ਗੁਰਸਰਨ ਸਿੰਘ ਮੁਗਲਾਨੀ ਸ਼੍ਰੋਮਣੀ ਅਕਾਲੀ ਦਲ ਜਗਰਾਓਂ ਸ਼ਹਿਰ ਦੇ ਵਪਾਰੀ ਵਿੰਗ ਦੇ ਪ੍ਰਧਾਨ ਨਿਯੁਕਤ

Spread the love
ਜਗਰਾਓਂ, 16 ਜੁਲਾਈ: (ਜਸਵਿੰਦਰ ਸਿੰਘ ਡਾਂਗੀਆ) ਸ਼੍ਰੋਮਣੀ ਅਕਾਲੀ ਦਲ ਵੱਲੋਂ ਸੰਗਠਨ ਨੂੰ ਜ਼ਮੀਨੀ ਪੱਧਰ ‘ਤੇ ਹੋਰ ਮਜ਼ਬੂਤ ਕਰਨ ਅਤੇ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਗਤੀ ਦੇਣ ਦੇ ਉਦੇਸ਼ ਨਾਲ ਲਗਾਤਾਰ ਨਵੀਆਂ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ, ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਜਗਰਾਓਂ ਐੱਸ. ਆਰ. ਕਲੇਰ ਵੱਲੋਂ ਗੁਰਸਰਨ ਸਿੰਘ ਮੁਗਲਾਨੀ ਨੂੰ ਜਗਰਾਓਂ ਸ਼ਹਿਰ ਦੇ ਵਪਾਰੀ ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ।ਇਸ ਮੌਕੇ ਐੱਸ. ਆਰ. ਕਲੇਰ ਨੇ ਗੁਰਸਰਨ ਸਿੰਘ ਮੁਗਲਾਨੀ ਨੂੰ ਨਿਯੁਕਤੀ ਪੱਤਰ ਭੇਟ ਕਰਕੇ ਸਨਮਾਨਿਤ ਕੀਤਾ ਅਤੇ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਸਮਰਪਿਤ, ਇਮਾਨਦਾਰ ਅਤੇ ਮਿਹਨਤੀ ਵਰਕਰਾਂ ਨੂੰ ਬਣਦਾ ਮਾਣ-ਸਤਿਕਾਰ ਦਿੰਦਾ ਆਇਆ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਗੁਰਸਰਨ ਸਿੰਘ ਮੁਗਲਾਨੀ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਂਦੇ ਹੋਏ ਵਪਾਰੀ ਵਰਗ ਨੂੰ ਪਾਰਟੀ ਨਾਲ ਹੋਰ ਮਜ਼ਬੂਤੀ ਨਾਲ ਜੋੜਨ ਅਤੇ ਸੰਗਠਨ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਨਵ-ਨਿਯੁਕਤ ਪ੍ਰਧਾਨ ਗੁਰਸਰਨ ਸਿੰਘ ਮੁਗਲਾਨੀ ਨੇ ਪਾਰਟੀ ਹਾਈਕਮਾਂਡ ਅਤੇ ਐੱਸ. ਆਰ. ਕਲੇਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ‘ਤੇ ਜਤਾਏ ਵਿਸ਼ਵਾਸ ‘ਤੇ ਉਹ ਪੂਰੀ ਤਰ੍ਹਾਂ ਖਰਾ ਉਤਰਣ ਦਾ ਯਤਨ ਕਰਨਗੇ। ਉਨ੍ਹਾਂ ਕਿਹਾ ਕਿ ਵਪਾਰੀ ਵਰਗ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਉਠਾਇਆ ਜਾਵੇਗਾ ਅਤੇ ਜਗਰਾਓਂ ਦੇ ਵਪਾਰੀਆਂ ਨੂੰ ਸ਼੍ਰੋਮਣੀ ਅਕਾਲੀ ਦਲ ਨਾਲ ਜੋੜਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ। ਇਸ ਮੌਕੇ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੇ ਵੀ ਗੁਰਸਰਨ ਸਿੰਘ ਮੁਗਲਾਨੀ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੰਦਿਆਂ ਵਿਸ਼ਵਾਸ ਪ੍ਰਗਟਾਇਆ ਕਿ ਉਨ੍ਹਾਂ ਦੀ ਅਗਵਾਈ ਹੇਠ ਜਗਰਾਓਂ ਸ਼ਹਿਰ ਦਾ ਵਪਾਰੀ ਵਿੰਗ ਹੋਰ ਮਜ਼ਬੂਤ ਹੋਵੇਗਾ ਅਤੇ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ।ਇਸ ਮੌਕੇ ਸਰਕਲ ਪ੍ਰਧਾਨ ਚਰਨਜੀਤ ਸਿੰਘ ਚੀਨੂ, ਕੌਂਸਲਰ ਦਵਿੰਦਰਜੀਤ ਸਿੰਘ ਸਿੱਧੂ, ਸੀਨੀਅਰ ਅਕਾਲੀ ਆਗੂ ਦੀਪਿੰਦਰ ਸਿੰਘ ਭੰਡਾਰੀ, ਵਪਾਰੀ ਵਿੰਗ ਹਲਕਾ ਪ੍ਰਧਾਨ ਹਰਦੇਵ ਸਿੰਘ ਬੋਬੀ ਅਤੇ ਯੂਥ ਆਗੂ ਗਗਨਦੀਪ ਸਿੰਘ ਸ਼ਰਨਾ ਸਮੇਤ ਹੋਰ ਪਾਰਟੀ ਆਗੂ ਅਤੇ ਵਰਕਰ ਹਾਜ਼ਰ ਸਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *