ਗੁਰੂਸਰ ਸੈਣੇਵਾਲਾ ਵਿਖੇ ਬਿਜਲੀ ਸਪਲਾਈ ਠੀਕ ਕਰਦੇ ਸਮੇ ਲਾਇਨਮੈਨ ਨੂੰ ਲੱਗਿਆ ਕਰੰਟ,  ਲੋਕਾਂ ਵੱਲੋਂ ਗੰਭੀਰ ਹਾਲਤ ਬੇਹੋਸ਼ ਹੋਏ ਕਰਮਚਾਰੀ ਨੂੰ ਇਲਾਜ਼ ਲਈ ਏਮਜ਼ ਹਸਪਤਾਲ ਵਿੱਚ ਕਰਵਾਇਆ ਦਾਖਲ   ਬਿਜਲੀ ਕਰਮਚਾਰੀਆਂ ਨੂੰ ਸੇਫਟੀ ਕਿੱਟ ਅਤੇ ਸੁਰੱਖਿਆ ਮੁਹਈਆ ਕਰਵਾਵੇ ਸਰਕਾਰ – ਬੀਬਾ ਪਰਮਪਾਲ ਕੌਰ ਮਲੂਕਾ         

Spread the love
ਰਾਮਾ ਮੰਡੀ,19 /7/26  (ਅਸ਼ੋਕ ਕੁਮਾਰ)  ਬਠਿੰਡਾ ਡੱਬਵਾਲੀ ਮੁੱਖ ਮਾਰਗ ਤੇ ਪੈਂਦੇ ਪਿੰਡ ਗੁਰੂਸਰ ਸੈਣੇਵਾਲਾ ਵਿਖੇ ਬਿਜਲੀ ਦਾ ਕਰੰਟ ਲੱਗਣ ਨਾਲ  ਬੇਹੋਸ਼ ਹੋਏ ਕਰਮਚਾਰੀ ਨੂੰ ਪਿੰਡ ਦੇ ਲੋਕਾਂ ਦੀ ਮੱਦਦ ਨਾਲ‌ ਇਲਾਜ਼ ਲਈ ਏਮਜ਼ ਹਸਪਤਾਲ ਬਠਿੰਡਾ ਵਿਖੇ ਭਰਤੀ ਕਰਵਾਇਆ ਗਿਆ ਹੈ। ਜਿਥੇ ਉਸਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਸਬਡਵੀਜ਼ਨ ਸੰਗਤ ਦੇ ਐਸ ਡੀ ਓ ਵਿਜੇ ਕੁਮਾਰ ਗੁਪਤਾ ਨੇ ਦੱਸਿਆ ਕਿ ਅੱਜ ਦੁਪਹਿਰ ਸਮੇਂ ਪਿੰਡ ਗੁਰੂਸਰ ਸੈਣੇਵਾਲਾ ਵਿਖੇ ਲਾਇਨ ਮੈਨ ਰਾਮ ਕ੍ਰਿਸ਼ਨ ਵੱਲੋਂ ਮੋਟਰਾਂ ਦੀ ਬਿਜਲੀ ਸਪਲਾਈ ਠੀਕ ਕੀਤੀ ਜਾ ਰਹੀ ਸੀ। ਜਦੋਂ ਉਹ ਜੌੜੇ ਖੰਭੇ ਤੇ ਲੱਗੀ ਜੀਓ ਸਵਿੱਚ ਨੂੰ ਬੰਦ ਕਰਨ ਤੋਂ ਬਾਅਦ ਜੈਂਪਰ ਠੀਕ ਕਰਨ ਲਈ ਉੱਪਰ ਚੜ੍ਹਿਆ ਤਾਂ  ਅਚਾਨਕ ਤਾਰ ਚ ਕਰੰਟ ਆਉਣ ਨਾਲ ਉਹ ਉਪਰ ਹੀ ਲਟਕ ਕੇ ਬੇਹੋਸ਼ ਹੋ ਗਿਆ । ਜਿਸ ਨੂੰ ਪਿੰਡ ਦੇ ਲੋਕਾਂ ਦੀ ਮੱਦਦ ਨਾਲ ਬੇਹੋਸ਼ੀ ਹਾਲਤਾਂ ਵਿੱਚ ਹੇਠਾਂ ਉਤਾਰ ਕੇ ਏਮਜ਼ ਹਸਪਤਾਲ ਬਠਿੰਡਾ ਵਿਖੇ ਭਰਤੀ ਕਰਵਾਇਆ ਗਿਆ ਜਿੱਥੇ ਡਾਕਟਰਾਂ ਵੱਲੋਂ ਉਸ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸਵਿੱਚ  ਬੰਦ ਕਰਨ ਤੋਂ ਬਾਅਦ ਕਰੰਟ ਆਉਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਉਸ ਤੋਂ ਬਾਅਦ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਬੀਬਾ ਪਰਮਪਾਲ ਕੌਰ ਮਲੂਕਾ ਅਤੇ ਬੀਬਾ ਸੁਖਵਿੰਦਰ ਕੌਰ ਸ਼ੇਰਗੜ੍ਹ ਨੇ ਸਰਕਾਰ ਤੋਂ ਮੰਗ ਕੀਤੀ ਕਿ ਉਹ ਬਿਜਲੀ ਕਰਮਚਾਰੀਆਂ ਦੇ ਲਈ ਸੇਫਟੀਕਟ ਤੇ ਸੁਰੱਖਿਆ ਮੁਹਈਆ ਕਰਵਾਵੇ ਤਾਂ ਕਿ ਅੱਗੇ ਤੋਂ ਅਜਿਹੇ ਹਾਦਸੇ ਨਾ ਵਾਪਰਨ ਇਸ ਸਬੰਧੀ ਸਰਕਾਰ ਨੂੰ ਗੰਭੀਰਤਾ ਨਾਲ ਸੋਚਣਾ ਚਾਹੀਦਾ ਇਨਾ ਘਟਨਾਵਾਂ ਨਾਲ ਪਿੱਛੇ ਜਿਹੇ ਬਹੁਤ ਸਾਰੀਆਂ ਕੀਮਤੀ ਜਾਨਾਂ ਚਲੀਆਂ ਗਈਆਂ ਹਨ ਜੋ ਕਿ ਬਹੁਤ ਦੁਖਦਾਈ ਹਨ।

 

  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *