ਛੰਨਾ ਨੱਥੂ ਵਾਲੀਆ ਤੇ ਝੰਬਾਲੀ ਵਿੱਚ ਕਿਸਾਨਾਂ ਨੂੰ ਲੱਖਾਂ ਰੁਪਏ ਦਾ ਨੁਕਸਾਨ, ਵਾਰਦਾਤਾਂ ਕਾਰਨ ਇਲਾਕਾ ਵਾਸੀਆਂ ’ਚ ਦਹਿਸ਼ਤ

Spread the love
ਭਾਦਸੋਂ, 12 ਅਗਸਤ (ਜਗਜੀਤ ਸਿੰਘ ਕੈਂਥ)- ਭਾਦਸੋਂ ਅਤੇ ਆਸ-ਪਾਸ ਦੇ ਪਿੰਡਾਂ ਵਿੱਚ ਚੋਰੀ ਦੀਆਂ ਲਗਾਤਾਰ ਵਾਪਰ ਰਹੀਆਂ ਵਾਰਦਾਤਾਂ ਕਾਰਨ ਲੋਕਾਂ ਵਿੱਚ ਡਰ ਅਤੇ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ। ਬੀਤੀ ਰਾਤ ਚੋਰਾਂ ਵੱਲੋਂ ਪਿੰਡ ਝੰਬਾਲੀ ਅਤੇ ਛੰਨਾ ਨੱਥੂ ਵਾਲੀਆ ਵਿੱਚ ਕਿਸਾਨਾਂ ਦੇ ਖੇਤਾਂ ਨੂੰ ਨਿਸ਼ਾਨਾ ਬਣਾਉਂਦਿਆਂ ਟਰਾਂਸਫਾਰਮਰਾਂ ਵਿੱਚੋਂ ਤਾਂਬਾ, ਕੇਬਲਾਂ, ਸਟਾਰਟਰ, ਗ੍ਰਿੱਪ ਅਤੇ ਹੋਰ ਸਾਮਾਨ ਚੋਰੀ ਕਰ ਲਿਆ ਗਿਆ।ਇਸ ਸਬੰਧੀ ਕਿਸਾਨਾਂ ਮਹਿੰਦਰ ਸਿੰਘ, ਜਸਵਿੰਦਰ ਸਿੰਘ, ਮਲਕੀਤ ਸਿੰਘ, ਸਵਰਨ ਸਿੰਘ, ਪਰਮਜੀਤ ਸਿੰਘ, ਕਾਕਾ ਸਿੰਘ, ਬਲਵੀਰ ਸਿੰਘ, ਹਰਦੀਪ ਕੌਰ, ਗੁਰਮੁੱਖ ਸਿੰਘ ਅਤੇ ਰਾਕੇਸ਼ ਪੰਡਤ ਆਦਿ ਨੇ ਦੱਸਿਆ ਕਿ ਚੋਰਾਂ ਨੇ ਰਾਤ ਸਮੇਂ ਖੇਤਾਂ ਵਿੱਚ ਲੱਗੇ ਟਰਾਂਸਫਾਰਮਰਾਂ ਨੂੰ ਨੁਕਸਾਨ ਪਹੁੰਚਾ ਕੇ ਉਨ੍ਹਾਂ ਵਿੱਚੋਂ ਕੀਮਤੀ ਤਾਂਬਾ ਕੱਢ ਲਿਆ। ਇਸ ਤੋਂ ਇਲਾਵਾ ਮੋਟਰ ਵਾਲੇ ਕੋਠਿਆਂ ਵਿੱਚੋਂ ਸਟਾਰਟਰ, ਕੇਬਲਾਂ, ਗ੍ਰਿੱਪਾਂ ਅਤੇ ਹੋਰ ਬਿਜਲੀ ਦਾ ਸਾਮਾਨ ਵੀ ਚੋਰੀ ਕੀਤਾ ਗਿਆ।ਕਿਸਾਨਾਂ ਅਨੁਸਾਰ ਇਸ ਚੋਰੀ ਕਾਰਨ ਉਨ੍ਹਾਂ ਦਾ ਕਰੀਬ ਚਾਰ ਲੱਖ ਰੁਪਏ ਦਾ ਨੁਕਸਾਨ ਹੋਇਆ ਹੈ। ਉਨ੍ਹਾਂ ਦੱਸਿਆ ਕਿ ਚੋਰੀ ਦੀ ਘਟਨਾ ਸਬੰਧੀ ਥਾਣਾ ਭਾਦਸੋਂ ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਪੁਲਿਸ ਤੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਕੇ ਚੋਰਾਂ ਨੂੰ ਜਲਦ ਕਾਬੂ ਕਰਨ ਦੀ ਮੰਗ ਕੀਤੀ ਗਈ ਹੈ।ਇਲਾਕੇ ਵਿੱਚ ਪਹਿਲਾਂ ਵੀ ਵਾਪਰ ਚੁੱਕੀਆਂ ਹਨ ਕਈ ਵਾਰਦਾਤਾਂ ਇਲਾਕਾ ਵਾਸੀਆਂ ਦਾ ਕਹਿਣਾ ਹੈ ਕਿ ਪਿਛਲੇ ਕੁਝ ਸਮੇਂ ਤੋਂ ਭਾਦਸੋਂ ਅਤੇ ਆਸ-ਪਾਸ ਦੇ ਪਿੰਡਾਂ ਵਿੱਚ ਚੋਰੀ ਅਤੇ ਖੋਹ ਦੀਆਂ ਘਟਨਾਵਾਂ ਵਿੱਚ ਵਾਧਾ ਹੋਇਆ ਹੈ। ਕੁਝ ਦਿਨ ਪਹਿਲਾਂ ਚਾਸਵਾਲ ਵਿਖੇ ਇੱਕ ਔਰਤ ਦੀ ਦੁਕਾਨ ਤੋਂ ਮੋਬਾਇਲ ਚੋਰੀ ਹੋਣ ਦੀ ਘਟਨਾ ਸਾਹਮਣੇ ਆਈ ਸੀ। ਇਸੇ ਤਰ੍ਹਾਂ ਭਾਦਸੋਂ ਬਾਜ਼ਾਰ ਵਿੱਚ ਇੱਕ ਵਿਅਕਤੀ ਕੋਲੋਂ ਮੋਬਾਇਲ ਖੋਹਣ ਅਤੇ ਚਾਸਵਾਲ ਵਿੱਚ ਇੱਕ ਔਰਤ ਦੀਆਂ ਸੋਨੇ ਦੀਆਂ ਵਾਲੀਆਂ ਖੋਹਣ ਦੀ ਘਟਨਾ ਵੀ ਸਾਹਮਣੇ ਆ ਚੁੱਕੀ ਹੈ। ਲਗਾਤਾਰ ਵਾਪਰ ਰਹੀਆਂ ਇਨ੍ਹਾਂ ਘਟਨਾਵਾਂ ਕਾਰਨ ਲੋਕਾਂ ਵਿੱਚ ਅਸੁਰੱਖਿਆ ਦੀ ਭਾਵਨਾ ਪੈਦਾ ਹੋ ਰਹੀ ਹੈ।ਇਲਾਕਾ ਵਾਸੀਆਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਰਾਤ ਸਮੇਂ ਗਸ਼ਤ ਵਧਾਈ ਜਾਵੇ ਅਤੇ ਪਿਛਲੀਆਂ ਚੋਰੀਆਂ ਸਮੇਤ ਤਾਜ਼ਾ ਵਾਰਦਾਤਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਚੋਰ ਗਿਰੋਹ ਨੂੰ ਜਲਦ ਕਾਬੂ ਕੀਤਾ ਜਾਵੇ, ਤਾਂ ਜੋ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਬਹਾਲ ਹੋ ਸਕੇ। ਥਾਣਾ ਮੁਖੀ ਨੇ ਜਲਦ ਕਾਰਵਾਈ ਦਾ ਦਿੱਤਾ ਭਰੋਸਾ ਇਸ ਸਬੰਧੀ ਥਾਣਾ ਭਾਦਸੋਂ ਦੇ ਮੁਖੀ ਇੰਸਪੈਕਟਰ ਗੁਰਵਿੰਦਰ ਸਿੰਘ ਸੰਧੂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਚੋਰੀ ਸਬੰਧੀ ਦਰਖਾਸਤ ਪੁਲਿਸ ਕੋਲ ਪ੍ਰਾਪਤ ਹੋ ਚੁੱਕੀ ਹੈ। ਮਾਮਲੇ ਦੀ ਜਾਂਚ ਕਰਵਾਈ ਜਾ ਰਹੀ ਹੈ ਅਤੇ ਚੋਰਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਜਲਦ ਕਾਬੂ ਕਰਨ ਲਈ ਕਾਰਵਾਈ ਕੀਤੀ ਜਾਵੇਗੀ। ਫੋਟੋ ਕੈਪਸ਼ਨ: ਚੋਰੀ ਦੀ ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਜਸਵਿੰਦਰ ਸਿੰਘ, ਮਲਕੀਤ ਸਿੰਘ, ਅਜੈਬ ਸਿੰਘ, ਮਹਿੰਦਰ ਸਿੰਘ, ਸਵਰਨ ਸਿੰਘ ਅਤੇ ਹੋਰ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *