ਜਗਰਾਉਂ-ਰਾਏਕੋਟ ਰੋਡ ’ਤੇ ਦਰਦਨਾਕ ਹਾਦਸਾ, ਤਿੰਨ ਨੌਜਵਾਨਾਂ ਦੀ ਮੌਤ, ਦੋ ਗੰਭੀਰ ਜ਼ਖ਼ਮੀ

Spread the love
ਜਗਰਾਉਂ 13 ਅਗਸਤ (ਜਸਵਿੰਦਰ ਸਿੰਘ ਡਾਂਗੀਆ ) ਬੀਤੀ ਰਾਤ ਜਗਰਾਉਂ-ਰਾਏਕੋਟ ਰੋਡ ’ਤੇ ਪਿੰਡ ਬੱਸੀਆਂ ਦੇ ਨੇੜੇ ਬੀਤੀ ਰਾਤ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ ਦੋ ਹੋਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ।ਮਿਲੀ ਜਾਣਕਾਰੀ ਮੁਤਾਬਕ ਕਾਰ ਵਿੱਚ ਪੰਜ ਨੌਜਵਾਨ ਸਵਾਰ ਸਨ, ਜੋ ਨਕੋਦਰ ਸਥਿਤ ਇੱਕ ਦਰਗਾਹ ’ਤੇ ਮੱਥਾ ਟੇਕਣ ਤੋਂ ਬਾਅਦ ਵਾਪਸ ਪਰਤ ਰਹੇ ਸਨ। ਜਦੋਂ ਉਹ ਜਗਰਾਉਂ ਤੋਂ ਕਰੀਬ 12 ਕਿਲੋਮੀਟਰ ਦੂਰ ਪਿੰਡ ਬੱਸੀਆਂ ਨੇੜੇ ਪਹੁੰਚੇ ਤਾਂ ਕਿਸੇ ਕਾਰਨ ਕਾਰ ਬੇਕਾਬੂ ਹੋ ਕੇ ਸੜਕ ਕਿਨਾਰੇ ਸਥਿਤ ਛੱਪੜ ਵਿੱਚ ਜਾ ਡਿੱਗੀ।ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਵਿੱਚ ਸਵਾਰ ਨੌਜਵਾਨ ਉਸ ਵਿੱਚ ਫਸ ਗਏ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਪਿੰਡ ਵਾਸੀ ਅਤੇ ਪੁਲਿਸ ਮੌਕੇ ’ਤੇ ਪਹੁੰਚੇ ਅਤੇ ਬਚਾਅ ਕਾਰਜ ਸ਼ੁਰੂ ਕੀਤੇ। ਲੋਕਾਂ ਅਤੇ ਪੁਲਿਸ ਦੀ ਮਦਦ ਨਾਲ ਪੰਜੇ ਨੌਜਵਾਨਾਂ ਨੂੰ ਕਾਰ ਵਿੱਚੋਂ ਬਾਹਰ ਕੱਢਿਆ ਗਿਆ, ਪਰ ਉਦੋਂ ਤੱਕ ਤਿੰਨ ਨੌਜਵਾਨਾਂ ਦੀ ਮੌਤ ਹੋ ਚੁੱਕੀ ਸੀ।ਮ੍ਰਿਤਕਾਂ ਦੀ ਪਹਿਚਾਣ ਸੰਦੀਪ, ਵਿਸ਼ਾਲ ਦਿੜ੍ਹਬਾ ਅਤੇ ਬਲਕਾਰ ਸਿੰਘ ਵਜੋਂ ਹੋਈ ਹੈ। ਦੋਵੇਂ ਜ਼ਖ਼ਮੀਆਂ ਨੂੰ ਤੁਰੰਤ ਰਾਏਕੋਟ ਦੇ ਸਿਵਲ ਹਸਪਤਾਲ ਪਹੁੰਚਾਇਆ ਗਿਆ। ਮੁੱਢਲੇ ਇਲਾਜ ਤੋਂ ਬਾਅਦ ਉਨ੍ਹਾਂ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਡਾਕਟਰਾਂ ਨੇ ਉਨ੍ਹਾਂ ਨੂੰ ਲੁਧਿਆਣਾ ਰੈਫਰ ਕਰ ਦਿੱਤਾ।ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਤਿੰਨੋਂ ਨੌਜਵਾਨ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਕਰੀਬੀ ਸਨ ਅਤੇ ਉਨ੍ਹਾਂ ਨਾਲ ਕੰਮ ਵੀ ਕਰਦੇ ਸਨ। ਹਾਦਸੇ ਦੀ ਖ਼ਬਰ ਮਿਲਦਿਆਂ ਹੀ ਵਿੱਤ ਮੰਤਰੀ ਦੇ ਓਐਸਡੀ ਭੁਪਿੰਦਰ ਸਿੰਘ ਸੋਹੀ ਅਤੇ ਜਗਰਾਉਂ ਹਲਕੇ ਦੀ ਵਿਧਾਇਕਾ ਬੀਬੀ ਸਰਬਜੀਤ ਕੌਰ ਮਾਣੂਕੇ ਉਸੇ ਵੇਲੇ ਸਿਵਲ ਹਸਪਤਾਲ ਪਹੁੰਚੇ ਅਤੇ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਨੇ ਇਸ ਹਾਦਸੇ ਨੂੰ ਬੇਹੱਦ ਮੰਦਭਾਗਾ ਦੱਸਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮ੍ਰਿਤਕਾਂ ਦੇ ਪਰਿਵਾਰਾਂ ਅਤੇ ਜ਼ਖ਼ਮੀਆਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ। ਇਸ ਦੌਰਾਨ ਡਾਕਟਰ ਅਮਨ ਸ਼ਰਮਾ ਅਤੇ ਇੰਸਪੈਕਟਰ ਹੀਰਾ ਸਿੰਘ ਵੱਲੋਂ ਵੀ ਹਾਦਸੇ ਸਬੰਧੀ ਜਾਣਕਾਰੀ ਦਿੱਤੀ ਗਈ। ਫਿਲਹਾਲ ਪੁਲਿਸ ਵੱਲੋਂ ਹਾਦਸੇ ਦੇ ਅਸਲ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਦਰਦਨਾਕ ਹਾਦਸੇ ਨੇ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਪੈਦਾ ਕਰ ਦਿੱਤੀ ਹੈ।
  • Related Posts

    ਅਬੋਹਰ ਬਾਰ ਐਸੋਸੀਏਸ਼ਨ ਚੋਣਾਂ: ਅਮਨਦੀਪ ਬੱਬੂ ਧਾਰੀਵਾਲ ਅਤੇ ਸਮੁੱਚੀ ਟੀਮ ਨੂੰ ਜਿੱਤ ‘ਤੇ ਮਿਲੀਆਂ ਮੁਬਾਰਕਾਂ

    Spread the love

    Spread the love ਪੱਟੀ ਸਦੀਕ, 14 ਸਤੰਬਰ (ਪੱਤਰ ਪ੍ਰੇਰਕ): ਸਥਾਨਕ ਬਾਰ ਐਸੋਸੀਏਸ਼ਨ ਦੀਆਂ ਹੋਈਆਂ ਚੋਣਾਂ ਵਿੱਚ ਜਿੱਤ ਪ੍ਰਾਪਤ ਕਰਨ ਵਾਲੇ ਨੁਮਾਇੰਦਿਆਂ ਨੂੰ ਵਕੀਲ ਭਾਈਚਾਰੇ ਵੱਲੋਂ ਭਰਵੀਆਂ ਵਧਾਈਆਂ ਦਿੱਤੀਆਂ ਗਈਆਂ ਹਨ।…

    ਫ੍ਰੀ ਪਰਿਵਾਰ ਪਰਾਮਰਸ਼ ਕੇਂਦਰ ਵੱਲੋਂ “ਮੇਰੀ ਸੰਵੇਦਨਾ–ਮੇਰਾ ਸਮਾਜ” ਵਿਸ਼ੇ ’ਤੇ ਸਫਲ ਸੈਮੀਨਾਰ ਆਯੋਜਿਤ

    Spread the love

    Spread the love ਅੰਮ੍ਰਿਤਸਰ 14ਸਤੰਬਰ(ਮਨਜੀਤ ਸਿੰਘ ਸ਼ੇਰਗਿੱਲ ) =ਸਮਾਜ ਸੇਵਾ ਦੇ ਖੇਤਰ ਵਿੱਚ ਸਰਗਰਮ ਫ੍ਰੀ ਪਰਿਵਾਰ ਪਰਾਮਰਸ਼ ਕੇਂਦਰ ਅਤੇ ਜਨ ਕਲਿਆਣ ਸੰਗਠਨ ਵੱਲੋਂ “ਮੇਰੀ ਸੰਵੇਦਨਾ–ਮੇਰਾ ਸਮਾਜ” ਵਿਸ਼ੇ ’ਤੇ ਇੱਕ ਪ੍ਰੇਰਣਾਦਾਇਕ…

    Leave a Reply

    Your email address will not be published. Required fields are marked *