ਗੁਰਪ੍ਰੀਤ ਸਿੰਘ ਨੇ ਗੁ. ਬੇਰ ਸਾਹਿਬ ਦੇ ਮੀਤ ਮੈਨੇਜਰ ਵੱਜੋਂ ਸੰਭਾਲਿਆ ਚਾਰਜ,ਜਥੇ ਕਲਿਆਣ , ਬੀਬੀ ਰੂਹੀ ਨੇ ਕੀਤਾ ਸਨਮਾਨ

Spread the love

 ਕਪੂਰਥਲਾ , 18 ਦਸੰਬਰ ( ਕੌੜਾ )-  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਤਿਹਾਸਕ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਡੱਲਾ ਦੇ ਮੈਨੇਜਰ ਭਾਈ ਗੁਰਪ੍ਰੀਤ ਸਿੰਘ ਰਾਮਪੁਰ ਨੂੰ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਦਾ ਮੀਤ ਮੈਨੇਜਰ ਨਿਯੁਕਤ ਕੀਤਾ ਹੈ ਤੇ ਉਨ੍ਹਾਂ ਦੀ ਜਗ੍ਹਾ ਬਲਜੀਤ ਸਿੰਘ ਨੂੰ ਗੁਰਦੁਆਰਾ ਬਾਉਲੀ ਸਾਹਿਬ ਦਾ ਮੈਨੇਜਰ ਨਿਯੁਕਤ ਕੀਤਾ ਹੈ। ਮੈਨੇਜਰ ਗੁਰਪ੍ਰੀਤ ਸਿੰਘ ਰਾਮਪੁਰ ਨੇ ਅੱਜ ਇਤਿਹਾਸਕ ਗੁ. ਬੇਰ ਸਾਹਿਬ ਵਿਖੇ ਆਪਣਾ ਮੀਤ ਮੈਨੇਜਰ ਵੱਜੋਂ ਚਾਰਜ ਸੰਭਾਲ ਲਿਆ ਹੈ । ਉਨ੍ਹਾਂ ਨਾਲ ਇਸ ਸਮੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਆਨੰਦਪੁਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਭਾਈ ਮਨਜੀਤ ਸਿੰਘ ਵੀ ਉਚੇਚੇ ਤੌਰ ਤੇ ਚਾਰਜ ਸੰਭਾਲਣ ਸਮੇ ਪੁੱਜੇ । ਇਸ ਸਮੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ  ਦੇ ਜੂਨੀਅਰ ਮੀਤ ਪ੍ਰਧਾਨ ਜਥੇ ਬਲਦੇਵ ਸਿੰਘ ਕਲਿਆਣ ,ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸੁਲਤਾਨਪੁਰ ਲੋਧੀ ਦੇ ਮੈਂਬਰ ਬੀਬੀ ਗੁਰਪ੍ਰੀਤ ਕੌਰ ਰੂਹੀ, ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਸੀਨੀਅਰ ਮੈਨੇਜਰ ਭਾਈ ਗੁਰਬਖਸ਼ ਸਿੰਘ ਬੱਚੀਵਿੰਡ ਤੇ ਹੈੱਡ ਗ੍ਰੰਥੀ ਗਿਆਨੀ ਸਤਨਾਮ ਸਿੰਘ ਤੇ ਬੀਬੀ ਬਲਜੀਤ ਕੌਰ ਕਮਾਲਪੁਰ ਨੇ ਨਵੇ ਮੀਤ ਮੈਨੇਜਰ ਗੁਰਪ੍ਰੀਤ ਸਿੰਘ ਤੇ ਗ੍ਰੰਥੀ ਸਿੰਘ ਭਾਈ ਮਨਜੀਤ ਸਿੰਘ ਦਾ ਵਿਸ਼ੇਸ਼ ਸਨਮਾਨ ਗੁਰੂ ਬਖਸ਼ਿਸ਼ ਸਿਰੋਪਾਓ ਦੇ ਕੇ ਕੀਤਾ । ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਜਥੇ ਕਲਿਆਣ ਨੇ ਦੱਸਿਆ ਕਿ ਮੈਨੇਜਰ ਗੁਰਪ੍ਰੀਤ ਸਿੰਘ ਨੇ ਇਤਿਹਾਸਕ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਡੱਲਾ ਵਿਖੇ ਬਹੁਤ ਹੀ ਨੇਕਨੀਤੀ ਤੇ ਇਮਾਨਦਾਰੀ ਨਾਲ ਲਗਾਤਾਰ ਲਗਭਗ ਢਾਈ ਸਾਲ ਦੇ ਕਰੀਬ ਸੇਵਾ ਨਿਭਾਈ ਤੇ ਬਹੁਤ ਹੀ ਸੁਚਾਰੂ ਪ੍ਰਬੰਧ ਕਰਦੇ ਹੋਏ ਇਲਾਕੇ ਦੀਆਂ ਸੰਗਤਾਂ ਵਿਚ ਵਿਸ਼ੇਸ਼ ਪ੍ਰੇਮ ਭਾਵਨਾ ਨਾਲ ਸਤਿਕਾਰ ਵਧਾਇਆ ।ਮੈਨੇਜਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਗਰੇਡ ਵਧਾਉਣ ਲਈ ਮੈ ਸ਼੍ਰੋਮਣੀ ਕਮੇਟੀ ਦਫਤਰ ਬੇਨਤੀ ਕੀਤੀ ਸੀ , ਜਿਸ ਕਾਰਨ ਮੇਰਾ ਗਰੇਡ ਵਧਾ ਕੇ ਮੈਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੀਤ ਮੈਨੇਜਰ ਦੀ ਸੇਵਾ ਬਖਸ਼ੀ ਗਈ ਹੈ , ਜੋ ਮੈ ਪੂਰੀ ਤਨਦੇਹੀ ਨਾਲ ਨਿਭਾਵਾਂਗਾ ।

ਇਸ ਸਮੇ ਉਨ੍ਹਾਂ ਨਾਲ ਗੁਰਦੁਆਰਾ ਬਾਜਵਾ ਕਲਾਂ ਦੇ ਮੈਨੇਜਰ ਜਸਵੰਤ ਸਿੰਘ , ਗੁਰਦੁਆਰਾ ਬੇਰ ਸਾਹਿਬ ਦੇ ਰਿਕਾਰਡ ਕੀਪਰ ਭੁਪਿੰਦਰ ਸਿੰਘ , ਖਜਾਨਚੀ ਜਸਵਿੰਦਰ ਸਿੰਘ , ਭਾਈ ਦਿਆਲ ਸਿੰਘ ਰਾਗੀ ਬੇਰ ਸਾਹਿਬ, ਭਾਈ ਦਿਲਬਾਗ ਸਿੰਘ ਇੰਚਾਰਜ ਸ੍ਰੀ ਅਖੰਡ ਪਾਠ ਸਾਹਿਬ, ਕਲਰਕ ਦਲਜੀਤ ਸਿੰਘ ਮੋਮੀ, ਭਾਈ ਅਵਤਾਰ ਸਿੰਘ ਗ੍ਰੰਥੀ , ਜਰਨੈਲ ਸਿੰਘ ਅਕਾਉਟੈਟ, ਹਰਪ੍ਰੀਤ ਸਿੰਘ ਸਹਾਇਕ ਅਕਾਉਟੈਟ ,ਅੰਮ੍ਰਿਤਪਾਲ ਸਿੰਘ ਸਹਾਇਕ ਆਰ.ਕੇ., ਸੁਖਜਿੰਦਰ ਸਿੰਘ ਭਗਤਪੁਰ ਮੀਡੀਆ ਇੰਚਾਰਜ , ਸਰਵਣ ਸਿੰਘ ਚੱਕਾ ਆਦਿ ਨੇ ਸ਼ਿਰਕਤ ਕੀਤੀ ।

  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *