ਗੁਰਦੁਆਰਾ ਸਾਹਿਬ ਜਾਂਦੀ ਔਰਤ ਦੀ ਚੇਨ ਝਪਟਣ ਵਾਲੇ 2 ਨੌਜਵਾਨ ਗ੍ਰਿਫਤਾਰ

Spread the love
ਮਾਛੀਵਾੜਾ ਸਾਹਿਬ, 13 ਅਗਸਤ (ਸੁੱਚਾ ਬੰਗੜ)-  ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਗਨੀ ਖਾਂ ਨਬੀ ਖਾਂ ਸਾਹਿਬ ਦੇ ਨੇੜੇ ਵਾਪਰੀ ਚੇਨ ਸਨੈਚਿੰਗ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ 2 ਦੋਸ਼ੀਆਂ ਨੂੰ ਮਾਛੀਵਾੜਾ ਸਾਹਿਬ ਦੀ ਪੁਲਸ ਨੇ ਕਾਬੂ ਕਰ ਲਿਆ ਹੈ।ਜਾਣਕਾਰੀ ਅਨੁਸਾਰ ਇਹ ਘਟਨਾ 6 ਅਗਸਤ ਦੀ ਹੈ। ਉਸ ਦਿਨ ਗੀਤਾ ਰਾਣੀ ਨਾਂ ਦੀ ਔਰਤ ਗੁਰਦੁਆਰਾ ਸਾਹਿਬ ਵਿੱਚ ਮੱਥਾ ਟੇਕਣ ਲਈ ਜਾ ਰਹੀ ਸੀ। ਰਸਤੇ ਵਿੱਚ ਹੀ ਦੋ ਨਕਾਬਪੋਸ਼ ਵਿਅਕਤੀ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆਏ ਅਤੇ ਝਪਟਾ ਮਾਰ ਕੇ ਉਸ ਦੇ ਗਲੇ ਵਿੱਚੋਂ ਸੋਨੇ ਦੀ ਚੇਨ ਖੋਹ ਕੇ ਫਰਾਰ ਹੋ ਗਏ। ਪੀੜਤਾ ਨੇ ਦੱਸਿਆ ਕਿ ਲੁੱਟੀ ਗਈ ਚੇਨ ਕਰੀਬ 2 ਤੋਲੇ ਭਾਰ ਦੀ ਸੀ। ਇਸ ਸਬੰਧੀ ਗੀਤਾ ਰਾਣੀ ਦੇ ਬਿਆਨਾਂ ਦੇ ਆਧਾਰ ‘ਤੇ ਮਾਛੀਵਾੜਾ ਸਾਹਿਬ ਦੀ ਪੁਲਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਸੀ। ਡੀ.ਐਸ.ਪੀ. ਪ੍ਰਿਤਪਾਲ ਸਿੰਘ ਨੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਥਾਣਾ ਮੁਖੀ ਚਰਨਜੀਤ ਸਿੰਘ ਦੀ ਅਗਵਾਈ ਹੇਠ ਪੁਲਸ ਟੀਮ ਨੇ ਆਲੇ-ਦੁਆਲੇ ਲੱਗੇ ਸੀ.ਸੀ.ਟੀ.ਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਅਤੇ ਤਕਨੀਕੀ ਸਬੂਤਾਂ ਦੇ ਆਧਾਰ ‘ਤੇ ਮੁਲਜ਼ਮਾਂ ਤੱਕ ਪਹੁੰਚ ਕੀਤੀ। ਪੁੱਛਗਿੱਛ ਦੌਰਾਨ ਦੋਵਾਂ ਦੋਸ਼ੀਆਂ ਦੀ ਪਛਾਣ ਮਨੀਸ਼ ਕੁਮਾਰ ਬਾਲੀ ਅਤੇ ਪ੍ਰਿੰਸ ਸਿੰਘ, ਦੋਵੇਂ ਵਾਸੀ ਮਾਛੀਵਾੜਾ, ਵਜੋਂ ਹੋਈ ਹੈ।ਡੀ.ਐਸ.ਪੀ ਨੇ ਕਿਹਾ ਕਿ ਫੜੇ ਗਏ ਦੋਸ਼ੀਆਂ ਨੂੰ ਅੱਜ ਅਦਾਲਤ ਵਿੱਚ ਪੇਸ਼ ਕਰਕੇ ਪੁਲਸ ਰਿਮਾਂਡ ਹਾਸਲ ਕੀਤਾ ਜਾਵੇਗਾ। ਰਿਮਾਂਡ ਦੌਰਾਨ ਇਨ੍ਹਾਂ ਤੋਂ ਝਪਟੀ ਗਈ ਸੋਨੇ ਦੀ ਚੇਨ ਅਤੇ ਵਾਰਦਾਤ ਵਿੱਚ ਵਰਤੇ ਗਏ ਮੋਟਰਸਾਈਕਲ ਦੀ ਬਰਾਮਦਗੀ ਕੀਤੀ ਜਾਵੇਗੀ। ਪੁਲਸ ਅਧਿਕਾਰੀ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਕੱਲੇ ਜਾਂ ਸੁੰਨਸਾਨ ਥਾਵਾਂ ‘ਤੇ ਜਾਂਦੇ ਸਮੇਂ ਸਾਵਧਾਨੀ ਵਰਤਣ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਤੁਰੰਤ ਪੁਲਸ ਨੂੰ ਸੂਚਨਾ ਦੇਣ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *