ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਵੱਲੋਂ 7  ਨੂੰ  ਹੋਣ ਵਾਲੀ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਦੀ ਵਿਸ਼ਾਲ ਰੈਲੀ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦਾ ਸੱਦਾ

Spread the love
ਕਪੂਰਥਲਾ, 2 ਅਗਸਤ  (  ਕੌੜਾ  ) – ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ, ਜਨਰਲ ਸਕੱਤਰ ਗੁਰਬਿੰਦਰ ਸਿੰਘ ਸਸਕੌਰ, ਵਿੱਤ ਸਕੱਤਰ ਮਨੋਹਰ ਲਾਲ ਸ਼ਰਮਾ ਅਤੇ ਸਹਾਇਕ ਪ੍ਰੈਸ ਸਕੱਤਰ ਗਣੇਸ਼ ਭਗਤ ਨੇ ਪ੍ਰੈਸ ਬਿਆਨ ਜਾਰੀ ਕਰਕੇ ਸਮੂਹ ਅਧਿਆਪਕਾਂ ਅਤੇ ਮੁਲਾਜ਼ਮਾਂ ਨੂੰ ਅਪੀਲ ਕੀਤੀ ਹੈ ਕਿ 7 ਅਗਸਤ ਨੂੰ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਪੰਜਾਬ ਦੇ ਸੱਦੇ ‘ਤੇ ਚੰਡੀਗੜ੍ਹ ਵਿਖੇ ਕੀਤੀ ਜਾ ਰਹੀ ਵਿਸ਼ਾਲ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਲ ਹੋ ਕੇ ਆਪਣੀ ਏਕਤਾ ਅਤੇ ਸੰਘਰਸ਼ ਦਾ ਪ੍ਰਗਟਾਵਾ ਕਰਨ।ਯੂਨੀਅਨ ਦੇ ਸੂਬਾ ਆਗੂਆਂ ਤੀਰਥ ਸਿੰਘ ਬਾਸੀ, ਕੁਲਦੀਪ ਪੁਰੋਵਾਲ, ਗੁਰਪ੍ਰੀਤ ਅਮੀਵਾਲ, ਗੁਰਦੀਪ ਬਾਜਵਾ, ਹਰਿੰਦਰ ਮੱਲੀਆਂ ਤੇ ਦਿਲਦਾਰ ਭੰਡਾਲ , ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲਗਾਤਾਰ ਅਣਡਿੱਠਾ ਕੀਤਾ ਜਾ ਰਿਹਾ ਹੈ। ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ, ਕੇਂਦਰੀ ਤਨਖ਼ਾਹ ਸਕੇਲਾਂ ਦੀ ਬਹਾਲੀ, ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਨ, ਪੇਂਡੂ ਅਤੇ ਬਾਰਡਰ ਏਰੀਆ ਭੱਤਾ ਸਮੇਤ ਬੰਦ ਕੀਤੇ ਗਏ ਭੱਤੇ ਬਹਾਲ ਕਰਨ, ਖਾਲੀ ਅਸਾਮੀਆਂ ਭਰਨ, ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਅਤੇ ਸਿੱਖਿਆ ਵਿਭਾਗ ਦੀਆਂ ਲੰਬਿਤ ਮੰਗਾਂ ਦਾ ਤੁਰੰਤ ਹੱਲ ਕਰਨ ਦੀ ਲੋੜ ਹੈ।ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਨੇ ਕਿਹਾ ਕਿ ਸਰਕਾਰ ਵੱਲੋਂ ਵਾਰ-ਵਾਰ ਭਰੋਸੇ ਦਿੱਤੇ ਜਾਣ ਦੇ ਬਾਵਜੂਦ ਮੰਗਾਂ ਦਾ ਨਿਪਟਾਰਾ ਨਹੀਂ ਕੀਤਾ ਗਿਆ, ਜਿਸ ਕਾਰਨ ਮੁਲਾਜ਼ਮਾਂ ਵਿੱਚ ਭਾਰੀ ਰੋਸ ਹੈ। ਇਸ ਲਈ 7 ਅਗਸਤ ਦੀ ਚੰਡੀਗੜ੍ਹ ਰੈਲੀ ਸਰਕਾਰ ਨੂੰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਏਕਤਾ ਅਤੇ ਸੰਘਰਸ਼ ਦਾ ਸਪੱਸ਼ਟ ਸੰਦੇਸ਼ ਦੇਵੇਗੀ।ਯੂਨੀਅਨ ਨੇ ਆਪਣੇ ਸਮੂਹ ਜ਼ਿਲ੍ਹਾ, ਬਲਾਕ ਅਤੇ ਸਕੂਲ ਇਕਾਈਆਂ ਨੂੰ ਅਪੀਲ ਕੀਤੀ ਹੈ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਸਾਥੀਆਂ ਸਮੇਤ ਚੰਡੀਗੜ੍ਹ ਪੁੱਜਣ ਅਤੇ ਰੈਲੀ ਨੂੰ ਕਾਮਯਾਬ ਬਣਾਉਣ। ਯੂਨੀਅਨ ਨੇ ਭਰੋਸਾ ਪ੍ਰਗਟਾਇਆ ਕਿ ਸਾਂਝੇ ਸੰਘਰਸ਼ ਰਾਹੀਂ ਹੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕਾਂ ਦੀ ਰਾਖੀ ਅਤੇ ਮੰਗਾਂ ਦੀ ਪ੍ਰਾਪਤੀ ਸੰਭਵ ਹਰ ਸੰਭਵ ਯਤਨ ਕਰਨਾ ਚਾਹੀਦਾ ਹੈ।
  • Related Posts

    ਪ੍ਰਸ਼ਾਸਨ ਦੀ ਉਡੀਕ ਛੱਡ ਭਗਵਾਲੇ ਦੇ ਨੌਜਵਾਨਾਂ ਨੇ ਖੁਦ ਕੀਤੀ ਪੁਲੀ ਦੇ  ਆਲੇ ਦੁਆਲੇ ਸਫਾਈ ਪੁਲੀ ਦੇ ਆਲੇ-ਦੁਆਲੇ ਉੱਗੀ ਬੂਟੀ ਬਣੀ ਹਾਦਸਿਆਂ ਦਾ ਕਾਰਨ, ਰਾਹਗੀਰਾਂ ਨੂੰ ਆ ਰਹੀ ਸੀ ਭਾਰੀ ਦਿੱਕਤ

    Spread the love

    Spread the love ਸ੍ਰੀ ਕੀਰਤਪੁਰ ਸਾਹਿਬ,27 ਸਤੰਬਰ, (ਮਨਦੀਪ )=ਵਾਰਡ ਨੰਬਰ 11 ਪਿੰਡ ਭਗਵਾਲਾ ਨੂੰ ਕੀਰਤਪੁਰ ਸਾਹਿਬ ਨਾਲ ਜੋੜਨ ਵਾਲੀ ਪੁਲੀ ਦੇ ਆਲੇ-ਦੁਆਲੇ ਲੰਮੇ ਸਮੇਂ ਤੋਂ ਉੱਗੀ ਬੂਟੀ ਅਤੇ ਜੰਗਲੀ ਘਾਹ-ਫੂਸ…

    ਵਿਧਾਇਕ ਸੇਖੋਂ ਨੇ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ ਦੇ ਸੁਰੱਖਿਆ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਪ੍ਰੋਜੈਕਟ ਤੇ 2.47 ਕਰੋੜ ਦੀ ਆਵੇਗੀ ਲਾਗਤ -ਵਿਧਾਇਕ ਸੇਖੋਂ 

    Spread the love

    Spread the love ਫ਼ਰੀਦਕੋਟ, 27 ਸਤੰਬਰ (ਗੁਰਦੀਪ ਸਿੰਘ ਢਿੱਲੋਂ ) ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ…

    Leave a Reply

    Your email address will not be published. Required fields are marked *