ਜਨਮ ਅਸ਼ਟਮੀ ਨੂੰ ਸਮਰਪਿਤ ਕੀਰਤਪੁਰ ਸਾਹਿਬ ਵਿੱਚ ਪ੍ਰਭਾਤ ਫੇਰੀਆਂ ਜਾਰੀ ਸ਼ੋਭਾ ਯਾਤਰਾ 3 ਸਤੰਬਰ ਨੂੰ, 4 ਸਤੰਬਰ ਨੂੰ ਮਨਾਇਆ ਜਾਵੇਗਾ ਸ੍ਰੀ ਕ੍ਰਿਸ਼ਨ ਜਨਮ ਉਤਸਵ, 

Spread the love
 ਸ੍ਰੀ ਕੀਰਤਪੁਰ ਸਾਹਿਬ,2 ਸਤੰਬਰ,(ਮਨਦੀਪ) ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਪਵਿੱਤਰ ਤਿਉਹਾਰ ਨੂੰ ਸਮਰਪਿਤ ਸ੍ਰੀ ਸਨਾਤਨ ਧਰਮ ਸਭਾ ਕੀਰਤਪੁਰ ਸਾਹਿਬ ਵੱਲੋਂ ਸ੍ਰੀ ਸਨਾਤਨ ਯੁਵਾ ਮੰਡਲ, ਮਹਿਲਾ ਮੰਡਲ ਅਤੇ ਸਮੂਹ ਇਲਾਕਾ ਵਾਸੀਆਂ  ਦੇ ਸਹਿਯੋਗ ਨਾਲ ਸ਼ਹਿਰ ਵਿੱਚ  ਪ੍ਰਭਾਤ ਫੇਰੀਆਂ ਕੱਢੀਆਂ ਜਾ ਰਹੀਆਂ ਹਨ । ਪ੍ਰਭਾਤ ਫੇਰੀਆਂ ਵਿੱਚ ਸਵੇਰ ਸਮੇਂ ਵੱਡੀ ਗਿਣਤੀ ਵਿੱਚ ਸੰਗਤਾਂ ਸ਼ਰਧਾ ਅਤੇ ਉਤਸ਼ਾਹ ਨਾਲ ਸ਼ਾਮਲ ਹੋ ਕੇ ਭਗਵਾਨ ਸ੍ਰੀ ਕ੍ਰਿਸ਼ਨ ਜੀ ਦਾ ਗੁਣਗਾਨ ਕਰ ਰਹੀਆਂ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਸਨਾਤਨ ਧਰਮ ਸਭਾ ਦੇ ਪ੍ਰਧਾਨ ਸੁਨੀਲ ਦੱਤ ਦਵੇਦੀ ਨੇ ਦੱਸਿਆ ਕਿ 31 ਅਗਸਤ ਤੋਂ ਸ਼ਹਿਰ ਵਿੱਚ ਪ੍ਰਭਾਤ ਫੇਰੀਆਂ ਦੀ ਸ਼ੁਰੂਆਤ ਕੀਤੀ ਗਈ ਹੈ। ਹਰ ਰੋਜ਼ ਸਵੇਰੇ ਪ੍ਰਭਾਤ ਫੇਰੀ ਪ੍ਰਾਚੀਨ ਰਾਮ ਮੰਦਰ ਕੀਰਤਪੁਰ ਸਾਹਿਬ ਤੋਂ ਸ਼ੁਰੂ ਹੁੰਦੀ ਹੈ ਸ਼ੀਤਲਾ ਮਾਤਾ ਮੰਦਰ ਵਿਖੇ ਮੱਥਾ ਟੇਕਣ ਤੋਂ ਬਾਅਦ  ਵੱਖ-ਵੱਖ ਗਲੀਆਂ ਤੇ ਮੁਹੱਲਿਆਂ ਵਿੱਚੋਂ ਹੁੰਦੀ ਹੋਈ ਸ਼ਰਧਾਲੂਆਂ ਦੇ ਘਰਾਂ ਤੱਕ ਪਹੁੰਚਦੀ ਹੈ। ਇਸ ਦੌਰਾਨ ਸੰਗਤਾਂ ਵੱਲੋਂ ਭਗਵਾਨ ਸ੍ਰੀ ਕ੍ਰਿਸ਼ਨ ਜੀ ਦੀਆਂ ਭੇਟਾਂ ਅਤੇ ਭਜਨ ਗਾ ਕੇ ਵਾਤਾਵਰਨ ਨੂੰ ਭਗਤੀਮਈ ਬਣਾਇਆ ਜਾਂਦਾ ਹੈ। ਵੱਖ-ਵੱਖ ਸ਼ਰਧਾਲੂਆਂ ਦੇ ਘਰਾਂ ਵਿੱਚ ਪ੍ਰਭਾਤ ਫੇਰੀ ਦਾ ਸਵਾਗਤ ਵੀ ਕੀਤਾ ਜਾਂਦਾ ਹੈ ਅਤੇ ਇਸ ਉਪਰੰਤ ਪ੍ਰਭਾਤ ਫੇਰੀ ਮੁੜ ਪ੍ਰਾਚੀਨ ਰਾਮ ਮੰਦਰ ਵਿਖੇ ਪਹੁੰਚ ਕੇ ਸਮਾਪਤ ਹੁੰਦੀ ਹੈ।ਸੁਨੀਲ ਦੱਤ ਦਵੇਦੀ ਨੇ ਦੱਸਿਆ ਕਿ ਇਹ ਪ੍ਰਭਾਤ ਫੇਰੀਆਂ 4 ਸਤੰਬਰ ਤੱਕ ਜਾਰੀ ਰਹਿਣਗੀਆਂ। ਉਨ੍ਹਾਂ ਕਿਹਾ ਕਿ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਨੂੰ ਲੈ ਕੇ ਸ਼ਹਿਰ ਦੀਆਂ ਸੰਗਤਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਇਨ੍ਹਾਂ ਧਾਰਮਿਕ ਸਮਾਗਮਾਂ ਵਿੱਚ ਹਰ ਵਰਗ ਦੇ ਲੋਕ ਵੱਧ-ਚੜ੍ਹ ਕੇ ਸ਼ਮੂਲੀਅਤ ਕਰ ਰਹੇ ਹਨ।ਉਨ੍ਹਾਂ ਦੱਸਿਆ ਕਿ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਸਬੰਧ ਵਿੱਚ 3 ਸਤੰਬਰ ਨੂੰ ਸ਼ੋਭਾ ਯਾਤਰਾ ਕੱਢੀ ਜਾਵੇਗੀ, ਜਿਸ ਵਿੱਚ ਸੰਗਤਾਂ ਵੱਲੋਂ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੇ ਜਾਣ ਦੀ ਉਮੀਦ ਹੈ। ਇਸ ਤੋਂ ਬਾਅਦ 4 ਸਤੰਬਰ ਨੂੰ ਭਗਵਾਨ ਸ੍ਰੀ ਕ੍ਰਿਸ਼ਨ ਜੀ ਦਾ ਜਨਮ ਉਤਸਵ ਸ਼ਰਧਾ, ਭਗਤੀ ਅਤੇ ਧੂਮਧਾਮ ਨਾਲ ਮਨਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ 5 ਸਤੰਬਰ ਨੂੰ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਤਿਉਹਾਰ ਦੀ ਖੁਸ਼ੀ ਵਿੱਚ ਭੰਡਾਰੇ ਦਾ ਆਯੋਜਨ ਕੀਤਾ ਜਾਵੇਗਾ, ਜਿਸ ਵਿੱਚ ਸੰਗਤਾਂ ਲਈ ਪ੍ਰਸ਼ਾਦ ਅਤੇ ਲੰਗਰ ਦਾ ਪ੍ਰਬੰਧ ਕੀਤਾ ਜਾਵੇਗਾ।ਪ੍ਰਭਾਤ ਫੇਰੀਆਂ ਵਿੱਚ ਸ੍ਰੀ ਸਨਾਤਨ ਯੁਵਾ ਮੰਡਲ ਦੇ ਪ੍ਰਧਾਨ ਅਮਿਤ ਚਾਵਲਾ, ਮਹਿਲਾ ਮੰਡਲ ਦੀ ਪ੍ਰਧਾਨ ਪ੍ਰੇਮ ਲਤਾ ਘੋੜਾ, ਨਰਿੰਦਰ ਭੱਲਾ, ਗਿਆਨ ਚੰਦ, ਭਾਗੀ ਰੱਥ, ਅਸ਼ੋਕ ਸ਼ਾਰਦਾ, ਪਰਸ਼ੋਤਮ ਭੱਲਾ, ਸੇਠੀ ਕੌੜਾ, ਅਸ਼ੋਕ ਬੇਦੀ, ਅਭਿਸ਼ੇਕ ਟੰਡਨ, ਪੰਜਾਬ ਮੈਡੀਕਲ ਸਟੋਰ ਤੋਂ ਵਰਿੰਦਰ ਕੌੜਾ, ਵੰਸ਼ ਆਦਿ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਸਵੇਰ ਸਮੇਂ ਸ਼ਾਮਲ ਹੋ ਰਹੀਆਂ ਹਨ। ਸ੍ਰੀ ਸਨਾਤਨ ਧਰਮ ਸਭਾ ਦੇ ਅਹੁਦੇਦਾਰਾਂ ਨੇ ਸਮੂਹ ਸੰਗਤਾਂ ਨੂੰ ਇਨ੍ਹਾਂ ਧਾਰਮਿਕ ਸਮਾਗਮਾਂ ਵਿੱਚ ਵੱਧ-ਚੜ੍ਹ ਕੇ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਫੋਟੋ ਕੈਪਸ਼ਨ  ਪ੍ਰਭਾਤ ਫੇਰੀ ਮੌਕੇ ਗੁਣਗਾਨ ਕਰਦੇ ਹੋਏ ਭਗਤ ਜਨ ਅਤੇ ਸ੍ਰੀ ਸਨਾਤਨ ਧਰਮ ਸਭਾ ਦੇ ਮੈਂਬਰ
  • Related Posts

    ਅਬੋਹਰ ਬਾਰ ਐਸੋਸੀਏਸ਼ਨ ਚੋਣਾਂ: ਅਮਨਦੀਪ ਬੱਬੂ ਧਾਰੀਵਾਲ ਅਤੇ ਸਮੁੱਚੀ ਟੀਮ ਨੂੰ ਜਿੱਤ ‘ਤੇ ਮਿਲੀਆਂ ਮੁਬਾਰਕਾਂ

    Spread the love

    Spread the love ਪੱਟੀ ਸਦੀਕ, 14 ਸਤੰਬਰ (ਪੱਤਰ ਪ੍ਰੇਰਕ): ਸਥਾਨਕ ਬਾਰ ਐਸੋਸੀਏਸ਼ਨ ਦੀਆਂ ਹੋਈਆਂ ਚੋਣਾਂ ਵਿੱਚ ਜਿੱਤ ਪ੍ਰਾਪਤ ਕਰਨ ਵਾਲੇ ਨੁਮਾਇੰਦਿਆਂ ਨੂੰ ਵਕੀਲ ਭਾਈਚਾਰੇ ਵੱਲੋਂ ਭਰਵੀਆਂ ਵਧਾਈਆਂ ਦਿੱਤੀਆਂ ਗਈਆਂ ਹਨ।…

    ਫ੍ਰੀ ਪਰਿਵਾਰ ਪਰਾਮਰਸ਼ ਕੇਂਦਰ ਵੱਲੋਂ “ਮੇਰੀ ਸੰਵੇਦਨਾ–ਮੇਰਾ ਸਮਾਜ” ਵਿਸ਼ੇ ’ਤੇ ਸਫਲ ਸੈਮੀਨਾਰ ਆਯੋਜਿਤ

    Spread the love

    Spread the love ਅੰਮ੍ਰਿਤਸਰ 14ਸਤੰਬਰ(ਮਨਜੀਤ ਸਿੰਘ ਸ਼ੇਰਗਿੱਲ ) =ਸਮਾਜ ਸੇਵਾ ਦੇ ਖੇਤਰ ਵਿੱਚ ਸਰਗਰਮ ਫ੍ਰੀ ਪਰਿਵਾਰ ਪਰਾਮਰਸ਼ ਕੇਂਦਰ ਅਤੇ ਜਨ ਕਲਿਆਣ ਸੰਗਠਨ ਵੱਲੋਂ “ਮੇਰੀ ਸੰਵੇਦਨਾ–ਮੇਰਾ ਸਮਾਜ” ਵਿਸ਼ੇ ’ਤੇ ਇੱਕ ਪ੍ਰੇਰਣਾਦਾਇਕ…

    Leave a Reply

    Your email address will not be published. Required fields are marked *