ਚੰਡੀਗੜ੍ਹ ਵਿਖੇ 1 ਸਤੰਬਰ ਨੂੰ ਲੱਗਣ ਵਾਲੇ ਮੋਰਚੇ ਦੀ ਤਿਆਰੀ ਮੁਕੰਮਲ = ਚਾਹਲ ਤੇ ਟਾਂਡਾ

Spread the love
ਸਰਾਏ ਅਮਾਨਤ ਖਾਂ, 28 ਅਗਸਤ (ਗੁਰਸ਼ਰਨ ਸਿੰਘ ਔਲਖ)-ਅੱਜ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੀ ਮੀਟਿੰਗ ਪਵਿੱਤਰ ਅਸਥਾਨ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਛੇਵੀਂ ਪਾਤਸ਼ਾਹੀ ਪਿੰਡ ਢੰਡ ਵਿਖੇ ਹੋਈ। ਜਿਸ ਦੀ ਪ੍ਰਧਾਨਗੀ ਸੂਬਾ ਆਗੂ ਨਿਰੰਜਨ ਸਿੰਘ ਚਾਹਲ ਤੇ ਰਤਨ ਸਿੰਘ ਢੰਡ ਨੇ ਕੀਤੀਇਸ ਮੀਟਿੰਗ ਦਾ ਮੁੱਖ ਏਜੰਡਾ ਸੰਯੁਕਤ ਕਿਸਾਨ ਮੋਰਚੇ ਵੱਲੋਂ ਇਕ ਸਤੰਬਰ ਤੋਂ 7 ਸਤੰਬਰ 26 ਤੱਕ ਲਗਾਏ ਜਾਣ ਵਾਲੇ ਚੰਡੀਗੜ੍ਹ ਧਰਨੇ ਸਬੰਧੀ ਰਿਹਾ। ਇਸ ਮੀਟਿੰਗ ਵਿੱਚ ਵਿਸ਼ੇਸ਼ ਤੌਰ ਤੇ ਪਹੁੰਚੇ ਸੂਬਾ ਪ੍ਰਧਾਨ ਹਰਜਿੰਦਰ ਸਿੰਘ ਟਾਂਡਾ ਨੇ ਵਿਸਤਾਰ ਸਹਿਤ ਧਰਨੇ ਦੀ ਤਿਆਰੀ ਬਾਰੇ ਸਾਰੀ ਜਥੇਬੰਦੀਆਂ ਦੀਆਂ ਡਿਊਟੀਆਂ ਲਗਾਈਆਂ ਤੇ ਵੱਡੀ ਗਿਣਤੀ ਵਿੱਚ ਚੰਡੀਗੜ੍ਹ ਮੋਰਚੇ ਦੀ ਲਾਮੰਦੀ ਦੀ ਤਿਆਰੀ ਕੀਤੀਟਾਂਡਾ ਨੇ ਅੱਗੇ ਬੋਲਦਿਆਂ ਕਿਹਾ ਕਿ ਇਸ ਧਰਨੇ ਦੀ ਮੁੱਖ ਮੰਗ ਪੰਜਾਬ ਦੇ ਪਾਣੀਆਂ ਸਬੰਧੀ ਹੈ ਜਿਸ ਵਿੱਚ ਧਾਰਾ 78 79, 80 ਨੂੰ ਰੱਦ ਕਰਨਾ ਅਤੇ ਬੀ.ਬੀ.ਐੱਮ.ਬੀ ਦੀ ਮੈਂਬਰਸ਼ਿਪ ਨੂੰ ਬਹਾਲ ਕਰਨਾ, ਕਿਸਾਨਾਂ ਮਜ਼ਦੂਰਾਂ ਦਾ ਸਮੁੱਚਾ ਕਰਜ਼ਾ ਮਾਫ ਕਰਨਾ ਅਤੇ ਐਮ.ਐਸ.ਪੀ ਦੀ ਗਰੰਟੀ ਕਾਨੂੰਨ ਬਣਾਉਣਾ ਸ਼ਾਮਲ ਹੈ ਇਸ ਵਿੱਚ ਗੰਨੇ ਦਾ ਰੇਟ 500 ਰੁਪਏ ਪ੍ਰਤੀ ਕੁਇੰਟਲ ਕਰਨ ਦੀ ਮੰਗ ਕਰਨੀ ਪੰਜਾਬ ਦੀਆਂ ਬੰਦ ਪਈਆਂ ਖੰਡ ਮਿਲਾਂ ਨੂੰ ਮੁੜ ਚਾਲੂ ਕਰਨਾ ਅਤੇ ਭਾਰਤ ਅਮਰੀਕਾ ਸਮਝੌਤੇ ਨੂੰ ਰੱਦ ਕਰਨਾ ਵੀ ਸ਼ਾਮਿਲ ਹੈਇਹਨਾਂ ਸਾਰੇ ਭੱਖਦੇ ਮਸਲਿਆਂ ਨੂੰ ਲੈ ਕੇ ਇਕ ਸਤੰਬਰ ਤੋਂ 7 ਸਤੰਬਰ ਤੱਕ ਚੰਡੀਗੜ੍ਹ ਧਰਨਾ ਲਗਾਇਆ ਜਾਵੇਗਾ ਅੱਗੇ ਅੱਗੇ ਟਾਂਡਾ ਨੇ ਪੰਜਾਬ ਦੇ ਸਾਰੇ ਵਰਗਾਂ ਨੂੰ ਅਪੀਲ ਕੀਤੀ ਹੈ ਜਿਸ ਤਰ੍ਹਾਂ ਤੁਸੀਂ ਦਿੱਲੀ ਵਾਲੇ ਮੋਰਚੇ ਵਿੱਚ ਸਮਰਥਨ ਦਿੱਤਾ ਸੀ ਉਸੇ ਤਰ੍ਹਾਂ ਚੰਡੀਗੜ੍ਹ ਮੋਰਚੇ ਨੂੰ ਵੀ ਸਮਰਥਨ ਦਿੱਤਾ ਜਾਵੇ ਕਿਉਂਕਿ ਪੰਜਾਬ ਗੁਰੂਆਂ ਅਤੇ ਪੰਜ ਦਰਿਆਵਾਂ ਦੀ ਧਰਤੀ ਹੈ ਇਸ ਧਰਤੀ ਦਾ ਥੱਲੇ ਵਾਲਾ ਪਾਣੀ ਜਹਰੀਲਾ ਹੋ ਚੁੱਕਾ ਹੈ ਦਰਿਆਈ ਪਾਣੀਆਂ ਤੇ ਸੰਘਰਸ਼ ਨਾਲ ਨਾ ਕੀਤਾ ਤਾਂ ਪੰਜਾਬ ਦੀ ਧਰਤੀ ਬੰਜਰ ਬਣ ਜਾਵੇਗੀਇਸ ਮੌਕੇ ਤੇ ਅਵਤਾਰ ਸਿੰਘ ਢੰਡ, ਰਣਜੀਤ ਸਿੰਘ ਢੰਡ, ਗੁਰਲਾਲ ਸਿੰਘ ਲਹੀਆਂ, ਗੁਰਵਿੰਦਰ ਸਿੰਘ, ਅਜੀਤ ਸਿੰਘ ਲਹੀਆਂ, ਸੁਖਦੇਵ ਸਿੰਘ ਚਾਹਲ, ਬਲਵਿੰਦਰ ਸਿੰਘ, ਕਰਮ ਸਿੰਘ ਚਾਹਲ, ਕਾਰਜ ਸਿੰਘ ਸਰਾਂ, ਅਮਰਜੀਤ ਸਿੰਘ ਕੋਟ ਸਿਵਿਆਂ, ਗੁਰਵਿੰਦਰ ਸਿੰਘ ਕੋਟ, ਹਰਪਾਲ ਸਿੰਘ ਠੱਠਗੜ੍ਹ, ਦਿਲਬਾਗ ਸਿੰਘ, ਗੁਰਦੇਵ ਸਿੰਘ, ਦਿਲਬਾਗ ਸਿੰਘ ਠੱਠਗੜ੍ਹ, ਗੁਰਦੇਵ ਸਿੰਘ, ਹਰਦੇਵ ਸਿੰਘ ਨੌਸ਼ਹਿਰਾ, ਪ੍ਰਿਤਪਾਲ ਸਿੰਘ, ਸਤਨਾਮ ਸਿੰਘ, ਹਰਦੇਵ ਸਿੰਘ, ਰਜਿੰਦਰ ਸਿੰਘ ਨੌਸ਼ਹਿਰਾ, ਸਾਹਿਬ ਸਿੰਘ ਮੀਆਪੁਰ, ਬਾਊ ਸਿੰਘ ਬਗਿਆੜੀ, ਮਿੰਟੂ ਸਿੰਘ ਬਗਿਆੜੀ, ਜਸਵੰਤ ਸਿੰਘ ਬੀੜ ਬਾਬਾ ਬੁੱਢਾ ਸਾਹਿਬ, ਹਰਪਿੰਦਰ ਸਿੰਘ ਨੌਸ਼ਹਿਰਾ, ਗੁਰਦੇਵ ਸਿੰਘ ਢੰਡ ਆਦਿ ਹਾਜ਼ਰ ਸਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *