ਚੇਅਰਮੈਨ ਵਿੱਕੀ ਘਨੌਰ ਨੇ ਵੱਖ-ਵੱਖ ਬੋਰਡ ਦੇ ਚੇਅਰਪਰਸਨਾਂ ਦਾ ਕੀਤਾ ਸਨਮਾਨ, ਹਲਕਾ ਘਨੌਰ 2027 ਚ ਪਾਰਟੀ ਦੀ ਮਜ਼ਬੂਤੀ ਲਈ ਕੀਤੀਆਂ ਵਿਚਾਰ-ਵਟਾਂਦਰਾ

Spread the love
ਘਨੌਰ 19 ਜੁਲਾਈ (ਅਭਿਸ਼ੇਕ ਸੂਦ) ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਵਾ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਸਪੋਰਟਸ ਵਿੰਗ ਦੇ ਸੂਬਾ ਪ੍ਰਧਾਨ ਮਨਿੰਦਰਜੀਤ ਸਿੰਘ ਵਿੱਕੀ ਘਨੌਰ ਦੇ ਗ੍ਰਹਿ ਪਿੰਡ ਸੰਧਾਰਸੀ ਵਿਖੇ ਅੱਜ ਇੱਕ ਵਿਸ਼ੇਸ਼ ਸਮਾਗਮ ਆਯੋਜਿਤ ਕੀਤਾ ਗਿਆ। ਇਸ ਮੌਕੇ ਆਮ ਆਦਮੀ ਪਾਰਟੀ ਦੇ ਵੱਖ-ਵੱਖ ਭਲਾਈ ਬੋਰਡਾਂ ਦੇ ਚੇਅਰਪਰਸਨਾਂ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਵਿੱਕੀ ਘਨੌਰ ਆਪਣੇ ਘਰ ਪਹੂੰਚੇ ਸਾਰੇ ਚੇਅਰਪਰਸਨਾਂ ਦਾ ਨਿੱਘਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਜੀ ਆਇਆਂ ਆਖਦੇ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ।ਇਸ ਮੌਕੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਅਤੇ ਲੋਕ ਭਲਾਈ ਕਾਰਜਾਂ ਨੂੰ ਹੋਰ ਤੇਜ਼ ਕਰਨ ਬਾਰੇ ਵੀ ਵਿਚਾਰ-ਚਰਚਾ ਕੀਤੀ ਗਈ। ਵਿੱਕੀ ਘਨੌਰ ਨੇ ਕਿਹਾ ਕਿ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੇ ਵਿਕਾਸ ਲਈ ਵਚਨਬੱਧ ਹੈ ਅਤੇ ਇਨ੍ਹਾਂ ਬੋਰਡਾਂ ਰਾਹੀਂ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਪਹਿਲ ਦੇ ਆਧਾਰ ‘ਤੇ ਕੀਤਾ ਜਾ ਰਿਹਾ ਹੈ।ਇਸ ਸਮਾਗਮ ਵਿੱਚ ਪੰਜਾਬ ਸਟੇਟ ਮੁਸਲਿਮ ਡਿਵੈਲਪਮੈਂਟ ਬੋਰਡ ਰਾਜਪੁਰਾ ਦੇ ਚੇਅਰਮੈਨ ਇਸਲਾਮ ਅਲੀ, ਬ੍ਰਾਹਮਣ ਵੈਲਫੇਅਰ ਬੋਰਡ ਦੇ ਚੇਅਰਪਰਸਨ ਸਰਪੰਚ ਵਿਕਾਸ ਕੁਮਾਰ ਲਾਡੀ ਪਬਰਾ, ਕੰਬੋਜ ਵੈਲਫੇਅਰ ਬੋਰਡ ਦੀ ਚੇਅਰਪਰਸਨ ਗਗਨਦੀਪ ਕੌਰ, ਪੰਜਾਬ ਸਟੇਟ ਮੁਸਲਿਮ ਡਿਵੈਲਪਮੈਂਟ ਬੋਰਡ ਦੇ ਚੇਅਰਪਰਸਨ ਗੁਲਜਾਰ ਖਾਨ ਘਨੌਰ, ਖੱਤਰੀ ਅਰੋੜਾ ਵੈਲਫੇਅਰ ਬੋਰਡ ਦੇ ਚੇਅਰਪਰਸਨ ਸੁਸ਼ੀਲ ਕੁਮਾਰ ਸੇਹਰਾ, ਬੈਰਾਗੀ ਵੈਲਫੇਅਰ ਬੋਰਡ ਦੇ ਚੇਅਰਪਰਸਨ ਸਰਪੰਚ ਗੁਰਜੀਤ ਸਿੰਘ ਜਖੇਪਲ, ਵਿਮੁਕਤ ਜਾਤੀ ਵੈਲਫੇਅਰ ਬੋਰਡ ਦੇ ਚੇਅਰਪਰਸਨ ਸਰਪੰਚ ਅਮਰਿੰਦਰ ਸਿੰਘ, ਸਪੋਰਟਸ ਵੈਲਫੇਅਰ ਬੋਰਡ ਦੇ ਚੇਅਰਪਰਸਨ ਮਨਵੀਰ ਸਿੰਘ ਸਰਵਾਰਾ ਅਤੇ ਰਾਏ ਸਿੱਖ ਵੈਲਫੇਅਰ ਬੋਰਡ ਦੇ ਚੇਅਰਪਰਸਨ ਸੰਦੀਪ ਕੁਮਾਰ ਮੌਜੂਦ ਸਨ। ਇਸ ਤੋਂ ਇਲਾਵਾ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਖੁਸ਼ਦੀਪ ਸਿੰਘ ਟਿੰਕੂ ਘਨੌਰ, ਐਮ.ਸੀ. ਮੱਖਣ ਖਾਨ ਘਨੌਰ ਅਤੇ ਸ਼ਮੀਰ ਖਾਨ ਘਨੌਰ ਸਮੇਤ ਹੋਰ ਪਤਵੰਤੇ ਸੱਜਣ ਵੀ ਹਾਜ਼ਰ ਸਨ।
ਕੈਪਸਨ :- ਚੇਅਰਮੈਨ ਵਿੱਕੀ ਘਨੌਰ ਨੇ ਵੱਖ-ਵੱਖ ਬੋਰਡ ਦੇ ਚੇਅਰਪਰਸਨਾਂ ਦਾ ਸਨਮਾਨ ਕਰਦੇ ਹੋਏ
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *