ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਫਰੀ ਫਾਈਬਰੋ ਸਕੈਨ ਕੈਂਪ ਦਾ 166 ਮਰੀਜ਼ਾਂ ਨੇ ਲਾਭ ਪ੍ਰਾਪਤ ਕੀਤਾ

Spread the love

ਬੰਗਾ 2 ਅਪਰੈਲ () ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ‍ ਵਿਖੇ ਅੱਜ ਲਿਵਰ ਦੀ ਜਾਂਚ ਦੇ ਵਿਸ਼ੇਸ਼ ਟੈਸਟ ਫਾਈਬਰੋ ਸਕੈਨ ਕਰਨ ਦਾ ਫਰੀ ਕੈਂਪ ਲਗਾਇਆ ਗਿਆ, ਜਿਸ ਦਾ 166  ਮਰੀਜ਼ਾਂ ਨੇ ਲਾਭ ਪ੍ਰਾਪਤ ਕੀਤਾ । ਇਸ ਕੈਂਪ ਬਾਰੇ ਹਸਪਤਾਲ ਪ੍ਰਬੰਧਕ ਟਰੱਸਟ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ  ਮੁੱਖ ਸੇਵਾਦਾਰ ਡਾ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਜੀ ਨੇ ਦੱਸਿਆ ਲੋੜਵੰਦਾਂ ਦੀ ਮਦਦ ਕਰਨ ਲਈ ਹਸਪਤਾਲ ਦੇ ਮੈਡੀਕਲ ਮਾਹਿਰ ਡਾ. ਵਿਵੇਕ ਗੁੰਬਰ ਦੀ ਅਗਵਾਈ ਹੇਠ ਲਿਵਰ ਦੀ ਜਾਂਚ ਕਰਨ ਵਾਲਾ ਮਹਿੰਗਾ ਟੈਸਟ ਫਾਈਬਰੋ ਸਕੈਨ ਮੁਫਤ ਕਰਨ ਦਾ ਵਿਸ਼ੇਸ਼ ਕੈਂਪ ਲਾਇਆ ਗਿਆ ਹੈ ।  ਇਸ ਮੌਕੇ ਜਾਣਕਾਰੀ ਦਿੰਦੇ ਡਾ. ਵਿਵੇਕ ਗੁੰਬਰ ਨੇ ਦੱਸਿਆ ਕਿ ਸਰੀਰ ਵਿਚ ਵੱਧ ਰਹੇ ਰੋਗਾਂ ਜਿਵੇਂ  ਫੈਟੀ ਲਿਵਰ, ਕਾਲਾ ਪੀਲੀਆ, ਸ਼ੂਗਰ, ਹਾਈ ਬਲੱਡ ਪ੍ਰੈਸ਼ਰ,  ਮੋਟਾਪਾ, ਉੱਚ ਕੈਲਸਟਰੋਲ, ਸਿਗਰਟ ਅਤੇ ਸ਼ਰਾਬ ਪੀਣ ਵਾਲੇ ਮਰੀਜ਼ਾਂ ਨੂੰ ਫਾਈਬਰੋ ਸਕੈਨ ਕਰਵਾ ਕੇ ਵੱਡਾ ਲਾਭ ਮਿਲੇਗਾ । ਹਸਪਤਾਲ ਵਿਖੇ ਫਰੀ ਸਕੈਨ ਕਰਵਾਉਣ ਪੁੱਜੇ ਮਰੀਜ਼ਾਂ ਨੇ ਲਿਵਰ ਦੀ ਬਿਮਾਰੀ ਤੋਂ ਪੀੜਤ ਮਰੀਜ਼ਾਂ ਲਈ ਵੱਡੇ ਸ਼ਹਿਰਾਂ ‘ਚ ਹੋਣ ਵਾਲਾ ਮਹਿੰਗਾ ਸਕੈਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਮੁਫਤ ਕੈਂਪ ਲਗਾ ਕੇ ਕਰਵਾਉਣ ਲਈ ਹਸਤਪਾਲ ਪ੍ਰਬੰਧਕਾਂ ਦਾ ਵਿਸ਼ੇਸ਼ ਧੰਨਵਾਦ ਕੀਤਾ। ਅੱਜ ਲੋੜਵੰਦ 166 ਮਰੀਜ਼ਾਂ ਨੇ ਫਰੀ ਫਾਈਬਰੋ ਸਕੈਨ ਕਰਵਾਇਆ ਅਤੇ ਡਾਕਟਰ ਵਿਵੇਕ ਗੁੰਬਰ ਤੋਂ ਆਪਣੇ ਇਲਾਜ ਲਈ ਸਲਾਹ ਲਈ । ਇਸ ਮੌਕੇ ਡਾ. ਜਸਦੀਪ ਸਿੰਘ ਸੈਣੀ ਮੈਡੀਕਲ ਸੁਪਰਡੈਂਟ, ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ, ਦਵਿੰਦਰ ਕੌਰ ਨਰਸਿੰਗ ਸੁਪਰਡੈਂਟ, ਅਮਨ ਗਿੱਲ ਮੈਡੀਕੋ ਮਾਰਕੀਟ ਮਨੈਜਰ ਜੀਡਸ ਤੋਂ ਇਲਾਵਾ ਗੁਰੂ ਨਾਨਕ ਮਿਸ਼ਨ ਹਸਪਤਾਲ ਦਾ ਸਟਾਫ ਵੀ ਹਾਜ਼ਰ ਸੀ ।

  • Related Posts

    ਭਾਜਪਾ ਆਗੂ ਦੀਪਕ ਸ਼ਰਮਾ ਨੇ ਭਾਜਪਾ ਵਰਕਰਾਂ ਨਾਲ ਰਲ ਕੇ ਮਨਾਇਆ ਡਾਕਟਰ ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸ

    Spread the love

    Spread the loveਕੀਤੇ ਸ਼ਰਧਾ ਦੇ ਫੁੱਲ ਭੇਟ ਤੇ ਕੱਟੇ ਗਏ ਕੇਕ। ਫਿਰੋਜ਼ਪੁਰ 15 ਅਪ੍ਰੈਲ (ਅਸ਼ੋਕ ਭਾਰਦਵਾਜ) ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਵੱਲੋਂ ਭਾਜਪਾ ਦੇ ਆਗੂ ਦੀਪਕ ਸ਼ਰਮਾ ਦੀ ਅਗਵਾਈ ਹੇਠ…

    ਸੰਤ ਸੁਖਜੀਤ ਸਿੰਘ ਸੀਚੇਵਾਲ ਨੇ ਭੁਲੱਥ ਪਹੁੰਚਕੇ ਕਾਲੀ ਵੇਈਂ ਘਾਟ  ‘ਤੇ ਕੀਤਾ ਸਫਾਈ ਮੁਹਿੰਮ ਦਾ ਮੁਆਇਨਾ 

    Spread the love

    Spread the love ਭੁਲੱਥ 12 ਅਪ੍ਰੈਲ (ਕੰਨੂੰ ਭੁਲੱਥ) ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੇ ਪਵਿੱਤਰ ਤਿਉਹਾਰ ਸਬੰਧੀ ਕਾਲੀ ਵੇਈਂ ਦੀ ਸਾਫ ਸਫਾਈ ਕਰਕੇ ਵੱਖ-ਵੱਖ…

    Leave a Reply

    Your email address will not be published. Required fields are marked *