ਚੰਦਭਾਨ ਮਾਮਲੇ ‘ਚ ਮਜ਼ਦੂਰ ਮੁਕਤੀ ਮੋਰਚੇ ਦੀ ਸਰਕਾਰ ਤੇ ਪ੍ਰਸ਼ਾਸਨ ਨੂੰ ਸਖ਼ਤ ਚੇਤਾਵਨੀ ਡੀ.ਸੀ. ਨੂੰ ਮੰਗ ਪੱਤਰ ਸੌਂਪਿਆ; ਸਿਆਸੀ ਸ਼ਹਿ ਹੇਠ ਧੱਕੇਸ਼ਾਹੀ ਦੇ ਦੋਸ਼, ਇਨਸਾਫ਼ ਨਾ ਮਿਲਣ ‘ਤੇ ਤਿੱਖੇ ਸੰਘਰਸ਼ ਦਾ ਐਲਾਨ : ਗੋਬਿੰਦ ਛਾਜਲੀ

Spread the love
ਜੈਤੋ, 3 ਅਗਸਤ (ਮਨਜੀਤ ਸਿੰਘ ਢੱਲਾ) : ਪਿੰਡ ਚੰਦਭਾਨ (ਜੈਤੋ-ਬਠਿੰਡਾ ਰੋਡ) ਵਿੱਚ ਹੋਏ ਵਿਵਾਦ ਅਤੇ ਉਸ ਤੋਂ ਬਾਅਦ ਹੋਈ ਪ੍ਰਸ਼ਾਸਨਿਕ ਕਾਰਵਾਈ ਨੂੰ ਲੈ ਕੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਨੇ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਿਰੁੱਧ ਮੋਰਚਾ ਖੋਲ੍ਹ ਦਿੱਤਾ ਹੈ। ਸੂਬਾ ਪ੍ਰਧਾਨ ਕਾਮਰੇਡ ਗੋਬਿੰਦ ਸਿੰਘ ਛਾਜਲੀ ਦੀ ਅਗਵਾਈ ਹੇਠ ਮੋਰਚੇ ਦੇ ਵਫ਼ਦ ਨੇ ਸੋਮਵਾਰ ਨੂੰ ਡਿਪਟੀ ਕਮਿਸ਼ਨਰ ਫ਼ਰੀਦਕੋਟ ਨੂੰ ਮੰਗ ਪੱਤਰ ਸੌਂਪ ਕੇ ਪੀੜਤ ਧਿਰ ਨੂੰ ਇਨਸਾਫ਼ ਦੇਣ ਅਤੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਦੀ ਮੰਗ ਕੀਤੀ।ਮੋਰਚੇ ਦੇ ਆਗੂਆਂ ਨੇ ਦੋਸ਼ ਲਾਇਆ ਕਿ ਚੰਦਭਾਨ ਮਾਮਲੇ ਵਿੱਚ ਇੱਕਤਰਫ਼ਾ ਕਾਰਵਾਈ ਕਰਦਿਆਂ ਸਰਪੰਚ ਅਮਨਦੀਪ ਕੌਰ ਨੂੰ ਮੁਅੱਤਲ ਕਰਕੇ ਪ੍ਰਬੰਧਕ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਸਾਰੀ ਕਾਰਵਾਈ ਸਿਆਸੀ ਸ਼ਹਿ ਹੇਠ ਕੀਤੀ ਗਈ ਹੈ, ਜਿਸ ਕਾਰਨ ਪਿੰਡ ਵਾਸੀਆਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਮੋਰਚੇ ਨੇ ਇਹ ਵੀ ਦਾਅਵਾ ਕੀਤਾ ਕਿ ਪੀੜਤ ਧਿਰ ਖ਼ਿਲਾਫ਼ ਦਰਜ ਕੇਸਾਂ ਦੀ ਨਿਰਪੱਖ ਸਮੀਖਿਆ ਹੋਣੀ ਚਾਹੀਦੀ ਹੈ ਅਤੇ ਇਨਸਾਫ਼ ਯਕੀਨੀ ਬਣਾਇਆ ਜਾਵੇ।ਕਾਮਰੇਡ ਗੋਬਿੰਦ ਸਿੰਘ ਛਾਜਲੀ ਨੇ ਕਿਹਾ ਕਿ ਮੋਰਚਾ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਮਾਮਲੇ ਤੋਂ ਜਾਣੂ ਕਰਵਾਏਗਾ ਅਤੇ ਜੇਕਰ ਪੀੜਤ ਪਰਿਵਾਰ ਨੂੰ ਇਨਸਾਫ਼ ਨਾ ਮਿਲਿਆ ਤਾਂ ਸੂਬਾ ਪੱਧਰ ‘ਤੇ ਤਿੱਖਾ ਸੰਘਰਸ਼ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਗਰੀਬ ਅਤੇ ਕਮਜ਼ੋਰ ਵਰਗ ਨਾਲ ਧੱਕੇਸ਼ਾਹੀ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਮੋਰਚੇ ਨੇ ਡਿਪਟੀ ਕਮਿਸ਼ਨਰ ਨੂੰ ਸੌਂਪੇ ਮੰਗ ਪੱਤਰ ਰਾਹੀਂ ਨਿਰਪੱਖ ਜਾਂਚ, ਕਾਨੂੰਨ ਅਨੁਸਾਰ ਕਾਰਵਾਈ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮੰਗ ਕਰਦਿਆਂ ਚੇਤਾਵਨੀ ਦਿੱਤੀ ਕਿ ਮੰਗਾਂ ਨੂੰ ਅਣਡਿੱਠਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *