ਗੁੜ-ਖੰਡ ਦੇ ਵਧੇ ਰੇਟਾਂ ਨੇ ਲੋਕਾਂ ਦੀ ਜੇਬ ’ਤੇ ਮਾਰਿਆ ਡਾਕਾ, ਲੋਕਾਂ ਦੀ ਚਿੰਤਾ ਵਧੀ ‌

Spread the love
ਤਪਾ ਮੰਡੀ 18 ਅਗਸਤ (ਗੋਲਡੀ ਵਿਆਸ) ਸਰਕਾਰਾਂ ਮਹਿੰਗਾਈ ਨੂੰ ਕਾਬੂ ਕਰਨ ਵਿੱਚ ਹਰ ਫਰੰਟ ਤੇ ਫੇਲ ਹੋਈਆਂ ਹਨ ਕਿਉਂਕਿ ਹਰ ਰੋਜ਼ ਵਸਤਾਂ ਦੀਆਂ ਵਧ ਰਹੀਆਂ ਕੀਮਤਾਂ ਨੇ ਲੋਕਾਂ ਦਾ ਕਸੂਮਰ ਕੱਢ ਕੇ ਰੱਖ ਦਿੱਤਾ ਹੈ ਜਿਸ ਤਹਿਤ ਪਿਛਲੇ ਦਿਨੀ ਲਗਾਤਾਰ ਗੁੜ ਅਤੇ ਖੰਡ ਦੇ ਲਗਾਤਾਰ ਵਧ ਰਹੇ ਭਾਅ ਨੇ ਆਮ ਲੋਕਾਂ ਦੀ ਚਿੰਤਾ ਵਧਾ ਦਿੱਤੀ ਹੈ। ਰੋਜ਼ਾਨਾ ਦੀ ਰਸੋਈ ਵਿੱਚ ਵਰਤੀਆਂ ਜਾਣ ਵਾਲੀਆਂ ਇਨ੍ਹਾਂ ਦੋਵਾਂ ਚੀਜ਼ਾਂ ਦੀ ਕੀਮਤ ਵਧਣ ਨਾਲ ਘਰੇਲੂ ਬਜਟ ’ਤੇ ਸਿੱਧਾ ਅਸਰ ਪੈ ਰਿਹਾ ਹੈ। ਪਹਿਲਾਂ ਹੀ ਮਹਿੰਗਾਈ ਦੀ ਮਾਰ ਝੱਲ ਰਹੇ ਪਰਿਵਾਰਾਂ ਲਈ ਹੁਣ ਚਾਹ ਤੋਂ ਲੈ ਕੇ ਮਠਿਆਈਆਂ ਅਤੇ ਹੋਰ ਖਾਣ-ਪੀਣ ਵਾਲੀਆਂ ਚੀਜ਼ਾਂ ਮਹਿੰਗੀਆਂ ਹੋਣ ਦਾ ਡਰ ਬਣਿਆ ਹੋਇਆ ਹੈ। ਗੁੜ ਅਤੇ ਖੰਡ ਸਿਰਫ਼ ਘਰਾਂ ਵਿੱਚ ਚਾਹ ਜਾਂ ਮਿੱਠੇ ਪਕਵਾਨਾਂ ਲਈ ਹੀ ਨਹੀਂ ਵਰਤੇ ਜਾਂਦੇ, ਸਗੋਂ ਕਈ ਤਰ੍ਹਾਂ ਦੀਆਂ ਮਠਿਆਈਆਂ, ਬਿਸਕੁਟ, ਬੇਕਰੀ ਉਤਪਾਦ, ਸ਼ਰਬਤ ਅਤੇ ਹੋਰ ਖਾਣ-ਪੀਣ ਵਾਲੀਆਂ ਵਸਤਾਂ ਵਿੱਚ ਵੀ ਇਨ੍ਹਾਂ ਦੀ ਵਰਤੋਂ ਹੁੰਦੀ ਹੈ। ਇਸ ਲਈ ਕੱਚੇ ਮਾਲ ਦੀ ਕੀਮਤ ਵਧਣ ਦਾ ਅਸਰ ਆਖ਼ਰਕਾਰ ਤਿਆਰ ਉਤਪਾਦਾਂ ਦੀਆਂ ਕੀਮਤਾਂ ’ਤੇ ਵੀ ਪੈ ਸਕਦਾ ਹੈ।ਦੁਕਾਨਦਾਰਾਂ ਅਤੇ ਖਪਤਕਾਰਾਂ ਦਾ ਕਹਿਣਾ ਹੈ ਕਿ ਜਦੋਂ ਰੋਜ਼ਾਨਾ ਵਰਤੋਂ ਦੀਆਂ ਵਸਤਾਂ ਦੇ ਭਾਅ ਲਗਾਤਾਰ ਵਧਦੇ ਹਨ ਤਾਂ ਆਮ ਪਰਿਵਾਰ ਲਈ ਮਹੀਨੇ ਦਾ ਖਰਚਾ ਸੰਭਾਲਣਾ ਮੁਸ਼ਕਲ ਹੋ ਜਾਂਦਾ ਹੈ। ਖਾਸ ਕਰਕੇ ਘੱਟ ਅਤੇ ਮੱਧਮ ਆਮਦਨ ਵਾਲੇ ਪਰਿਵਾਰਾਂ ਨੂੰ ਹਰ ਵਧਦੀ ਕੀਮਤ ਦਾ ਸਿੱਧਾ ਬੋਝ ਝੱਲਣਾ ਪੈਂਦਾ ਹੈ। ਇਸ ਸਬੰਧੀ ਮਾਰਕੀਟ ਕਮੇਟੀ ਤਾਂ ਪਾ ਦੇ ਸਾਬਕਾ ਚੇਅਰਮੈਨ ਅਮਰਜੀਤ ਸਿੰਘ ਧਾਲੀਵਾਲ ,ਸਾਬਕਾ ਪ੍ਰਧਾਨ ਆਸ਼ੂ ਭੂਤ, ਸੰਜੇ ਭੂਤ ਟਿੰਡੋ, ਇਕਬਾਲ ਸਿੰਘ ਢਿੱਲੋਂ ਅਤੇ ਕ੍ਰਿਸ਼ਨ ਸਿੰਘ ਸਰਾਫ ਵੱਲੋਂ  ਮੰਗ ਹੈ ਕਿ ਜ਼ਰੂਰੀ ਖਾਣ-ਪੀਣ ਵਾਲੀਆਂ ਵਸਤਾਂ ਦੇ ਭਾਅ ’ਤੇ ਨਜ਼ਰ ਰੱਖੀ ਜਾਵੇ ਅਤੇ ਬੇਲੋੜੀ ਮਹਿੰਗਾਈ ਨੂੰ ਕਾਬੂ ਕਰਨ ਲਈ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣ।ਉਹਨਾਂ ਦਾ ਕਹਿਣਾ ਹੈ ਕਿ ਜੇਕਰ ਗੁੜ ਅਤੇ ਖੰਡ ਦੇ ਰੇਟਾਂ ਵਿੱਚ ਵਾਧਾ ਇਸੇ ਤਰ੍ਹਾਂ ਜਾਰੀ ਰਿਹਾ ਤਾਂ ਇਸ ਨਾਲ ਜੁੜੀਆਂ ਹੋਰ ਵਸਤਾਂ ਵੀ ਮਹਿੰਗੀਆਂ ਹੋ ਸਕਦੀਆਂ ਹਨ। ਇਸ ਦਾ ਸਭ ਤੋਂ ਵੱਧ ਪ੍ਰਭਾਵ ਆਮ ਖਪਤਕਾਰ ਦੀ ਜੇਬ ’ਤੇ ਪਵੇਗਾ।ਮਹਿੰਗਾਈ ਦੇ ਇਸ ਦੌਰ ਵਿੱਚ ਲੋਕ ਸਰਕਾਰ ਅਤੇ ਸਬੰਧਤ ਵਿਭਾਗਾਂ ਤੋਂ ਉਮੀਦ ਕਰ ਰਹੇ ਹਨ ਕਿ ਬਾਜ਼ਾਰ ਵਿੱਚ ਕੀਮਤਾਂ ਦੀ ਨਿਗਰਾਨੀ ਵਧਾਈ ਜਾਵੇ ਅਤੇ ਖਪਤਕਾਰਾਂ ਨੂੰ ਵਾਜਬ ਭਾਅ ’ਤੇ ਜ਼ਰੂਰੀ ਵਸਤਾਂ ਉਪਲਬਧ ਕਰਵਾਉਣ ਲਈ ਢੁਕਵੇਂ ਕਦਮ ਚੁੱਕੇ ਜਾਣ। ਗੁੜ ਅਤੇ ਖੰਡ ਦੇ ਵਧਦੇ ਭਾਅ ਨੇ ਇੱਕ ਵਾਰ ਫਿਰ ਇਹ ਸਵਾਲ ਖੜ੍ਹਾ ਕਰ ਦਿੱਤਾ ਹੈ ਕਿ ਆਮ ਆਦਮੀ ਦੀ ਰਸੋਈ ਦਾ ਬਜਟ ਆਖ਼ਿਰ ਕਦੋਂ ਰਾਹਤ ਮਹਿਸੂਸ ਕਰੇਗਾ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *