ਜਗਰਾਓਂ ਵਿੱਚ 16 ਅਗਸਤ ਨੂੰ ਗੂੰਜੇਗੀ ਪੰਜਾਬੀ ਵਿਰਸੇ ਦੀ ਧੁਨ, ਮਨਾਇਆ ਜਾਵੇਗਾ ‘ਤੀਆਂ ਦਾ ਤਿਉਹਾਰ’ ਇੰਸਪੈਕਟਰ ਪ੍ਰੇਮ ਸਿੰਘ ਭੰਗੂ ਹੋਣਗੇ ਸਮਾਗਮ ਦੇ ਮੁੱਖ ਮਹਿਮਾਨ

Spread the love
ਜਗਰਾਓਂ, 13 ਅਗਸਤ: ( ਜਸਵਿੰਦਰ ਸਿੰਘ ਡਾਂਗੀਆ) ਸਮਾਜਿਕ ਜਾਗ੍ਰਿਤੀ ਫਰੰਟ ਅਤੇ ਮੌਰਨਿੰਗ ਫੁੱਟਬਾਲ ਕਲੱਬ ਜਗਰਾਓਂ ਵੱਲੋਂ ਪੰਜਾਬੀ ਸੱਭਿਆਚਾਰ, ਵਿਰਸੇ ਅਤੇ ਰਵਾਇਤੀ ਰੀਤੀ-ਰਿਵਾਜਾਂ ਨੂੰ ਪ੍ਰਫੁੱਲਤ ਕਰਨ ਦੇ ਉਦੇਸ਼ ਨਾਲ ‘ਤੀਆਂ ਦਾ ਤਿਉਹਾਰ’ 16 ਅਗਸਤ 2026, ਦਿਨ ਐਤਵਾਰ ਨੂੰ ਮਨਾਇਆ ਜਾ ਰਿਹਾ ਹੈ। ਇਹ ਸਮਾਗਮ ਗੌਰਮਿੰਟ ਸਕੂਲ ਜਗਰਾਓਂ ਵਿਖੇ ਸ਼ਾਮ 3 ਵਜੇ ਤੋਂ 6 ਵਜੇ ਤੱਕ ਕਰਵਾਇਆ ਜਾਵੇਗਾ।ਸਮਾਗਮ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਬੰਧਕ ਜਗਦੀਪ ਗਿੱਲ (ਚੇਅਰਮੈਨ), ਪ੍ਰੇਮ ਸਿੰਘ ਭੰਗੂ (ਪ੍ਰਧਾਨ) ਅਤੇ ਜਗਦੀਸ਼ ਚੰਦ ਸ਼ਰਮਾ (ਜਨਰਲ ਸੈਕਟਰੀ) ਨੇ ਦੱਸਿਆ ਕਿ ਸਮਾਗਮ ਦੌਰਾਨ ਪੰਜਾਬੀ ਵਿਰਸੇ ਨਾਲ ਸਬੰਧਿਤ ਸੱਭਿਆਚਾਰਕ ਪ੍ਰੋਗਰਾਮ, ਤੀਆਂ ਦੀਆਂ ਰਵਾਇਤੀ ਗਤੀਵਿਧੀਆਂ ਅਤੇ ਮਨੋਰੰਜਕ ਪੇਸ਼ਕਾਰੀਆਂ ਕਰਵਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਇਸ ਸਮਾਗਮ ਦਾ ਮੁੱਖ ਮਕਸਦ ਨਵੀਂ ਪੀੜ੍ਹੀ ਨੂੰ ਪੰਜਾਬੀ ਸੱਭਿਆਚਾਰ ਅਤੇ ਆਪਣੀਆਂ ਰਵਾਇਤਾਂ ਨਾਲ ਜੋੜਨਾ ਅਤੇ ਸਮਾਜ ਵਿੱਚ ਆਪਸੀ ਭਾਈਚਾਰੇ ਤੇ ਏਕਤਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨਾ ਹੈ। ਪ੍ਰਬੰਧਕਾਂ ਨੇ ਦੱਸਿਆ ਕਿ ਸਮਾਗਮ ਦੌਰਾਨ ਸਾਬਕਾ ਅਤੇ ਮੌਜੂਦਾ ਮਹਿਲਾ ਸਰਪੰਚਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਇਲਾਕੇ ਦੀਆਂ ਸਮੂਹ ਮਹਿਲਾਵਾਂ, ਨੌਜਵਾਨਾਂ ਅਤੇ ਪਰਿਵਾਰਾਂ ਨੂੰ ਇਸ ਸੱਭਿਆਚਾਰਕ ਸਮਾਗਮ ਵਿੱਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।ਆਯੋਜਕਾਂ ਅਨੁਸਾਰ ‘ਤੀਆਂ ਦਾ ਤਿਉਹਾਰ’ ਪੰਜਾਬੀ ਸੱਭਿਆਚਾਰ ਦੀ ਰੰਗਤ, ਰੌਣਕ ਅਤੇ ਪੁਰਾਤਨ ਰਵਾਇਤਾਂ ਨੂੰ ਉਜਾਗਰ ਕਰਨ ਦੇ ਨਾਲ-ਨਾਲ ਸਮਾਜਿਕ ਏਕਤਾ ਅਤੇ ਭਾਈਚਾਰਕ ਸਾਂਝ ਦਾ ਸੰਦੇਸ਼ ਵੀ ਦੇਵੇਗਾ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *