ਦੀ ਸੰਗਤ ਵੱਲੋਂ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਨਗਰ ਨਿਵਾਸੀਆਂ ਤੋਂ ਇਲਾਵਾ ਇਲਾਕੇ ਭਰ ਦੀਆਂ ਸੰਗਤਾਂ ਵੱਲੋਂ ਵੱਡੀ ਤਾਦਾਦ ਵਿੱਚ ਸ਼ਿਰਕਤ ਕੀਤੀ ਗਈ। ਇਸ ਮੌਕੇ ਕੀਰਤਨ ਕਥਾ ਵਿਚਾਰ ਕਰਦਿਆਂ ਭਾਈ ਕੁਲਵੰਤ ਸਿੰਘ ਵੱਲੋਂ ਸ਼ਹੀਦ ਊਧਮ ਸਿੰਘ ਦੇ ਜੀਵਨ, ਸੰਘਰਸ਼ ਅਤੇ ਕੁਰਬਾਨੀ ਸਬੰਧੀ ਵਿਸਥਾਰ ਪੂਰਵਕ ਸੰਗਤਾਂ ਨਾਲ ਜਾਣਕਾਰੀ ਸਾਂਝੀ ਕੀਤੀ। ਉਨਾ ਦੱਸਿਆ ਕਿ 1919 ਵਿੱਚ ਜਲਿਆਂਵਾਲਾ ਬਾਗ ਸ੍ਰੀ ਅੰਮ੍ਰਿਤਸਰ ਵਿਖੇ ਵਾਪਰੇ ਖੂਨੀ ਦੁਖਾਂਤ ਨੂੰ 40 ਸਾਲ ਦੇ ਲੰਮੇ ਸਮੇਂ ਤੱਕ ਊਧਮ ਸਿੰਘ ਨੇ ਆਪਣੇ ਦਿਲ ਵਿੱਚ ਸੰਭਾਲ ਕੇ ਰੱਖਿਆ । ਅਖੀਰ ਇਸ ਸੂਰਬੀਰ ਯੋਧੇ ਵੱਲੋਂ ਨਿਹੱਥੇ ਪੰਜਾਬੀਆਂ ਦੇ ਡੁੱਲੇ ਖੂਨ ਦਾ ਬਦਲਾ ਲੰਡਨ ਦੀ ਧਰਤੀ ਤੇ ਜਾ ਕੇ ਲਿਆ। ਸੂਰਬੀਰ ਯੋਧੇ ਦੀ ਇਸ ਲਾਸਾਨੀ ਸੰਘਰਸ਼ੀ ਕੁਰਬਾਨੀ ਨੂੰ ਭੁਲਾਇਆ ਨਹੀਂ ਜਾ ਸਕਦਾ। ਇਹਨਾਂ ਸੂਰਬੀਰ ਯੋਧਿਆਂ ਦੀਆਂ ਕੁਰਬਾਨੀਆਂ ਸਦਕਾ ਹੀ ਅੱਜ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਸਾਨੂੰ ਸ਼ਹੀਦਾਂ ਦੇ ਪਾਏ ਪੂਰਨਿਆਂ ਤੇ ਚਲਦੇ ਹੋਏ ਆਪਸੀ ਭਾਈਚਾਰਕ ਸਾਂਝ ਨਾਲ ਸ਼ਹੀਦਾਂ ਦੇ ਅਜਿਹੇ ਸਮਾਗਮ ਵੱਧ ਤੋਂ ਵੱਧ ਮਨਾਉਣੇ ਚਾਹੀਦੇ ਹਨ। ਇਸ ਮੌਕੇ ਸੰਗਤਾਂ ਲਈ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।
  • Related Posts

    ਪ੍ਰਾਚੀਨ ਡੇਰਾ ਬਾਬਾ ਗੁਸਾਈਂਆਣਾ ਦੇ ਸਾਲਾਨਾ ਜੋੜ ਮੇਲਾ ਡੇਰਾ ਮੁੱਖੀ ਬਾਬਾ ਧਨਰਾਜ ਗਿਰ ਜੀ ਅਗਵਾਈ ਵਿਚ ਮਨਾਇਆ ਗਿਆ। 

    Spread the love

    Spread the love ਕੁਰਾਲੀ, 14 ਅਗਸਤ (ਜਗਦੇਵ ਸਿੰਘ )-ਸਥਾਨਕ ਪ੍ਰਾਚੀਨ ਡੇਰਾ ਬਾਬਾ ਗੁਸਾਈਂਆਣਾ ਦੇ ਸਾਲਾਨਾ ਜੋੜ ਮੇਲਾ ਡੇਰਾ ਮੁੱਖੀ ਬਾਬਾ ਧਨਰਾਜ ਗਿਰ ਜੀ ਅਗਵਾਈ ਵਿਚ ਮਨਾਇਆ ਗਿਆ।  ਉਮਿੰਦਰ ਓਮਾ ਦੀ…

    ਸਰਕਾਰੀ ਹਾਈ ਸਕੂਲ ਘੁਲਾਲ ਵਿਖੇ ਹਿੰਦੀ ਦਿਵਸ ਉਤਸ਼ਾਹ ਨਾਲ ਮਨਾਇਆ

    Spread the love

    Spread the loveਸਮਰਾਲਾ 14 ਸਤੰਬਰ ( ਮੁਕੇਸ਼ ਵਰਮਾ ):- ਇੱਥੋਂ ਨਜਦੀਕੀ ਸਰਕਾਰੀ ਹਾਈ ਸਕੂਲ ਘੁਲਾਲ ਵਿਖੇ ਹਿੰਦੀ ਅਧਿਆਪਕ ਹਰਦਮਨਦੀਪ ਸਿੰਘ ਨਾਗਰਾ ਦੀ ਅਗਵਾਈ ਹੇਠ ਹਿੰਦੀ ਭਾਸ਼ਾ ਨੂੰ ਸਮਰਪਿਤ ‘ਹਿੰਦੀ ਦਿਵਸ’…

    Leave a Reply

    Your email address will not be published. Required fields are marked *