ਜਥੇਦਾਰ ਸਰੂਪ ਸਿੰਘ ਖਲਵਾੜਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਕੀਤੀ ਮੁਲਾਕਾਤ * ਪੰਥਕ ਮੁੱਦਿਆਂ ਅਤੇ ਨੌਜਵਾਨਾਂ ਨੂੰ ਗੁਰਮਤਿ ਨਾਲ ਜੋੜਨ ਸਬੰਧੀ ਹੋਈਆਂ ਵਿਚਾਰਾਂ

Spread the love
ਫਗਵਾੜਾ 12 ਅਗਸਤ (   ਪ੍ਰੀਤ ਕੌਰ ਪ੍ਰੀਤੀ   ) ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਇਤਿਹਾਸਕ ਗੁਰਦੁਆਰਾ ਸੁਖਚੈਨ ਸਾਹਿਬ ਫਗਵਾੜਾ ਵਿਖੇ ਪਹੁੰਚਣ ਮੌਕੇ ਸ਼੍ਰੋਮਣੀ ਅਕਾਲੀ ਦਲ (ਬ) ਐਸ.ਸੀ. ਵਿੰਗ ਜਿਲ੍ਹਾ ਕਪੂਰਥਲਾ ਦੇ ਪ੍ਰਧਾਨ ਜਥੇਦਾਰ ਸਰੂਪ ਸਿੰਘ ਖਲਵਾੜਾ ਵੱਲੋਂ ਉਨ੍ਹਾਂ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਇਸ ਮੌਕੇ ਦੋਵਾਂ ਆਗੂਆਂ ਦਰਮਿਆਨ ਪੰਥਕ ਮਾਮਲਿਆਂ ਸਮੇਤ ਸਿੱਖ ਸਮਾਜ ਨਾਲ ਸਬੰਧਤ ਵੱਖ-ਵੱਖ ਅਹਿਮ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਹੋਇਆ। ਜਥੇਦਾਰ ਸਰੂਪ ਸਿੰਘ ਖਲਵਾੜਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਹਾਨਤਾ ਅਤੇ ਸਿੱਖ ਪੰਥ ਦੀ ਅਗਵਾਈ ਵਿੱਚ ਇਸ ਸੰਸਥਾ ਦੀ ਅਹਿਮ ਭੂਮਿਕਾ ਬਾਰੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਸਿੱਖ ਕੌਮ ਦੀ ਚੜ੍ਹਦੀ ਕਲਾ, ਆਪਸੀ ਇਕਜੁੱਟਤਾ ਅਤੇ ਪੰਥਕ ਮਸਲਿਆਂ ਦੇ ਸਾਂਝੇ ਹੱਲ ਲਈ ਸਾਰੀਆਂ ਸਿੱਖ ਸੰਸਥਾਵਾਂ ਅਤੇ ਸੰਗਤਾਂ ਨੂੰ ਮਿਲਜੁਲ ਕੇ ਯਤਨ ਕਰਨ ਦੀ ਲੋੜ ਹੈ। ਮੁਲਾਕਾਤ ਦੌਰਾਨ ਗੁਰਦੁਆਰਾ ਸਾਹਿਬਾਨ ਦੇ ਸੁਚੱਜੇ ਪ੍ਰਬੰਧਾਂ, ਸਿੱਖ ਰਹਿਤ-ਮਰਿਆਦਾ ਦੀ ਪਾਲਣਾ, ਗੁਰਬਾਣੀ ਅਤੇ ਗੁਰਮਤਿ ਨਾਲ ਨੌਜਵਾਨ ਪੀੜ੍ਹੀ ਨੂੰ ਜੋੜਨ, ਧਰਮ ਪ੍ਰਚਾਰ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਅਤੇ ਸਮਾਜ ਵਿੱਚ ਵਧ ਰਹੀਆਂ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਨੌਜਵਾਨਾਂ ਨੂੰ ਦੂਰ ਰੱਖਣ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸਿੱਖੀ ਦੀਆਂ ਮਹਾਨ ਕਦਰਾਂ-ਕੀਮਤਾਂ ਨੂੰ ਘਰ-ਘਰ ਪਹੁੰਚਾਉਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਸੰਗਤਾਂ ਨੂੰ ਗੁਰਬਾਣੀ ਨਾਲ ਜੁੜਨ ਅਤੇ ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ ’ਤੇ ਚੱਲਣ ਦੀ ਪ੍ਰੇਰਣਾ ਦਿੱਤੀ। ਇਸ ਮੌਕੇ ਜਥੇਦਾਰ ਸਰੂਪ ਸਿੰਘ ਖਲਵਾੜਾ ਨੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਗੁਰਦੁਆਰਾ ਸੁਖਚੈਨ ਸਾਹਿਬ ਵਿਖੇ ਪਹੁੰਚਣ ’ਤੇ ਸਨਮਾਨਿਤ ਕਰਦਿਆਂ ਸਿਰੋਪਾਓ ਭੇਟ ਕੀਤਾ। ਉਨ੍ਹਾਂ ਸਿੱਖ ਪੰਥ ਦੀ ਚੜ੍ਹਦੀ ਕਲਾ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਵੀ ਕੀਤੀ।
ਤਸਵੀਰ – ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਦੌਰਾਨ ਜੱਥੇਦਾਰ ਸਰੂਪ ਸਿੰਘ ਖਲਵਾੜਾ।
  • Related Posts

    ਅਬੋਹਰ ਬਾਰ ਐਸੋਸੀਏਸ਼ਨ ਚੋਣਾਂ: ਅਮਨਦੀਪ ਬੱਬੂ ਧਾਰੀਵਾਲ ਅਤੇ ਸਮੁੱਚੀ ਟੀਮ ਨੂੰ ਜਿੱਤ ‘ਤੇ ਮਿਲੀਆਂ ਮੁਬਾਰਕਾਂ

    Spread the love

    Spread the love ਪੱਟੀ ਸਦੀਕ, 14 ਸਤੰਬਰ (ਪੱਤਰ ਪ੍ਰੇਰਕ): ਸਥਾਨਕ ਬਾਰ ਐਸੋਸੀਏਸ਼ਨ ਦੀਆਂ ਹੋਈਆਂ ਚੋਣਾਂ ਵਿੱਚ ਜਿੱਤ ਪ੍ਰਾਪਤ ਕਰਨ ਵਾਲੇ ਨੁਮਾਇੰਦਿਆਂ ਨੂੰ ਵਕੀਲ ਭਾਈਚਾਰੇ ਵੱਲੋਂ ਭਰਵੀਆਂ ਵਧਾਈਆਂ ਦਿੱਤੀਆਂ ਗਈਆਂ ਹਨ।…

    ਫ੍ਰੀ ਪਰਿਵਾਰ ਪਰਾਮਰਸ਼ ਕੇਂਦਰ ਵੱਲੋਂ “ਮੇਰੀ ਸੰਵੇਦਨਾ–ਮੇਰਾ ਸਮਾਜ” ਵਿਸ਼ੇ ’ਤੇ ਸਫਲ ਸੈਮੀਨਾਰ ਆਯੋਜਿਤ

    Spread the love

    Spread the love ਅੰਮ੍ਰਿਤਸਰ 14ਸਤੰਬਰ(ਮਨਜੀਤ ਸਿੰਘ ਸ਼ੇਰਗਿੱਲ ) =ਸਮਾਜ ਸੇਵਾ ਦੇ ਖੇਤਰ ਵਿੱਚ ਸਰਗਰਮ ਫ੍ਰੀ ਪਰਿਵਾਰ ਪਰਾਮਰਸ਼ ਕੇਂਦਰ ਅਤੇ ਜਨ ਕਲਿਆਣ ਸੰਗਠਨ ਵੱਲੋਂ “ਮੇਰੀ ਸੰਵੇਦਨਾ–ਮੇਰਾ ਸਮਾਜ” ਵਿਸ਼ੇ ’ਤੇ ਇੱਕ ਪ੍ਰੇਰਣਾਦਾਇਕ…

    Leave a Reply

    Your email address will not be published. Required fields are marked *