ਘਰ ਵਿੱਚ ਦਾਖਲ ਹੋ ਕੇ ਪਰਿਵਾਰ ਨਾਲ ਕੁੱਟਮਾਰ ਕਰਨ ਵਾਲੇ 2 ਮੁਲਜ਼ਮ ਗ੍ਰਿਫ਼ਤਾਰ 150 ਕਿਲੋਮੀਟਰ ਦੀ ਸੀਸੀਟੀਵੀ ਫੁਟੇਜ ਤੇ ਟਾਵਰ ਡੰਪ ਦੀ ਮਦਦ ਨਾਲ ਖੰਨਾ ਪੁਲਿਸ ਨੇ ਸੁਲਝਾਇਆ ਮਾਮਲਾ

Spread the love
ਖੰਨਾ, 22 ਜੁਲਾਈ (ਗੁਰਦੀਪ ਸਿੰਘ ਸ਼ਾਹਪੁਰ):=ਖੰਨਾ ਪੁਲਿਸ ਨੇ ਘਰ ਵਿੱਚ ਦਾਖਲ ਹੋ ਕੇ ਪਰਿਵਾਰ ਨਾਲ ਕੁੱਟਮਾਰ ਕਰਨ ਦੇ ਮਾਮਲੇ ਵਿੱਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਅਹਿਮ ਸਫਲਤਾ ਹਾਸਲ ਕੀਤੀ ਹੈ। ਇਹ ਕਾਰਵਾਈ ਡੀਜੀਪੀ ਪੰਜਾਬ ਗੌਰਵ ਯਾਦਵ ਅਤੇ ਡੀਆਈਜੀ ਲੁਧਿਆਣਾ ਰੇਂਜ ਸੰਦੀਪ ਗੋਇਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਐੱਸਐੱਸਪੀ ਖੰਨਾ ਡਾ. ਦਰਪਣ ਆਹਲੂਵਾਲੀਆ ਦੀ ਅਗਵਾਈ ਹੇਠ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਕੀਤੀ ਗਈ।ਪੁਲਿਸ ਮੁਤਾਬਕ 14 ਜੁਲਾਈ 2026 ਨੂੰ ਰਾਤ ਕਰੀਬ 1:15 ਵਜੇ ਰਜਨੀਸ਼ ਮੋਦੀ ਉਰਫ਼ ਵਿਕੀ ਦੇ ਘਰ ਵਿੱਚ ਕੁਝ ਵਿਅਕਤੀ ਦਾਖਲ ਹੋ ਕੇ ਪਰਿਵਾਰ ਨਾਲ ਕੁੱਟਮਾਰ ਕਰਕੇ ਫ਼ਰਾਰ ਹੋ ਗਏ। ਇਸ ਸਬੰਧੀ ਥਾਣਾ ਸਿਟੀ-2 ਖੰਨਾ ਵਿੱਚ ਮੁਕੱਦਮਾ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਗਈ।ਜਾਂਚ ਦੌਰਾਨ ਤਕਨੀਕੀ ਸਾਧਨਾਂ, ਟਾਵਰ ਡੰਪ ਅਤੇ ਕਰੀਬ 150 ਕਿਲੋਮੀਟਰ ਦੀ CCTV ਫੁਟੇਜ ਦੀ ਜਾਂਚ ਕਰਕੇ ਪੰਜ ਸ਼ੱਕੀਆਂ ਦੀ ਪਛਾਣ ਕੀਤੀ ਗਈ। ਇਸ ਤੋਂ ਬਾਅਦ ਹਰਸਿਮਰਨਜੋਤ ਸਿੰਘ ਉਰਫ਼ ਚੀਮਾ ਵਾਸੀ ਮੁੱਲਾਪੁਰ ਖੇੜੀ ਅਤੇ ਦਲਜੀਤ ਸਿੰਘ ਉਰਫ਼ ਨਿੰਦਾ ਵਾਸੀ ਭੱਲਮਾਜਰਾ, ਜ਼ਿਲ੍ਹਾ ਫਤਿਹਗੜ੍ਹ ਸਾਹਿਬ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਬਾਕੀ ਮੁਲਜ਼ਮਾਂ ਦੀ ਭਾਲ ਜਾਰੀ ਹੈ।ਮੁੱਢਲੀ ਪੁੱਛਗਿੱਛ ਵਿੱਚ ਸਾਹਮਣੇ ਆਇਆ ਹੈ ਕਿ ਵਾਰਦਾਤ ਲੁੱਟ ਦੀ ਨੀਅਤ ਨਾਲ ਨਹੀਂ, ਸਗੋਂ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਹੋਏ ਵਿਵਾਦ ਕਾਰਨ ਅੰਜਾਮ ਦਿੱਤੀ ਗਈ ਸੀ। ਪੁਲਿਸ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਹਰਸਿਮਰਨਜੋਤ ਸਿੰਘ ਉਰਫ਼ ਚੀਮਾ ਪਹਿਲਾਂ ਵੀ ਕਤਲ ਦੀ ਕੋਸ਼ਿਸ਼ ਸਮੇਤ ਗੰਭੀਰ ਮਾਮਲਿਆਂ ਵਿੱਚ ਲੋੜੀਂਦਾ ਚੱਲ ਰਿਹਾ ਸੀ।ਪੁਲਿਸ ਨੇ ਕਿਹਾ ਕਿ ਗ੍ਰਿਫ਼ਤਾਰ ਮੁਲਜ਼ਮਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਜਾਰੀ ਹੈ ਅਤੇ ਮਾਮਲੇ ਨਾਲ ਜੁੜੇ ਹੋਰ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।
  • Related Posts

    ਸਾਫ-ਸੁਥਰੇ ਵਾਤਾਵਰਣ ਅਤੇ ਸ਼ੁੱਧ ਹਵਾ ਲਈ ਵਾਹਨਾਂ ਤੋਂ ਨਿਕਲਣ ਵਾਲੇ ਪ੍ਰਦੂਸ਼ਣ ਦੀ ਰੋਕਥਾਮ ਜਰੂਰੀ — ਗੁਰਦੀਪ ਸਿੰਘ ਕੰਗ * ਮੁਹੱਲਾ ਸ਼ਿਵਪੁਰੀ ਵਿਖੇ ਲਗਾਇਆ ਬੈਟਰੀ ਤੇ ਪ੍ਰਦੂਸ਼ਣ ਚੈੱਕਅਪ ਕੈਂਪ

    Spread the love

    Spread the loveਫਗਵਾੜਾ 1 ਅਕਤੂਬਰ ( ਪ੍ਰੀਤ ਕੌਰ ਪ੍ਰੀਤੀ ) ਫਗਵਾੜਾ ਦੀ ਸੈਵਨ ਸਟਾਰ ਹੰਡਰਡ ਪਰਸੈਂਟ ਐਕਟਿਵ ਲਾਇਨਜ ਕਲੱਬ ਫਗਵਾੜਾ ਪ੍ਰਾਈਡ ਵਲੋਂ ਦੀਸ਼ਾਂਤ ਬੈਟਰੀ ਹਾਊਸ ਫਰੈਂਡਜ ਕਲੋਨੀ ਦੇ ਸਹਿਯੋਗ ਸਦਕਾ…

    ਅਕਾਲੀ ਦਲ ਵਾਰਿਸ਼ ਪੰਜਾਬ ਦੇ ਹਰਿਆਣਾ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਮੰਡੇਵਰ ਸ਼੍ਰੀ ਕੀਰਤਪੁਰ ਸਾਹਿਬ ਵਿਖੇ ਬਾਬਾ ਗੁਰਦਿੱਤਾ ਜੀ ਅਸਥਾਨ ਤੇ ਨਤਮਸਤਕ ਹੋਏ

    Spread the love

    Spread the loveਨੂਰਪੁਰ ਬੇਦੀ ਦਲਜੀਤ ਚਨੌਲੀ=ਜਥੇਬੰਦੀ ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਸੁਖਵਿੰਦਰ ਸਿੰਘ ਮੰਡੇਵਰ ਨੂੰ ਜਥੇਬੰਦੀ ਵਾਰਸ ਪੰਜਾਬ ਹਰਿਆਣਾ ਦੇ…

    Leave a Reply

    Your email address will not be published. Required fields are marked *