ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਸਤਾਵੇਜ਼ੀ ਫ਼ਿਲਮ ਪਿੰਡ ਘਣੀਆ ਵਿਖੇ ਦਿਖਾਈ ਗਈ

Spread the love
ਜੈਤੋ, 3 ਅਗਸਤ(ਗੁਰਦੀਪ ਸਿੰਘ ਢਿੱਲੋਂ ):-ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਅੱਜ ਹਲਕਾ ਜੈਤੋ ਦੇ ਪਿੰਡ ਘਣੀਆ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਬਾਣੀ, ਫ਼ਲਸਫ਼ੇ ਅਤੇ ਸਮਾਜ ਸੁਧਾਰਕ ਵਿਚਾਰਾਂ ਤੇ ਆਧਾਰਿਤ ਦਸਤਾਵੇਜ਼ੀ ਫ਼ਿਲਮ ਦਾ ਪ੍ਰਦਰਸ਼ਨ ਕੀਤਾ ਗਿਆ।ਇਸ ਮੌਕੇ ਪਿੰਡ ਵਾਸੀਆਂ, ਨੌਜਵਾਨਾਂ, ਮਹਿਲਾਵਾਂ ਅਤੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਦਿਆਂ ਦਸਤਾਵੇਜ਼ੀ ਫ਼ਿਲਮ ਨੂੰ ਬਹੁਤ ਰੁਚੀ ਨਾਲ ਦੇਖਿਆ। ਫ਼ਿਲਮ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਦਿੱਤੇ ਗਏ ਸਮਾਨਤਾ, ਭਾਈਚਾਰਕ ਸਾਂਝ, ਮਨੁੱਖਤਾ, ਮਿਹਨਤ ਦੀ ਮਹੱਤਤਾ ਅਤੇ ਸਮਾਜ ਵਿੱਚੋਂ ਜਾਤ-ਪਾਤ ਅਤੇ ਵਿਤਕਰੇ ਨੂੰ ਖ਼ਤਮ ਕਰਨ ਦੇ ਸੰਦੇਸ਼ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲੋਕਾਂ ਤੱਕ ਪਹੁੰਚਾਇਆ ਗਿਆ।ਪਿੰਡ ਵਾਸੀਆਂ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਸਰਬੱਤ ਦੇ ਭਲੇ, ਸਮਾਜਿਕ ਬਰਾਬਰੀ ਅਤੇ ਆਪਸੀ ਪਿਆਰ ਦਾ ਸੰਦੇਸ਼ ਦਿੰਦੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਦਸਤਾਵੇਜ਼ੀ ਫ਼ਿਲਮਾਂ ਦੇ ਪ੍ਰਦਰਸ਼ਨ ਅਤੇ ਜਾਗਰੂਕਤਾ ਸਮਾਗਮ ਕਰਵਾ ਕੇ ਨਵੀਂ ਪੀੜ੍ਹੀ ਨੂੰ ਗੁਰੂ ਸਾਹਿਬ ਦੇ ਜੀਵਨ ਅਤੇ ਉਨ੍ਹਾਂ ਦੀਆਂ ਮਹਾਨ ਸਿੱਖਿਆਵਾਂ ਨਾਲ ਜੋੜਿਆ ਜਾ ਰਿਹਾ ਹੈ।ਉਹਨਾਂ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਪ੍ਰੋਗਰਾਮ ਸਮਾਜ ਵਿੱਚ ਸਾਂਝ, ਸਦਭਾਵਨਾ ਅਤੇ ਮਨੁੱਖੀ ਕਦਰਾਂ-ਕੀਮਤਾਂ ਨੂੰ ਹੋਰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।
  • Related Posts

    ਪ੍ਰਸ਼ਾਸਨ ਦੀ ਉਡੀਕ ਛੱਡ ਭਗਵਾਲੇ ਦੇ ਨੌਜਵਾਨਾਂ ਨੇ ਖੁਦ ਕੀਤੀ ਪੁਲੀ ਦੇ  ਆਲੇ ਦੁਆਲੇ ਸਫਾਈ ਪੁਲੀ ਦੇ ਆਲੇ-ਦੁਆਲੇ ਉੱਗੀ ਬੂਟੀ ਬਣੀ ਹਾਦਸਿਆਂ ਦਾ ਕਾਰਨ, ਰਾਹਗੀਰਾਂ ਨੂੰ ਆ ਰਹੀ ਸੀ ਭਾਰੀ ਦਿੱਕਤ

    Spread the love

    Spread the love ਸ੍ਰੀ ਕੀਰਤਪੁਰ ਸਾਹਿਬ,27 ਸਤੰਬਰ, (ਮਨਦੀਪ )=ਵਾਰਡ ਨੰਬਰ 11 ਪਿੰਡ ਭਗਵਾਲਾ ਨੂੰ ਕੀਰਤਪੁਰ ਸਾਹਿਬ ਨਾਲ ਜੋੜਨ ਵਾਲੀ ਪੁਲੀ ਦੇ ਆਲੇ-ਦੁਆਲੇ ਲੰਮੇ ਸਮੇਂ ਤੋਂ ਉੱਗੀ ਬੂਟੀ ਅਤੇ ਜੰਗਲੀ ਘਾਹ-ਫੂਸ…

    ਵਿਧਾਇਕ ਸੇਖੋਂ ਨੇ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ ਦੇ ਸੁਰੱਖਿਆ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਪ੍ਰੋਜੈਕਟ ਤੇ 2.47 ਕਰੋੜ ਦੀ ਆਵੇਗੀ ਲਾਗਤ -ਵਿਧਾਇਕ ਸੇਖੋਂ 

    Spread the love

    Spread the love ਫ਼ਰੀਦਕੋਟ, 27 ਸਤੰਬਰ (ਗੁਰਦੀਪ ਸਿੰਘ ਢਿੱਲੋਂ ) ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ…

    Leave a Reply

    Your email address will not be published. Required fields are marked *