ਜਗਰਾਉਂ ਤਹਿਸੀਲ ਵਿੱਚ ਸਟੈਂਪ ਵੈਂਡਰਾਂ ਦੀ ਮਨਮਾਨੀ, ਸਰਕਾਰੀ ਰੇਟਾਂ ਤੋਂ ਵੱਧ ਵਸੂਲੇ ਜਾ ਰਹੇ ਪੈਸੇ

Spread the love
ਜਗਰਾਉਂ,31 ਜੁਲਾਈ (ਜਸਵਿੰਦਰ ਸਿੰਘ ਡਾਂਗੀਆ) ਜਗਰਾਉਂ ਤਹਿਸੀਲ ਵਿੱਚ ਕੁਝ ਸਟੈਂਪ ਵੈਂਡਰਾਂ ਵੱਲੋਂ ਸਰਕਾਰੀ ਨਿਰਧਾਰਤ ਕੀਮਤਾਂ ਦੀ ਖੁੱਲ੍ਹੇਆਮ ਉਲੰਘਣਾ ਕਰਦੇ ਹੋਏ ਸਟੈਂਪ ਪੇਪਰ ਮਹਿੰਗੇ ਭਾਅ ‘ਤੇ ਵੇਚੇ ਜਾਣ ਦੇ ਦੋਸ਼ ਸਾਹਮਣੇ ਆਏ ਹਨ। ਇਸ ਕਾਰਨ ਆਮ ਲੋਕਾਂ ਨੂੰ ਵਾਧੂ ਆਰਥਿਕ ਬੋਝ ਝੱਲਣਾ ਪੈ ਰਿਹਾ ਹੈ, ਜਦਕਿ ਪ੍ਰਸ਼ਾਸਨ ਦੀ ਨਿਗਰਾਨੀ ‘ਤੇ ਵੀ ਸਵਾਲ ਖੜ੍ਹੇ ਹੋ ਰਹੇ ਹਨ। ਪੜਤਾਲ ਦੌਰਾਨ ਪਤਾ ਲੱਗਿਆ ਕਿ 100 ਰੁਪਏ ਦਾ ਸਟੈਂਪ ਪੇਪਰ 150 ਰੁਪਏ ਵਿੱਚ, ਜਦਕਿ 500 ਰੁਪਏ ਦਾ ਸਟੈਂਪ ਪੇਪਰ 550 ਤੋਂ 600 ਰੁਪਏ ਤੱਕ ਵੇਚਿਆ ਜਾ ਰਿਹਾ ਹੈ। ਲੋਕਾਂ ਦਾ ਕਹਿਣਾ ਹੈ ਕਿ ਇਹ ਵਾਧੂ ਰਕਮ ਹਰ ਗਾਹਕ ਤੋਂ ਵਸੂਲੀ ਜਾ ਰਹੀ ਹੈ ਅਤੇ ਇਸ ‘ਤੇ ਕੋਈ ਰੋਕ-ਟੋਕ ਨਹੀਂ ਹੈ। ਇਸ ਤੋਂ ਇਲਾਵਾ, ਕੁਝ ਵੈਂਡਰਾਂ ਵੱਲੋਂ ਪੁਰਾਣੀ ਤਾਰੀਖ ਦੇ ਆਫਲਾਈਨ ਸਟੈਂਪ ਪੇਪਰ ਵੀ ਉਪਲਬਧ ਕਰਵਾਏ ਜਾਣ ਦੀ ਗੱਲ ਸਾਹਮਣੇ ਆਈ ਹੈ। ਦੋਸ਼ ਹੈ ਕਿ ਅਜਿਹੇ ਸਟੈਂਪ ਪੇਪਰ ਜਾਰੀ ਕਰਨ ਦੇ ਬਦਲੇ 5 ਹਜ਼ਾਰ ਤੋਂ 10 ਹਜ਼ਾਰ ਰੁਪਏ ਤੱਕ ਦੀ ਮੋਟੀ ਰਕਮ ਵਸੂਲੀ ਜਾ ਰਹੀ ਹੈ। ਲੋਕਾਂ ਦਾ ਇਹ ਵੀ ਦੋਸ਼ ਹੈ ਕਿ ਜੇ ਕੋਈ ਗਾਹਕ ਸਰਕਾਰੀ ਕੀਮਤ ਤੋਂ ਵੱਧ ਪੈਸੇ ਦੇਣ ਦਾ ਵਿਰੋਧ ਕਰੇ ਤਾਂ ਉਸ ਨੂੰ ਸਟੈਂਪ ਪੇਪਰ ਦੇਣ ਤੋਂ ਇਨਕਾਰ ਕਰ ਦਿੱਤਾ ਜਾਂਦਾ ਹੈ। ਇਸ ਕਾਰਨ ਲੋਕ ਆਪਣਾ ਕੰਮ ਕਰਵਾਉਣ ਲਈ ਮਜਬੂਰੀ ਵਿੱਚ ਮਨਮਾਨੀ ਰਕਮ ਅਦਾ ਕਰਨ ਲਈ ਮਜਬੂਰ ਹਨ।
ਖਬਰ ਦੀ ਡੱਬੀ ਐੱਸ.ਡੀ.ਐੱਮ. ਨੇ ਜਾਂਚ ਦਾ ਦਿੱਤਾ ਭਰੋਸਾ ਇਸ ਮਾਮਲੇ ਬਾਰੇ ਜਦੋਂ ਜਗਰਾਉਂ ਦੇ ਉਪ ਮੰਡਲ ਮੈਜਿਸਟ੍ਰੇਟ (ਐੱਸ.ਡੀ.ਐੱਮ.) ਬਾਦਲ ਦੀਨ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਸਰਕਾਰੀ ਰੇਟ ਤੋਂ ਵੱਧ ਪੈਸੇ ਵਸੂਲਣਾ ਪੂਰੀ ਤਰ੍ਹਾਂ ਗੈਰ-ਕਾਨੂੰਨੀ ਹੈ। ਉਨ੍ਹਾਂ ਦੱਸਿਆ ਕਿ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆ ਗਿਆ ਹੈ ਅਤੇ ਇਸ ਦੀ ਨਿੱਜੀ ਤੌਰ ‘ਤੇ ਜਾਂਚ ਕਰਵਾਈ ਜਾਵੇਗੀ।ਉਨ੍ਹਾਂ ਸਪੱਸ਼ਟ ਕੀਤਾ ਕਿ ਜੇ ਕੋਈ ਸਟੈਂਪ ਵੈਂਡਰ ਪੁਰਾਣੀ ਤਾਰੀਖ ਦੇ ਸਟੈਂਪ ਪੇਪਰ ਗੈਰ-ਕਾਨੂੰਨੀ ਢੰਗ ਨਾਲ ਵੇਚਦਾ ਪਾਇਆ ਗਿਆ ਤਾਂ ਉਸ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਲੋੜ ਪੈਣ ‘ਤੇ ਉਸ ਦਾ ਲਾਇਸੈਂਸ ਵੀ ਰੱਦ ਕਰ ਦਿੱਤਾ ਜਾਵੇਗਾ। ਹੁਣ ਦੇਖਣਾ ਇਹ ਹੋਵੇਗਾ ਕਿ ਪ੍ਰਸ਼ਾਸਨ ਇਸ ਮਾਮਲੇ ਵਿੱਚ ਕਿੰਨੀ ਤੇਜ਼ੀ ਨਾਲ ਕਾਰਵਾਈ ਕਰਦਾ ਹੈ ਅਤੇ ਆਮ ਲੋਕਾਂ ਨੂੰ ਸਟੈਂਪ ਵੈਂਡਰਾਂ ਦੀ ਕਥਿਤ ਮਨਮਾਨੀ ਤੋਂ ਕਦੋਂ ਰਾਹਤ ਮਿਲਦੀ ਹੈ।
  • Related Posts

    ਪ੍ਰਸ਼ਾਸਨ ਦੀ ਉਡੀਕ ਛੱਡ ਭਗਵਾਲੇ ਦੇ ਨੌਜਵਾਨਾਂ ਨੇ ਖੁਦ ਕੀਤੀ ਪੁਲੀ ਦੇ  ਆਲੇ ਦੁਆਲੇ ਸਫਾਈ ਪੁਲੀ ਦੇ ਆਲੇ-ਦੁਆਲੇ ਉੱਗੀ ਬੂਟੀ ਬਣੀ ਹਾਦਸਿਆਂ ਦਾ ਕਾਰਨ, ਰਾਹਗੀਰਾਂ ਨੂੰ ਆ ਰਹੀ ਸੀ ਭਾਰੀ ਦਿੱਕਤ

    Spread the love

    Spread the love ਸ੍ਰੀ ਕੀਰਤਪੁਰ ਸਾਹਿਬ,27 ਸਤੰਬਰ, (ਮਨਦੀਪ )=ਵਾਰਡ ਨੰਬਰ 11 ਪਿੰਡ ਭਗਵਾਲਾ ਨੂੰ ਕੀਰਤਪੁਰ ਸਾਹਿਬ ਨਾਲ ਜੋੜਨ ਵਾਲੀ ਪੁਲੀ ਦੇ ਆਲੇ-ਦੁਆਲੇ ਲੰਮੇ ਸਮੇਂ ਤੋਂ ਉੱਗੀ ਬੂਟੀ ਅਤੇ ਜੰਗਲੀ ਘਾਹ-ਫੂਸ…

    ਵਿਧਾਇਕ ਸੇਖੋਂ ਨੇ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ ਦੇ ਸੁਰੱਖਿਆ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਪ੍ਰੋਜੈਕਟ ਤੇ 2.47 ਕਰੋੜ ਦੀ ਆਵੇਗੀ ਲਾਗਤ -ਵਿਧਾਇਕ ਸੇਖੋਂ 

    Spread the love

    Spread the love ਫ਼ਰੀਦਕੋਟ, 27 ਸਤੰਬਰ (ਗੁਰਦੀਪ ਸਿੰਘ ਢਿੱਲੋਂ ) ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ…

    Leave a Reply

    Your email address will not be published. Required fields are marked *