ਗੁਰਦੁਆਰਾ ਸ੍ਰੀ ਕੰਧ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਖੰਡ ਪਾਠ ਸਾਹਿਬ ਦੀ ਹੋਈ ਆਰੰਭਤਾ  29 ਅਗਸਤ ਨੂੰ ਹੋਣਗੇ ਅਰਦਾਸ ਸਮਾਗਮ: ਜੱਸਲ

Spread the love
ਚੌਂਕ ਮਹਿਤਾ 27 ਅਗਸਤ ( ਰਾਜਵਿੰਦਰ ਸਿੰਘ ਰੰਧਾਵਾ  ) ਪੰਥ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ 29 ਅਗੱਸਤ ਨੂੰ ਬੰਦੀ ਸਿੰਘਾਂ ਦੀ ਰਿਹਾਈ ਤੇ ਚੜ੍ਹਦੀ ਕਲਾ ਲਈ ਉਲੀਕੇ ਅਰਦਾਸ ਸਮਾਗਮ ਦੀ ਲੜੀ ਤਹਿਤ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨਛੋਹ ਪ੍ਰਾਪਤ ਪਵਿੱਤਰ ਅਸਥਾਨ ਗੁਰਦੁਆਰਾ ਸ੍ਰੀ ਕੰਧ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ।ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਮੌਕੇ ਭਾਈ ਗੁਰਵਿੰਦਰ ਸਿੰਘ ਖਾਲਸਾ ਗ੍ਰੰਥੀ ਨੇ ਹੁਕਮਨਾਮਾ ਲਿਆ ਤੇ ਬੰਦੀ ਸਿੰਘਾਂ ਦੀ ਰਿਹਾਈ ਤੇ ਚੜ੍ਹਦੀ ਕਲਾ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।ਬੰਦੀ ਸਿੰਘਾਂ ਦੀ ਰਿਹਾਈ ਲਈ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਮੌਕੇ ਉਚੇਚੇ ਤੌਰ ਤੇ ਸ਼ਾਮਿਲ ਹੋਏ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਲਕਾ ਬਟਾਲਾ ਜ: ਗੁਰਨਾਮ ਸਿੰਘ ਜੱਸਲ ਨੇ ਕਿਹਾ ਕਿ ਬੰਦੀ ਸਿੰਘ ਜੋ ਬੀਤੇ ਤਿੰਨ ਦਹਾਕਿਆਂ ਤੋਂ ਜੇਲ੍ਹਾਂ ਵਿੱਚ ਨਜ਼ਰਬੰਦ ਹਨ ਤੇ ਸਰਕਾਰਾਂ ਦੇ ਦੋਹਰੇ ਮਾਪਦੰਡ ਤੇ ਵਿਤਕਰੇ ਭਰੀਆ ਨੀਤੀਆਂ ਵਿਰੁੱਧ ਸਮੁਚੀ ਕੌਮ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸੁਚੱਜੀ ਤੇ ਯੋਗ ਅਗਵਾਈ ਹੇਠ ਇੱਕਮੁਠ ਹੋ ਕੇ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ।ਉਨ੍ਹਾਂ ਦਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਉਲੀਕੇ ਸਮਾਗ਼ਮ ਤਹਿਤ ਵੱਖ ਵੱਖ ਗੁਰਦੁਆਰਾ ਸਾਹਿਬਾਨ ਵਿਖੇ ਸ੍ਰੀ ਅਖੰਡ ਪਾਠ ਆਰੰਭ ਕਰਵਾਏ ਗਏ ਹਨ ਜਿਨ੍ਹਾਂ ਦੀ ਸੰਪੂਰਨਤਾ ਅਤੇ ਅਰਦਾਸ ਸਮਾਗਮ 29 ਅਗੱਸਤ ਨੂੰ ਹੋਣਗੇ।ਉਨ੍ਹਾਂ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਨੂੰ ਅਪੀਲ ਕੀਤੀ ਕਿ ਜਿਨਾਂ ਗੁਰੂ ਦੁਆਰਾ ਸਾਹਿਬਾਨ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਨਹੀਂ ਕੀਤੇ ਜਾ ਸਕੇ  ਸੰਗਤਾਂ  ਬਾਣੀ ਦੇ ਜਾਪ ਕਰਕੇ ਬੰਦੀ ਸਿੰਘਾਂ ਦੇ ਰਿਹਾਈ ਤੇ ਚੜ੍ਹਦੀ ਕਲਾ ਦੀ ਅਰਦਾਸ ਜਰੂਰ ਕਰਨ।ਇਸ ਮੌਕੇ ਹੋਰਨਾਂ ਤੋਂ ਇਲਾਵਾ ਸ: ਜਗਦੀਪ ਸਿੰਘ ਧਾਰੋਵਾਲੀ ਮੈਨੇਜਰ ਗੁਰਦੁਆਰਾ ਸ੍ਰੀ ਕੰਧ ਸਾਹਿਬ,ਸ ਗੁਰਵਿੰਦਰ ਸਿੰਘ ਸੈਦਪੁਰ,ਸ: ਸਤਿੰਦਰ ਪਾਲ ਸਿੰਘ ਰਿੰਕੂ,ਸ ਕਵਲਜੀਤ ਸਿੰਘ ਬਹਾਦਰ ਹੂਸੈਨ, ਸ: ਸਤਿੰਦਰ ਸਿੰਘ ਗਿਲਮੰਝ, ਬੀਬੀ ਜਤਿੰਦਰ ਕੌਰ, ਬੀਬੀ ਹਰਜੀਤ ਕੌਰ, ਬੀਬੀ ਪ੍ਰਭਜੋਤ ਕੌਰ, ਬੀਬੀ ਰੁਪਿੰਦਰ ਕੌਰ ਆਦਿ ਹਾਜਰ ਸਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *