ਚੇਅਰਮੈਨ ਸੈਣੀ ਵੈਲਫੇਅਰ ਬੋਰਡ ਪਟਿਆਲਾ ਲੱਗਣ ਤੇ ਕੀਤਾ  ਸਨਮਾਨਿਤ 

Spread the love

ਘਨੌਰ 12 ਜੁਲਾਈ (ਅਭਿਸ਼ੇਕ ਸੂਦ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਪੂਰੀ ਆਮ ਆਦਮੀ ਪਾਰਟੀ ਵੱਲੋਂ ਹਰਪ੍ਰੀਤ ਸਿੰਘ ਹਨੀ ਸੈਣੀ ਨੂੰ ਵਾਇਸ ਚੇਅਰਮੈਨ ਸੈਣੀ ਵੈਲਫੇਅਰ ਬੋਰਡ ਪਟਿਆਲਾ ਲੱਗਣ ਤੇ ਉਨ੍ਹਾਂ ਨੂੰ ਹਲਕਾ ਘਨੌਰ ਤੋਂ ਆਮ ਆਦਮੀ ਪਾਰਟੀ ਦੀ ਪੂਰੀ ਟੀਮ ਵੱਲੋਂ ਸਨਮਾਨਿਤ ਕੀਤਾ ਗਿਆ ਅਤੇ ਵਹਿਗੁਰੂ ਅੱਗੇ ਬੇਨਤੀ ਕਰਦੀਆਂ ਤੇ ਹਰਪ੍ਰੀਤ ਸਿੰਘ ਹਨੀ ਸੈਣੀ ਦੀ ਹਮੇਸ਼ਾਂ ਚੜ੍ਹਦੀ ਕਲਾ ਦੀ ਅਰਦਾਸ ਕੀਤੀ। ਇਸ ਮੌਕੇ ਸੀਨਿਅਰ ਆਪ ਆਗੂ ਗੁਲਜ਼ਾਰ ਸਿੰਘ ਘਨੌਰ ਨੇ ਹਰਪ੍ਰੀਤ ਸਿੰਘ ਨੂੰ ਜਿੱਥੇ ਚੇਅਰਮੈਨ ਨਿਯੁਕਤ ਹੋਣ ਤੇ ਵਧਾਈਆਂ ਦਿੱਤੀਆ ਉੱਥੇ ਹੀ ਉਹਨਾਂ ਕਿਹਾ ਕਿਹਾ ਕਿ ਓਹ ਤਕੜੇ ਹੋ ਕੇ ਪਾਰਟੀ ਲਈ ਸੇਵਾ ਕਰਨ ਤੇ ਸਾਰੇ ਪਿਛੜੇ ਵਰਗ ਲੋਕਾਂ ਦੀਆਂ ਸਮੱਸਿਆਵਾਂ ਨੂੰ ਨੋਟ ਕਰਨ ਤੇ ਉਹਨਾਂ।ਦੀਆਂ ਸਮੱਸਿਆਵਾਂ ਦਾ ਹੱਲ ਕਰਵਾਉਣ ਦੇ ਨਾਲ-ਨਾਲ ਓਹਨਾਂ ਲੋਕਾਂ ਤੇ ਸਮਾਜ ਨੂੰ ਉੱਚਾ ਚੁੱਕਣ ਲਈ ਵੱਧ ਚੜ੍ਹ ਕੇ ਸੇਵਾ ਕਰਨ। ਇਸ ਮੌਕੇ ਹਰਪ੍ਰੀਤ ਸਿੰਘ ਹਨੀ ਨੇ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਮਾਨ ਤੇ ਸਮੁੱਚੀ ਆਮ ਆਦਮੀ ਪਾਰਟੀ ਲੀਡਰਸ਼ਿਪ ਦਾ ਜਿਥੇ ਧੰਨਵਾਦ ਕੀਤਾ ਉਥੇ ਹੀ ਉਹਨਾਂ ਵਿਸ਼ਵਾਸ ਦੁਆਇਆ ਕਿ ਉਹ ਤਨ ਮਨ ਦੇ ਨਾਲ ਸਾਰੀਆਂ ਸੇਵਾਵਾਂ ਨਿਭਾਉਣਗੇ। ਇਸ ਮੌਕੇ ਆਮ ਆਦਮੀ ਪਾਰਟੀ ਤੋਂ ਜਤਿੰਦਰ ਸਿੰਘ ਜੰਡਮੰਗੋਲੀ ਐਕਸ ਸਰਵਿਸ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਨੇ 2027 ਦੀਆਂ ਚੋਣਾਂ ਲਈ ਆਗੂਆਂ ਅਤੇ ਵਰਕਰਾਂ ਨਾਲ ਵਿਸਥਾਰ ਵਿੱਚ ਚੋਣ ਰਣਨੀਤੀ ‘ਤੇ ਵਿਚਾਰ–ਵਟਾਂਦਰਾ ਕੀਤੀਆਂ। ਉਨ੍ਹਾਂ ਨੇ ਚੋਣ ਪ੍ਰਕਿਰਿਆ ਆਮ ਆਦਮੀ ਪਾਰਟੀ ਦੀ ਮਜ਼ਬੂਤੀ ਅਤੇ ਮੈਦਾਨੀ ਸਰਗਰਮੀਆਂ ਨੂੰ ਵਧਾਉਣ ਸਬੰਧੀ ਕਈ ਮਹੱਤਵਪੂਰਨ ਸੁਝਾਅ ਵੀ ਸਾਂਝੇ ਕੀਤੇ। ਇਸ ਮੌਕੇ ਮੱਘਰ ਸਿੰਘ ਖੈਰਪੁਰ ਜੱਟਾਂ, ਕਾਕਾ ਜੰਡਮੰਗੋਲੀ, ਸੰਜੁ ਸੰਜਰਪੁਰ, ਗੁਰਦੇਵ ਸਿੰਘ, ਗੁਰਮਿਤ ਸਿੰਘ, ਹਰਮਨ ਆਦਿ ਹੋਰ ਦਰਜਨਾਂ ਆਪ ਵਰਕਰ ਹਾਜ਼ਰ ਸਨ।

  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *