ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਵਿਖੇ ਸਾਲਾਨਾ ਜੋੜ ਮੇਲੇ ਦਾ ਪੋਸਟਰ ਜਾਰੀ

Spread the love
​ਗੋਇੰਦਵਾਲ ਸਾਹਿਬ, 3 ਸਤੰਬਰ ( ਕਰਨੈਲ ਸਿੰਘ ਰਿੰਕੂ ) — ਇਤਿਹਾਸਕ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ, ਗੋਇੰਦਵਾਲ ਸਾਹਿਬ ਵਿਖੇ ਆਗਾਮੀ 25 ਅਤੇ 26 ਸਤੰਬਰ ਨੂੰ ਮਨਾਏ ਜਾ ਰਹੇ ਸਾਲਾਨਾ ਜੋੜ ਮੇਲੇ ਸਬੰਧੀ ਤਿਆਰੀਆਂ ਦੇ ਤਹਿਤ ਅੱਜ ਵਿਸ਼ੇਸ਼ ਪੋਸਟਰ ਜਾਰੀ ਕੀਤਾ ਗਿਆ। ਇਹ ਪੋਸਟਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੀਤ ਸਕੱਤਰ ਸ੍ਰ. ਗੁਰਨਾਮ ਸਿੰਘ ਵੱਲੋਂ ਸੰਗਤਾਂ ਦੀ ਜਾਣਕਾਰੀ ਲਈ ਰਸਮੀ ਤੌਰ ‘ਤੇ ਰਿਲੀਜ਼ ਕੀਤਾ ਗਿਆ।​ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀ ਅਤੇ ਪ੍ਰਬੰਧਕ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਪੋਸਟਰ ਰਿਲੀਜ਼ ਕਰਨ ਸਮੇਂ ਸ੍ਰ. ਤਲਵਿੰਦਰ ਸਿੰਘ (ਐਡੀਸ਼ਨਲ ਚੀਫ਼ ਇੰਸਪੈਕਟਰ ਬ੍ਰਾਂਚ), ਸ੍ਰ. ਨਿਰਮਲ ਸਿੰਘ ਕਾਹਲਵਾਂ (ਮੈਨੇਜਰ, ਗੁਰਦੁਆਰਾ ਸ੍ਰੀ ਬਾਉਲੀ ਸਾਹਿਬ), ਸ੍ਰ. ਗੁਰਾ ਸਿੰਘ ਮਾਨ (ਐਡੀਸ਼ਨਲ ਮੈਨੇਜਰ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ), ਸ੍ਰ. ਸਰਬਜੀਤ ਸਿੰਘ (ਐਡੀਸ਼ਨਲ ਮੈਨੇਜਰ), ਸ੍ਰ. ਗੁਰਪ੍ਰੀਤ ਸਿੰਘ (ਮੀਤ ਮੈਨੇਜਰ) ਅਤੇ ਸ੍ਰ. ਲਵਪ੍ਰੀਤ ਸਿੰਘ (ਅਕਾਊਂਟੈਂਟ) ਮੌਜੂਦ ਸਨ।​ਮੀਤ ਸਕੱਤਰ ਸ੍ਰ. ਗੁਰਨਾਮ ਸਿੰਘ ਅਤੇ ਮੈਨੇਜਰ ਸ੍ਰ. ਨਿਰਮਲ ਸਿੰਘ ਕਾਹਲਵਾਂ ਨੇ ਦੱਸਿਆ ਕਿ 25-26 ਸਤੰਬਰ ਨੂੰ ਮਨਾਏ ਜਾ ਰਹੇ ਜੋੜ ਮੇਲੇ ਦੌਰਾਨ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ‘ਚ ਸੰਗਤਾਂ ਨਤਮਸਤਕ ਹੋਣਗੀਆਂ। ਸੰਗਤਾਂ ਦੀ ਸਹੂਲਤ ਲਈ ਰਿਹਾਇਸ਼, ਲੰਗਰ, ਪਾਰਕਿੰਗ ਅਤੇ ਹੋਰ ਜ਼ਰੂਰੀ ਇੰਤਜ਼ਾਮ ਸ਼੍ਰੋਮਣੀ ਕਮੇਟੀ ਵੱਲੋਂ ਪੂਰੀ ਤਨਦੇਹੀ ਨਾਲ ਕੀਤੇ ਜਾ ਰਹੇ ਹਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *