ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਬਠਿੰਡਾ ਨੇ ਕਰਵਾਇਆ ਅਧਿਆਪਕ ਸਨਮਾਨ ਸਮਾਰੋਹ

Spread the love
ਬਠਿੰਡਾ 31 ਜੁਲਾਈ(ਸੁਰਿੰਦਰਪਾਲ ਸਿੰਘ):=ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਖੇਤਰ ਬਠਿੰਡਾ ਵੱਲੋਂ ਟੀਚਰ ਹੋਮ ਬਠਿੰਡਾ ਵਿਖੇ “ਅਧਿਆਪਕ ਸਨਮਾਨ ਸਮਾਰੋਹ” ਕਰਵਾਇਆ ਗਿਆ, ਜਿਸ ਵਿੱਚ 65 ਤੋਂ ਵੱਧ ਸਕੂਲ ਅਧਿਆਪਕਾਂ, ਪ੍ਰਿੰਸੀਪਲਾਂ ਤੇ ਕਾਲਜਾਂ ਦੇ ਪ੍ਰੋਫੈਸਰਾਂ ਨੇ ਭਾਗ ਲਿਆ। ਭਾਈ ਸੰਦੀਪ ਸਿੰਘ ਜੰਡਾਵਾਲਾ ਵੱਲੋਂ ਸ਼ਬਦ ਗਾਇਨ ਨਾਲ ਪ੍ਰੋਗਰਾਮ ਦੀ ਸੁਰੂਆਤ ਕੀਤੀ ਗਈ l ਇਸ ਸਮਾਰੋਹ ਦੇ ਮੁੱਖ ਬੁਲਾਰੇ ਡਾ.  ਅਵਨਿੰਦਰ ਪਾਲ ਸਿੰਘ ਨੇ ਅਧਿਆਪਕਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਸਮਾਜ ਦੇ ਵਿੱਚ ਨੈਤਿਕਤਾ ਘੱਟ ਰਹੀ ਹੈ, ਸਾਨੂੰ ਇਸ ਵੱਲ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ।ਅਸੀਂ ਸਾਰਾ ਜ਼ੋਰ ਆਪਣੇ ਆਪ ਨੂੰ ਬਾਹਰੋਂ ਸਵਾਰਨ ਤੇ ਲਾ ਦਿੰਦੇ ਹਾਂ ਪਰ ਆਪਣਾ ਅੰਦਰ ਸੰਵਾਰਨ ਦੇ ਲਈ ਅਸੀਂ ਅਵੇਸਲੇ ਹਾਂ, ਸਾਰਥਿਕ ਕੋਸ਼ਿਸ ਨਹੀਂ ਕਰ ਰਹੇ,ਇਸ ਕਰਕੇ ਸਾਨੂੰ ਸਾਰਾ ਕੁੱਝ ਹੁੰਦਿਆਂ ਵੀ ਅੰਦਰੂਨੀ ਖੁਸ਼ੀ ਪ੍ਰਾਪਤੀ ਨਹੀਂ ਹੋ ਰਹੀ।ਖੇਤਰ ਸਕੱਤਰ ਡਾ. ਗੁਰਜਿੰਦਰ ਸਿੰਘ ਰੋਮਾਣਾ ਨੇ ਸਟੇਜ ਦੀ ਕਾਰਵਾਈ ਸੰਭਾਲੀ। ਇਸ ਮੌਕੇ ਸਮੂਹ  ਅਧਿਆਪਕ ਸਾਹਿਬਾਨਾਂ ਨੂੰ ਸਰਟੀਫਿਕੇਟ ਅਤੇ ਸਨਮਾਨ ਚਿੰਨ ਦੇਕੇ ਸਨਮਾਨਿਤ ਕੀਤਾ ਗਿਆ। ਖੇਤਰ ਪ੍ਰਧਾਨ ਬਲਵੰਤ ਸਿੰਘ ਕਾਲਝਾਰਾਣੀ ਵੱਲੋਂ ਸਮੂਹ ਆਏ ਹੋਏ ਅਧਿਆਪਕ ਸਾਹਿਬਾਨਾਂ ਅਤੇ ਸਟੱਡੀ ਸਰਕਲ ਦੇ ਵੀਰਾਂ ਦਾ ਧੰਨਵਾਦ ਕੀਤਾ।ਇਸ ਮੌਕੇ ਫਰੀਦਕੋਟ- ਮੁਕਤਸਰ-ਬਠਿੰਡਾ ਜੋਨ ਦੇ ਸਰਪ੍ਰਸਤ ਬਾਪੂ ਬਲਵੰਤ ਸਿੰਘ ਮਾਨ, ਖੇਤਰ ਬਠਿੰਡਾ ਦੇ ਪ੍ਰਧਾਨ ਬਲਵੰਤ ਸਿੰਘ ਕਾਲਝਰਾਣੀ, ਅਧਿਆਪਕ  ਵਿੰਗ ਦੇ ਐਡੀਸਨਲ ਖੇਤਰ ਸਕੱਤਰ ਇਕਬਾਲ ਸਿੰਘ ਕਾਉਣੀ, ਸਮਾਜਿਕ ਵਿੰਗ ਦੇ ਐਡੀਸਨਲ ਖੇਤਰ ਸਕੱਤਰ ਸੁਰਿੰਦਰਪਾਲ ਸਿੰਘ ਬੱਲੂਆਣਾ , ਰਾਮਪੁਰਾ ਯੂਨਿਟ ਦੇ ਇੰਚਾਰਜ ਰਮਨਪ੍ਰੀਤ ਸਿੰਘ, ਗੁਰਸੇਵਕ ਸਿੰਘ ਚੁੱਘੇ ਖੁਰਦ ਆਦਿ ਹਾਜ਼ਰ ਸਨ ।ਇਸ ਮੌਕੇ ਜੋਨ ਸਕੱਤਰ ਗੁਰਚਰਨ ਸਿੰਘ ਦੀ ਅਗਵਾਈ ਹੇਠ ਪੁਸਤਕ ਪ੍ਰਦਰਸ਼ਨੀ ਵੀ ਲਾਈ ਗਈ ,ਜਿਸ ਤੋਂ ਅਧਿਆਪਕਾਂ ਨੇ ਕਿਤਾਬਾਂ ਖਰੀਦੀਆਂ। ਅਧਿਆਪਕ ਸਾਹਿਬਾਨਾਂ ਵੱਲੋਂ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਇਸ ਸਮਾਗਮ ਦੀ ਪ੍ਰਸ਼ੰਸਾ ਕੀਤੀ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *