ਚੁੱਘ ਨੂੰ ਭਾਜਪਾ ਕੇਂਦਰੀ ਦਫ਼ਤਰ ਦਾ ਪ੍ਰਭਾਰੀ, ਬਾਦਲ ਨੂੰ ਕੌਮੀ ਮੀਤ ਪ੍ਰਧਾਨ ਤੇ ਪੂਨੀਆ ਨੂੰ ਪੰਜਾਬ ਮਾਮਲਿਆ ਦਾ ਪ੍ਰਭਾਰੀ ਬਣਾਏ ਜਾਣ ਨਾਲ ਪਾਰਟੀ ਨੂੰ ਮਜ਼ਬੂਤੀ ਮਿਲੇਗੀ-ਗਰਚਾ

Spread the love
ਸੈਕਰਾਮੇਂਟੋ/ਅਮਰੀਕਾ, 17 ਅਗਸਤ (ਪੱਤਰ ਪ੍ਰੇਰਕ)- ਭਾਰਤੀ ਜਨਤਾ ਪਾਰਟੀ ਦੀ ਐਲਾਨ ਕੀਤੀ ਗਈ ਕੌਮੀ ਕਾਰਜਕਾਰਣੀ ਵਿੱਚ ਪੰਜਾਬ ਦੀ ਲੀਡਰਸ਼ਿਪ ਨੂੰ ਵਿਸ਼ੇਸ਼ ਸਥਾਨ ਪ੍ਰਾਪਤ ਹੋਇਆ ਹੈ ਜਿਸ ਨਾਲ ਪੰਜਾਬੀਆਂ ਦਾ ਸਨਮਾਨ ਵਧਿਆ ਹੈ। ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਸੁਖਵਿੰਦਰਪਾਲ ਸਿੰਘ ਗਰਚਾ ਨੇ ਪੰਜਾਬ ਤੋਂ ਸ਼੍ਰੀ ਤਰੁਣ ਕੁਮਾਰ ਚੁੱਘ ਨੂੰ ਭਾਰਤੀ ਜਨਤਾ ਪਾਰਟੀ ਦੇ ਕੇਂਦਰੀ ਦਫ਼ਤਰ ਦਾ ਪ੍ਰਭਾਰੀ, ਸਰਦਾਰ ਮਨਪ੍ਰੀਤ ਸਿੰਘ ਬਾਦਲ ਨੂੰ ਕੌਮੀ ਮੀਤ ਪ੍ਰਧਾਨ ਅਤੇ ਪਾਰਟੀ ਦੇ ਨਵਨਿਯੁਕਤ ਕੌਮੀ ਜਨਰਲ ਸਕੱਤਰ ਸ੍ਰੀ ਸਤੀਸ਼ ਪੂਨੀਆ ਨੂੰ ਪੰਜਾਬ ਮਾਮਲਿਆ ਦਾ ਪ੍ਰਭਾਰੀ ਬਣਾਏ ਜਾਣ ਤੇ ਹਾਰਦਿਕ ਸਵਾਗਤ ਕਰਦਿਆਂ ਸ਼ੁਭਕਾਮਨਾਵਾਂ ਦਿੱਤੀਆ ਹਨ। ਸੀਨੀਅਰ ਆਗੂ ਸੁਖਵਿੰਦਰਪਾਲ ਸਿੰਘ ਗਰਚਾ ਨੇ ਅਮਰੀਕਾ ਦੇ ਸੈਕਰਾਮੇਂਟੋ ਤੋਂ ਪੰਜਾਬ ਦੀ ਲੀਡਰਸ਼ਿਪ ਨੂੰ ਕੌਮੀ ਕਾਰਜਕਾਰਨੀ ਵਿੱਚ ਵਿਸੇਸ਼ ਸਥਾਨ ਦੇਣ ਲਈ ਦੇਸ਼ ਦੇ ਪ੍ਰਧਾਨ ਮੰਤਰੀ ਮਾਨਯੋਗ ਸ਼੍ਰੀ ਨਰਿੰਦਰ ਮੋਦੀ ਜੀ ਦੀ ਦੂਰਅੰਦੇਸ਼ੀ ਅਗਵਾਈ ਅਤੇ ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਸ਼੍ਰੀ ਨਿਤਿਨ ਨਬੀਨ ਜੀ ਦਾ ਧੰਨਵਾਦ ਕੀਤਾ ਹੈ ਜਿੰਨਾ ਦੇ ਯੋਗ ਮਾਰਗਦਰਸ਼ਨ ਵਿੱਚ ਸਾਰੇ ਸੀਨੀਅਰ ਆਗੂਆਂ ਦਾ ਵਿਸ਼ਾਲ ਤਜਰਬਾ ਪੰਜਾਬ ਅਤੇ ਦੇਸ਼ ਭਰ ਵਿੱਚ ਪਾਰਟੀ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰੇਗਾ।
  • Related Posts

    * ਧਨੌਲਾ ’ਚ ਗੂੰਜੇਗਾ ਗਣਪਤੀ ਬੱਪਾ ਦਾ ਜੈਕਾਰਾ, 14 ਤੋਂ ਸ਼ੁਰੂ ਹੋਵੇਗਾ 12ਵਾਂ ਮਹਾਂਉਤਸਵ * ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਵੱਲੋਂ ਸਨਾਤਨ ਧਰਮ ਸਭਾ ਵਿਖੇ ਪੰਜ ਰੋਜ਼ਾ ਧਾਰਮਿਕ ਸਮਾਗਮ

    Spread the love

    Spread the loveਧਨੌਲਾ: 13 ਸਤੰਬਰ (ਹਰਦੀਪ ਹੈਰੀ)=ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਕਮੇਟੀ ਧਨੌਲਾ ਵੱਲੋਂ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ 12ਵਾਂ ਸ੍ਰੀ ਗਣੇਸ਼ ਚਤੁਰਥੀ ਮਹਾਂਉਤਸਵ 14 ਸਤੰਬਰ ਤੋਂ 18 ਸਤੰਬਰ 2026…

    ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ 18 ਸਤੰਬਰ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ: ਜੱਸਲ   ਸੰਗਤਾਂ ਵਿੱਚ ਭਾਰੀ ਉਤਸ਼ਾਹ

    Spread the love

    Spread the loveਚੌਂਕ ਮਹਿਤਾ ੧੩ ਸਤੰਬਰ ( ਰਾਜਵਿੰਦਰ ਸਿੰਘ ਰੰਧਾਵਾ ) ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸਾਲਾਨਾ ਜੋੜ…

    Leave a Reply

    Your email address will not be published. Required fields are marked *