ਗੁੱਜਰ ਸਮਾਜ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ‘ਤੇ ਹੋਵੇਗਾ ਹੱਲ, ਸੰਗਠਨ ਨੂੰ ਜ਼ਮੀਨੀ ਪੱਧਰ ‘ਤੇ ਕੀਤਾ ਜਾਵੇਗਾ ਹੋਰ ਮਜ਼ਬੂਤ: ਬ੍ਰਿਗੇਡੀਅਰ ਰਾਜ ਕੁਮਾਰ ਚੰਡੀਗੜ੍ਹ ਵਿਖੇ ਗੁੱਜਰ ਵੈੱਲਫੇਅਰ ਬੋਰਡ ਦੇ ਅਹੁਦੇਦਾਰਾਂ ਤੇ ਜ਼ਿਲ੍ਹਾ ਚੇਅਰਮੈਨਾਂ ਦੀ ਅਹਿਮ ਮੀਟਿੰਗ; ਸਿੱਖਿਆ, ਰੋਜ਼ਗਾਰ ਅਤੇ ਸਮਾਜਿਕ ਬਿਹਤਰੀ ਲਈ ਵਿੱਢੀ ਜਾਵੇਗੀ ਵਿਸ਼ੇਸ਼ ਮੁਹਿੰਮ

Spread the love
ਨਵਾਂਸ਼ਹਿਰ , 20 ਅਗਸਤ (ਜਤਿੰਦਰਪਾਲ ਸਿੰਘ ਕਲੇਰ):=ਪੰਜਾਬ ਗੁੱਜਰ ਵੈੱਲਫੇਅਰ ਬੋਰਡ ਦੇ ਚੇਅਰਮੈਨ ਬ੍ਰਿਗੇਡੀਅਰ ਰਾਜ ਕੁਮਾਰ ਨੇ ਕਿਹਾ ਹੈ ਕਿ ਗੁੱਜਰ ਸਮਾਜ ਦੀਆਂ ਦਰਪੇਸ਼ ਸਮੱਸਿਆਵਾਂ ਨੂੰ ਸਰਕਾਰ ਅਤੇ ਸਬੰਧਤ ਵਿਭਾਗਾਂ ਦੇ ਧਿਆਨ ਵਿੱਚ ਲਿਆ ਕੇ ਪਹਿਲ ਦੇ ਆਧਾਰ ‘ਤੇ ਹੱਲ ਕਰਵਾਇਆ ਜਾਵੇਗਾ। ਆਮ ਆਦਮੀ ਪਾਰਟੀ ਦੇ ਸੂਬਾਈ ਦਫ਼ਤਰ ਚੰਡੀਗੜ੍ਹ ਵਿਖੇ ਬੋਰਡ ਦੇ ਅਹੁਦੇਦਾਰਾਂ, ਸਟੇਟ ਮੈਂਬਰਾਂ ਅਤੇ ਵੱਖ-ਵੱਖ ਜ਼ਿਲ੍ਹਿਆਂ ਦੇ ਚੇਅਰਮੈਨਾਂ ਦੀ ਹੋਈ ਅਹਿਮ ਮੀਟਿੰਗ ਦੌਰਾਨ ਬ੍ਰਿਗੇਡੀਅਰ ਰਾਜ ਕੁਮਾਰ ਨੇ ਇਹ ਪ੍ਰਗਟਾਵਾ ਕੀਤਾ।ਉਨ੍ਹਾਂ ਆਪਣੇ ਸੰਬੋਧਨ ਵਿੱਚ ਜ਼ੋਰ ਦੇ ਕੇ ਕਿਹਾ ਕਿ ਬੋਰਡ ਦੇ ਕੰਮਕਾਜ ਨੂੰ ਹੋਰ ਵਧੇਰੇ ਚੁਸਤ-ਦਰੁਸਤ ਅਤੇ ਪ੍ਰਭਾਵਸ਼ਾਲੀ ਬਣਾਉਣ ਲਈ ਸਮੂਹ ਅਹੁਦੇਦਾਰ ਆਪਸੀ ਤਾਲਮੇਲ ਨੂੰ ਮਜ਼ਬੂਤ ਕਰਨ ਤਾਂ ਜੋ ਸਰਕਾਰੀ ਭਲਾਈ ਸਕੀਮਾਂ ਦਾ ਲਾਭ ਹਰ ਲੋੜਵੰਦ ਤੱਕ ਪਹੁੰਚਾਇਆ ਜਾ ਸਕੇ। ਉਨ੍ਹਾਂ ਆਖਿਆ ਕਿ ਸੰਗਠਨ ਨੂੰ ਜ਼ਮੀਨੀ ਪੱਧਰ ‘ਤੇ ਮਜ਼ਬੂਤ ਕਰਨਾ ਸਮੇਂ ਦੀ ਮੁੱਖ ਲੋੜ ਹੈ ਅਤੇ ਸਮਾਜ ਦੀ ਆਵਾਜ਼ ਨੂੰ ਪ੍ਰਸ਼ਾਸਨ ਤੱਕ ਪਹੁੰਚਾਉਣ ਲਈ ਸਾਂਝੇ ਯਤਨ ਕੀਤੇ ਜਾਣਗੇ।ਬ੍ਰਿਗੇਡੀਅਰ ਰਾਜ ਕੁਮਾਰ ਨੇ ਵਿਸ਼ੇਸ਼ ਤੌਰ ‘ਤੇ ਨੌਜਵਾਨਾਂ ਦੀ ਤਰੱਕੀ, ਉੱਚ ਸਿੱਖਿਆ ਅਤੇ ਰੋਜ਼ਗਾਰ ਦੇ ਮੌਕੇ ਪੈਦਾ ਕਰਨ ‘ਤੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਗੁੱਜਰ ਭਾਈਚਾਰੇ ਦੇ ਬੱਚਿਆਂ ਨੂੰ ਅੱਗੇ ਵਧਣ ਦੇ ਬਰਾਬਰ ਮੌਕੇ ਮੁਹੱਈਆ ਕਰਵਾਉਣਾ ਬੋਰਡ ਦੀ ਮੁੱਖ ਤਰਜੀਹ ਰਹੇਗੀ। ਮੀਟਿੰਗ ਵਿੱਚ ਹਾਜ਼ਰ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਚੇਅਰਮੈਨ ਦੇ ਦਿਸ਼ਾ-ਨਿਰਦੇਸ਼ਾਂ ਦੀ ਪ੍ਰਸ਼ੰਸਾ ਕਰਦਿਆਂ ਸਮਾਜ ਦੀ ਸਰਵਪੱਖੀ ਬਿਹਤਰੀ ਅਤੇ ਉੱਨਤੀ ਲਈ ਪੂਰੀ ਤਨਦੇਹੀ, ਇਮਾਨਦਾਰੀ ਅਤੇ ਸਮਰਪਣ ਭਾਵਨਾ ਨਾਲ ਕਾਰਜ ਕਰਨ ਦਾ ਪੁਰਜ਼ੋਰ ਭਰੋਸਾ ਦਿੱਤਾ
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *