ਗੋਨਿਆਣਾ ਦੇ ਸਰਕਾਰੀ ਸਕੂਲ ਵਿਖੇ ਵਿਕਾਸ ਕਾਰਜਾਂ ਦਾ ਹਲਕਾ ਵਿਧਾਇਕ ਨੇ ਕੀਤਾ ਉਦਘਾਟਨ।

Spread the love

ਬਠਿੰਡਾ, 15 ਅਪ੍ਰੈਲ (ਰਾਮ ਸਿੰਘ ਕਲਿਆਣ)ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਬੱਚਿਆਂ ਦੇ ਸੁਨਹਿਰੀ ਭਵਿੱਖ ਨੂੰ ਸਿਰਜਨ ਲਈ ਹਮੇਸ਼ਾ ਯਤਨਸ਼ੀਲ ਤੇ ਤਤਪਰ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਵਿਧਾਇਕ ਭੁੱਚੋ ਮਾਸਟਰ ਜਗਸੀਰ ਸਿੰਘ ਨੇ ਜ਼ਿਲ੍ਹੇ ਦੇ ਗੋਨਿਆਣਾ ਮੰਡੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿੱਚ ਕਰਵਾਏ ਗਏ “ਪੰਜਾਬ ਸਿੱਖਿਆ ਕ੍ਰਾਂਤੀ ਨਾਲ ਬਦਲਦਾ ਪੰਜਾਬ” ਸਮਾਗਮ ’ਚ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਮੌਕੇ ਕੀਤਾ।ਇਸ ਮੌਕੇ ਵਿਧਾਇਕ ਮਾਸਟਰ ਜਗਸੀਰ ਸਿੰਘ ਨੇ ਕਿਹਾ ਕਿ ਵਿਦਿਆਰਥੀਆਂ ਦੁਆਰਾ ਸਖਤ ਮਿਹਨਤ ਕਰਕੇ ਹੀ ਬੁਲੰਦੀਆਂ ਨੂੰ ਛੂਹਿਆ ਜਾ ਸਕਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਉਹ ਸਖਤ ਮਿਹਨਤ ਕਰਕੇ ਬੁਲੰਦੀਆਂ ਨੂੰ ਛੂੰਹਣ ਅਤੇ ਆਪਣੇ ਅਧਿਆਪਕਾਂ ਅਤੇ ਮਾਪਿਆਂ ਦਾ ਨਾਮ ਰੌਸ਼ਨ ਕਰਨ।ਸੰਬੋਧਨ ਕਰਦਿਆਂ ਮਾਸਟਰ ਜਗਸੀਰ ਸਿੰਘ ਕਿਹਾ ਕਿ ਸੂਬਾ ਸਰਕਾਰ ਨਸ਼ਿਆ ਦੀ ਚੇਨ ਨੂੰ ਤੋੜਨ ਦੇ ਲਈ ਵੱਡੀ ਲੜਾਈ ਲੜ ਰਹੀ ਹੈ, ਜਿਸ ਦੇ ਸਾਰਥਿਕ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਸੁਪਨਾ ਹੈ ਕਿ ਪੰਜਾਬ ਦਾ ਹਰ ਨੌਜਵਾਨ ਪੜ੍ਹ-ਲਿਖ ਕੇ ਆਪਣੇ ਸੁਪਨਿਆਂ ਦੀ ਪੂਰਤੀ ਕਰੇ।ਇਸ ਦੌਰਾਨ ਸਕੂਲ ਦਾ ਸਮੁੱਚਾ ਸਟਾਫ, ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪਿਆਂ ਤੋਂ ਇਲਾਵਾ ਮੰਡੀ ਵਾਸੀ ਆਦਿ ਹਾਜ਼ਰ ਸਨ।

  • Related Posts

    ਭਾਜਪਾ ਦੀ ਸਟੇਜ ਤੇ ਦੋ ਮਹਿਲਾਵਾਂ ਨੇ ਨਸ਼ਿਆਂ ਤੋਂ ਪੀੜਤ ਬੱਚਿਆਂ ਦਾ ਦਰਦ ਭਾਜਪਾ ਆਗੂ ਐਚ ਐਸ ਫੂਲਕਾ ਅੱਗੇ ਫਰੋਲਿਆ, ਸਟੇਜ ਤੇ ਭਾਵਕ ਹੋਈ ਔਰਤ                                        ‌

    Spread the love

    Spread the loveਤਪਾ ਮੰਡੀ 24 ਸਤੰਬਰ( ਗੋਲਡੀ ਵਿਆਸ) ਭਾਰਤੀ ਜਨਤਾ ਪਾਰਟੀ ਦੀ ਨਸ਼ਾ ਛੱਡੋ ਸੰਕਲਪ ਯਾਤਰਾ ਤਪਾ ਦੀ ਅਨਾਜ ਮੰਡੀ ਵਿੱਚ ਪਹੁੰਚੀ। ਸਮਾਗਮ ਦੌਰਾਨ ਭਾਜਪਾ ਆਗੂ ਐਚ ਐਸ ਫੂਲਕਾ ਨੂੰ…

    ਸ਼ਿਵਾਲਿਕ ਪਬਲਿਕ ਸਕੂਲ ਤਪਾ ਵਿਖੇ ਗਣੇਸ਼ ਚਤੁਰਥੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ

    Spread the love

    Spread the loveਤਪਾ ਮੰਡੀ 24  ਸਤੰਬਰ (ਗੋਲਡੀ ਵਿਆਸ) ਸਥਾਨਕ ਸ਼ਿਵਾਲਿਕ ਪਬਲਿਕ ਸਕੂਲ, ਵਿਖੇ ਗਣੇਸ਼ ਚਤੁਰਥੀ ਦਾ ਪਵਿੱਤਰ ਤਿਉਹਾਰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿੱਚ ਭਗਵਾਨ ਗਣੇਸ਼ ਜੀ…

    Leave a Reply

    Your email address will not be published. Required fields are marked *