ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਨਵ-ਨਿਯੁੱਕਤ ਮੁੱਖ ਸੁਰੱਖਿਆ ਅਧਿਕਾਰੀ ਹਰਵਿੰਦਰ ਸੰਧੂ ਦਾ ਸਨਮਾਨ

Spread the love

ਅੰਮ੍ਰਿਤਸਰ, 7 ਅਪ੍ਰੈਲ (ਦਿਨੇਸ਼ ਸੋਨੀ) – ਵਿਸ਼ਵ ਪ੍ਰਸਿੱਧ ਸ਼੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਨਵ-ਨਿਯੁੱਕਤ ਮੁੱਖ ਸੁਰੱਖਿਆ ਅਫਸਰ ਅਤੇ ਸਾਬਕਾ ਪੰਜਾਬ ਪੁਲਿਸ ਦੇ ਜਾਬਾਂਜ ਅਧਿਕਾਰੀ ਹਰਵਿੰਦਰ ਸਿੰਘ ਸੰਧੂ ਨੂੰ ਅੱਜ ਪ੍ਰਸਿੱਧ ਆਰਟਿਸਟ ਰਾਜਪਾਲ ਸੁਲਤਾਨ,ਸਮਾਜ ਸੇਵੀਂ ਕੰਵਲਜੀਤ ਸਿੰਘ ਕੰਡਾ,ਸੀਨੀਅਰ ਪੱਤਰਕਾਰ ਕੰਵਲਜੀਤ ਸਿੰਘ ਵਾਲੀਆ ਅਤੇ ਮਨਦੀਪ ਸਿੰਘ ਕੰਡਾ ਨੇ ਵਿਸ਼ੇਸ਼ ਤੌਰ ‘ਤੇ ਮੂੰਹ ਮਿੱਠਾ ਕਰਵਾਇਆ ਅਤੇ ਸਨਮਾਨਿਤ ਕੀਤਾ।ਹਰਵਿੰਦਰ ਸਿੰਘ ਸੰਧੂ ਅੰਮ੍ਰਿਤਸਰ ਦੇ ਵੱਖ-ਵੱਖ 15 ਥਾਣਿਆਂ ਦੇ ਵਿੱਚ ਬਾਤੌਰ ਐਸ.ਐਚ.ੳ,ਡੀ.ਐਸ.ਪੀ ਗੁਰਦਾਸਪੁਰ ਅਤੇ ਭਿੱਖੀਵਿੰਡ,ਏ.ਸੀ.ਪੀ ਸੈਂਟਰਲ,ਵੈਸਟ ਅਤੇ ਈਸਟ ਰਹੇ ਹਨ ਇਸਤੋਂ ਇਲਾਵਾ ਉਹ ਏ.ਡੀ.ਸੀ.ਪੀ ਸਿਟੀ ਅੰਮ੍ਰਿਤਸਰ,ਐਸ.ਪੀ ਫਗਵਾੜਾ,ਐਸ.ਪੀ.ਡੀ ਗੁਰਦਾਸਪੁਰ ਅਤੇ ਤਰਨਤਾਰਨ ਰਹੇ ਹਨ।ਸ੍ਰ.ਸੰਧੂ ਕਮਾਂਡੈਂਟ 27 ਬਟਾਲੀਅਨ ਤੋਂ ਰਿਟਾਇਰਡ ਹੋਏ ਸਨ।ਇਸ ਮੌਕੇ ਰਾਜਪਾਲ ਸੁਲਤਾਨ ਨੇ ਕਿਹਾ ਕਿ ਹਰਵਿੰਦਰ ਸੰਧੂ ਨੇ ਜਿਥੇ ਵੀ ਡਿਊਟੀ ਨਿਭਾਈ ਹੈ ਉਥੇ ਹੀ ਲੋਕਾਂ ਤੇ ਗਹਿਰੀ ਛਾਪ ਛੱਡੀ ਹੈ ਅਤੇ ਲੋਕ ਅੱਜ ਵੀ ਇੰਨ੍ਹਾਂ ਨੂੰ ਇੰਨ੍ਹਾਂ ਦੇ ਵਧੀਆ ਕੰਮਾਂ ਲਈ ਯਾਦ ਕਰਦੇ ਹਨ।ਇਸ ਮੌਕੇ ਹਰਵਿੰਦਰ ਸਿੰਘ ਸੰਧੂ ਨੇ ਕਿਹਾ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਸੁਰੱਖਿਆ ਦੇ ਮਾਮਲੇ ਵਿੱਚ ਕਿਸੇ ਤਰ੍ਹਾਂ ਦਾ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ।

  • Related Posts

    ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦ

    Spread the love

    Spread the loveਬਰਨਾਲਾ ਬਲਵੰਤ ਸਿੰਘ ਸਿੱਧੂ 18 ਸਤੰਬਰ 2026=ਬਰਨਾਲਾ–ਸੰਗਰੂਰ ਰੋਡ ’ਤੇ ਸਥਿਤ ਐਸ਼ ਐਸ ਪੈਟਰੋਲੀਅਮਜ਼ ਦੇ ਮਾਲਕ ਅਤੇ ਸਾਬਕਾ ਪ੍ਰਧਾਨ ਨਗਰ ਕੌਂਸਲ ਧਨੌਲਾ ਸੁਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਢਾ…

    ਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗ

    Spread the love

    Spread the loveਅਮਲੋਹ, 18 ਸਤੰਬਰ (ਅਜੈ ਕੁਮਾਰ)=ਰਾਈਸ ਸੈਲਰ ਐਸੋਸੀਏਸ਼ਨ ਅਮਲੋਹ ਦੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਰਾਕੇਸ਼ ਕੁਮਾਰ ਦੀ ਅਗਵਾਈ ਹੇਠ ਹੋਈ। ਉਨ੍ਹਾਂ ਕਿਹਾ ਕਿ ਝੋਨੇ ਦਾ ਨਵਾਂ ਸੀਜ਼ਨ 2026-27 ਇਕ…

    Leave a Reply

    Your email address will not be published. Required fields are marked *