ਜਨ ਸੰਪਰਕ ਮੁਹਿੰਮ ਦੌਰਾਨ ਕੁਲਦੀਪ ਸਿੰਘ ਸਿੱਧੂਪੁਰ ਨੇ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਕੀਤਾ ਤੂਫ਼ਾਨੀ ਦੌਰਾ

Spread the love
ਬੱਸੀ ਪਠਾਣਾ, 27 ਅਗਸਤ (ਉਦੇ ਧੀਮਾਨ): ਵਿਧਾਨ ਸਭਾ ਹਲਕਾ ਬੱਸੀ ਪਠਾਣਾਂ ਦੇ ਸਰਗਰਮ ਭਾਜਪਾ ਆਗੂ ਅਤੇ ਲੰਬੇ ਸਮੇਂ ਤੋਂ ਹਲਕੇ ਦੇ ਲੋਕਾਂ ਦੇ ਦੁੱਖ-ਸੁੱਖ ਵਿੱਚ ਸ਼ਾਮਲ ਹੋ ਰਹੇ ਕੁਲਦੀਪ ਸਿੰਘ ਸਿੱਧੂਪੁਰ ਵੱਲੋਂ ਜਨ ਸੰਪਰਕ ਮੁਹਿੰਮ ਤਹਿਤ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਤੂਫ਼ਾਨੀ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਕਮਾਲੀ, ਭਟੇੜੀ, ਮੈਣ ਮਾਜਰੀ ਅਤੇ ਡਡਿਆਣਾ ਸਮੇਤ ਕਈ ਪਿੰਡਾਂ ਵਿੱਚ ਲੋਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਕੁਲਦੀਪ ਸਿੰਘ ਸਿੱਧੂਪੁਰ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਦੀ ਅਰਥਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਦੀ ਭਲਾਈ ਲਈ ਵੱਖ-ਵੱਖ ਯੋਜਨਾਵਾਂ ਤਹਿਤ ਫੰਡ ਮੁਹੱਈਆ ਕਰਵਾਏ ਜਾ ਰਹੇ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਫੰਡਾਂ ਅਤੇ ਕੇਂਦਰੀ ਲੋਕ ਭਲਾਈ ਸਕੀਮਾਂ ਦਾ ਸਹੀ ਢੰਗ ਨਾਲ ਲਾਭ ਲੋਕਾਂ ਤੱਕ ਨਹੀਂ ਪਹੁੰਚਾਇਆ ਜਾ ਰਿਹਾ, ਜਿਸ ਕਾਰਨ ਆਮ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਗਏ ਕਈ ਵਾਅਦੇ ਅਜੇ ਤੱਕ ਪੂਰੇ ਨਹੀਂ ਕੀਤੇ ਗਏ, ਜਿਸ ਕਾਰਨ ਪਿੰਡਾਂ ਦੇ ਲੋਕਾਂ ਵਿੱਚ ਸਰਕਾਰ ਪ੍ਰਤੀ ਰੋਸ ਪਾਇਆ ਜਾ ਰਿਹਾ ਹੈ। ਸਿੱਧੂਪੁਰ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਨ ’ਤੇ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ, ਜਿਵੇਂ ਅਟਲ ਪੈਨਸ਼ਨ ਯੋਜਨਾ, ਮਹਿਲਾ ਸਨਮਾਨ ਯੋਜਨਾ, ਪ੍ਰਧਾਨ ਮੰਤਰੀ ਆਵਾਸ ਯੋਜਨਾ ਅਤੇ ਆਯੁਸ਼ਮਾਨ ਭਾਰਤ ਆਦਿ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਇਆ ਜਾਵੇਗਾ। ਕੁਲਦੀਪ ਸਿੰਘ ਸਿੱਧੂਪੁਰ ਨੇ ਕਿਹਾ ਕਿ ਉਨ੍ਹਾਂ ਦਾ ਬੱਸੀ ਪਠਾਣਾਂ ਵਿਖੇ ਦਫ਼ਤਰ ਹਰ ਰੋਜ਼ ਲੋਕਾਂ ਦੀ ਸੇਵਾ ਲਈ ਖੁੱਲ੍ਹਾ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਹਲਕੇ ਦਾ ਕੋਈ ਵੀ ਵਿਅਕਤੀ ਆਪਣੀ ਸਮੱਸਿਆ ਲੈ ਕੇ ਉਨ੍ਹਾਂ ਨਾਲ ਸੰਪਰਕ ਕਰ ਸਕਦਾ ਹੈ ਅਤੇ ਉਹ ਲੋਕਾਂ ਦੀ ਸੇਵਾ ਲਈ ਹਮੇਸ਼ਾ ਤਤਪਰ ਰਹਿਣਗੇ। ਇਸ ਮੌਕੇ ਅਮਰਜੀਤ ਸਿੰਘ, ਬਲਵੀਰ ਸਿੰਘ, ਗੁਰਮੀਤ ਸਿੰਘ, ਬਾਬੂ ਸਿੰਘ ਡਡਿਆਣਾ, ਸੁਖਦੀਪ ਸਿੰਘ, ਸੋਦੀਪ ਸਿੰਘ ਭਟੇੜੀ, ਭਗਤ ਰਾਮ ਲੂਲੋ ਸਮੇਤ ਭਾਜਪਾ ਆਗੂ ਅਤੇ ਵੱਖ-ਵੱਖ ਪਿੰਡਾਂ ਦੇ ਵਾਸੀ ਹਾਜ਼ਰ ਸਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *