ਗੁਰਦੁਆਰਾ ਸੁਖਚੈਨਆਣਾ ਸਾਹਿਬ ਵਿਖੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ 9 ਅਗਸਤ ਨੂੰ

Spread the love
ਫਗਵਾੜਾ : 8 ਅਗਸਤ (ਪ੍ਰੀਤ ਕੌਰ ਪ੍ਰੀਤੀ)ਗੁਰਦੁਆਰਾ ਸੁਖਚੈਨਆਣਾ ਸਾਹਿਬ ਵਲੋਂ ਸਮੂਹ ਇਲਾਕਾ ਨਿਵਾਸੀ ਸਾਧ ਸੰਗਤ ਫਗਵਾੜਾ ਦੇ ਭਰਭੂਰ ਸਹਿਯੋਗ ਨਾਲ ਧੰਨ- ਧੰਨ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ 9 ਅਗਸਤ,2026 ਦਿਨ ਐਤਵਾਰ ਸਵੇਰੇ 10-00 ਵਜੇ ਤੋਂ ਰਾਤ 9-00 ਵਜੇ ਤੱਕ ਗੁਰਦੁਆਰਾ ਸੁਖਚੈਨਆਣਾ ਸਾਹਿਬ ਵਿਖੇ ਕਰਵਾਇਆ ਜਾ ਰਿਹਾ ਹੈ ।ਇਹ ਜਾਣਕਾਰੀ ਦਿੰਦਿਆ ਸ. ਨਰਿੰਦਰ ਸਿੰਘ ਮੈਨੇਜਰ ਗੁਰਦੁਆਰਾ ਸੁਖਚੈਨਆਣਾ ਸਾਹਿਬ ਨੇ ਦੱਸਿਆਂ ਕਿ ਇਸ ਸਮਾਗਮ ਦੋਰਾਨ ਸਿੰਘ ਸਾਹਿਬ ਗਿ. ਕੁਲਦੀਪ ਸਿੰਘ ਗੜਗੱਜ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ, ਜਥੇਦਾਰ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ, ਸ.ਕੁਲਵੰਤ ਸਿੰਘ ਮੰਨਣ ਮੁੱਖ ਸਕੱਤਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ, ਬੀਬੀ ਦਵਿੰਦਰ ਕੌਰ ਕਾਲਰਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ, ਭਾਈ ਰਵਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਾਲੇ, ਭਾਈ ਜਸਵਿੰਦਰ ਸਿੰਘ ਛਾਪਾ ਪ੍ਰਚਾਰਕ ਪ੍ਰਚਾਰਕ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ,ਭਾਈ ਬਲਕਾਰ ਸਿੰਘ ਜੀ ਕਥਾ ਵਾਚਕ ਦਮਦਮੀ ਟਕਸਾਲ, ਭਾਈ ਕੁਲਦੀਪ ਸਿੰਘ ਖਾਪੜ ਖੇੜੀ ਢਾਡੀ ਜਥਾ.,ਭਾਈ ਗੁਰਜੀਤ ਸਿੰਘ ਭੱਠਲ ਕਵੀਸ਼ਰ,ਭਾਈ ਬਲਵਿੰਦਰ ਸਿੰਘ ਹੈਡ ਗ੍ਰੰਥੀ ,ਭਾਈ ਅੰਮ੍ਰਿਤਪਾਲ ਸਿੰਘ ਹੈਡ ਗ੍ਰੰਥੀ, ਭਾਈ ਸਤਿੰਦਰਜੀਤ ਸਿੰਘ ਖਾਲਸਾ ,ਭਾਈ ਕੇਵਲ ਸਿੰਘ ਕਥਾ ਵਾਚਕ,ਭਾਈ ਹਰਜਿੰਦਰ ਸਿੰਘ ਗ੍ਰੰਥੀ, ,ਭਾਈ ਦਲਜੀਤ ਸਿੰਘ ਹੈਡ ਗ੍ਰੰਥੀ,ਭਾਈ ਸ਼ਮਸ਼ੇਰ ਸਿੰਘ , ਭਾਈ ਜਸਲੀਨ ਸਿੰਘ ਹੁਸ਼ਿਆਰਪੁਰ ਵਾਲੇ ,ਭਾਈ ਸਤਨਾਮ ਸਿੰਘ ਸੇਵਕ,ਭਾਈ ,ਆਦਿ ਜਥੇ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਨਿਹਾਲ ਕਰਨਗੇ ।ਇਸ ਮੌਕੇ ਸੰਗਤਾਂ ਲਈ ਖੀਰ ਮਾਹਲ ਪੂੜਿਆ ਦਾ ਅਤੇ ਗੁਰੂ ਕਾ ਅਟੁੱਟ ਲੰਗਰ ਵਰਤਾਇਆ ਜਾਵੇਗਾ ।
  • Related Posts

    ਭਾਜਪਾ ਦੀ ਸਟੇਜ ਤੇ ਦੋ ਮਹਿਲਾਵਾਂ ਨੇ ਨਸ਼ਿਆਂ ਤੋਂ ਪੀੜਤ ਬੱਚਿਆਂ ਦਾ ਦਰਦ ਭਾਜਪਾ ਆਗੂ ਐਚ ਐਸ ਫੂਲਕਾ ਅੱਗੇ ਫਰੋਲਿਆ, ਸਟੇਜ ਤੇ ਭਾਵਕ ਹੋਈ ਔਰਤ                                        ‌

    Spread the love

    Spread the loveਤਪਾ ਮੰਡੀ 24 ਸਤੰਬਰ( ਗੋਲਡੀ ਵਿਆਸ) ਭਾਰਤੀ ਜਨਤਾ ਪਾਰਟੀ ਦੀ ਨਸ਼ਾ ਛੱਡੋ ਸੰਕਲਪ ਯਾਤਰਾ ਤਪਾ ਦੀ ਅਨਾਜ ਮੰਡੀ ਵਿੱਚ ਪਹੁੰਚੀ। ਸਮਾਗਮ ਦੌਰਾਨ ਭਾਜਪਾ ਆਗੂ ਐਚ ਐਸ ਫੂਲਕਾ ਨੂੰ…

    ਸ਼ਿਵਾਲਿਕ ਪਬਲਿਕ ਸਕੂਲ ਤਪਾ ਵਿਖੇ ਗਣੇਸ਼ ਚਤੁਰਥੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ

    Spread the love

    Spread the loveਤਪਾ ਮੰਡੀ 24  ਸਤੰਬਰ (ਗੋਲਡੀ ਵਿਆਸ) ਸਥਾਨਕ ਸ਼ਿਵਾਲਿਕ ਪਬਲਿਕ ਸਕੂਲ, ਵਿਖੇ ਗਣੇਸ਼ ਚਤੁਰਥੀ ਦਾ ਪਵਿੱਤਰ ਤਿਉਹਾਰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿੱਚ ਭਗਵਾਨ ਗਣੇਸ਼ ਜੀ…

    Leave a Reply

    Your email address will not be published. Required fields are marked *