ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ ਯੁਨੀਅਨ ਰਜਿ 31 ਪੰਜਾਬ ਵੱਲੋਂ 30 ਜੁਲਾਈ ਨੂੰ ਜਲ ਮੰਤਰੀ ਪੰਜਾਬ ਸਰਕਾਰ ਦੇ ਸ਼ਹਿਰ ਸਾਹਨੇਵਾਲ ਵਿਖੇ ਰੋਸ਼ ਪ੍ਰਦਰਸ਼ਨ : ਬਲਜੀਤ ਸਿੰਘ ਭੱਟੀ 

Spread the love
 ਸ੍ਰੀ ਮੁਕਤਸਰ ਸਾਹਿਬ, 24 ਜੁਲਾਈ ( ਪਰਮਜੀਤ ਬੇਦੀ )– ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ ਯੁਨੀਅਨ ਰਜਿ 31 ਪੰਜਾਬ ਜਿਲਾ ਸ਼੍ਰੀ ਮੁਕਤਸਰ ਸਾਹਿਬ ਦੇ ਸੂਬਾ ਪ੍ਰਚਾਰ ਸਕੱਤਰ ਅਤੇ ਜ਼ਿਲ੍ਹਾ ਪ੍ਰਧਾਨ ਬਲਜੀਤ ਸਿੰਘ ਭੱਟੀ, ਜ਼ਿਲ੍ਹਾ ਜਨਰਲ ਸਕੱਤਰ ਸੁਰਜੀਤ ਸਿੰਘ ਤੱਖੀ ਅਤੇ ਜ਼ਿਲ੍ਹਾ ਪ੍ਰੈਸ ਸਕੱਤਰ ਬਿਕਰਮਜੀਤ ਸਿੰਘ ਕਪੂਰ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕੀ 30 ਜੁਲਾਈ 2026 ਨੂੰ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਪੰਜਾਬ ਸਰਕਾਰ ਦੇ ਸ਼ਹਿਰ ਸਾਹਨੇਵਾਲ ਵਿਖੇ ਠੇਕਾ ਕਾਮਿਆਂ ਵੱਲੋਂ ਸੂਬਾ ਪੱਧਰੀ ਰੈਲੀ ਕਰਕੇ ਰੋਸ਼ ਮਾਰਚ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਕਿਉਂ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਇਨਲਿਸਟਮੈਂਟ, ਆਊਟਸੋਰਸ, ਕੰਪਨੀਆਂ, ਠੇਕੇਦਾਰਾਂ,ਸੁਸਾਇਟੀਆਂ, ਦਿਹਾੜੀਦਾਰ, ਆਦਿ ਕੈਟਾਗਿਰੀ ਅਧੀਨ ਠੇਕਾ ਮੁਲਾਜ਼ਮ ਪਿਛਲੇ ਸਾਲਾਂਬੱਧੀ ਅਰਸੇ ਤੋਂ ਲਗਾਤਾਰ ਸੇਵਾਵਾਂ ਦੇ ਰਹੇ ਹਾਂ। ਇਸ ਲੰਬੇ ਅਰਸੇ ਤੋਂ ਹੀ ਪਿਛਲੀਆਂ ਸਰਕਾਰਾਂ ਸਮੇਤ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਵੀ ਮੰਗ ਕੀਤੀ ਜਾ ਰਹੀ ਹੈ ਕਿ ਭਾਰਤੀ ਨਿਆਂ ਵਿਵਸਥਾ ਮੁਤਾਬਿਕ ਸਥਾਈ ਸੇਵਾ ਦੇ ਖੇਤਰ ਵਿੱਚ ਰੁਜ਼ਗਾਰ ਵੀ ਪੱਕਾ ਹੋਣਾ ਚਾਹੀਦਾ ਹੈ ਅਤੇ ਇਸ ਕੰਮ ਖੇਤਰ ਵਿੱਚ ਤੈਨਾਤ ਠੇਕਾ ਅਧਾਰਿਤ ਕਾਮਿਆਂ ਲਈ ਘੱਟੋ-ਘੱਟ ਉਜਰਤ ਦੇ ਕਾਨੂੰਨ 1948 ਅਤੇ 15ਵੀਂ ਲੇਬਰ ਕਾਨਫਰੰਸ ਦੀਆਂ ਸਿਫਾਰਸ਼ਾਂ ਦੇ ਅਧਾਰ ਤੇ ਤਨਖਾਹ ਦੀ ਅਦਾਇਗੀ ਜ਼ਰੂਰੀ ਹੈ।ਇਹ ਹੈ ਕਿ ਅਸੁਰੱਖਿਅਤ ਕੰਮ ਖੇਤਰ ਵਿੱਚ ਯੋਗ ਸੁਰੱਖਿਆ ਪ੍ਰਬੰਧਾਂ ਦੇ ਨਾਲ-ਨਾਲ ਘਾਤਕ, ਗੈਰ ਘਾਤਕ ਹਾਦਸਿਆਂ ਨਾਲ ਪੀੜਤ ਕਾਮਿਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਯੋਗ ਮੁਆਵਜ਼ੇ ਦੀ ਅਦਾਇਗੀ, ਪਰਿਵਾਰ ਦੇ ਇਕ ਮੈਂਬਰ ਲਈ ਪੱਕੀ ਨੌਕਰੀ, ਈ.ਪੀ.ਐਫ.,ਈ.ਐਸ.ਆਈ.ਸੀ. ਸਮੇਤ ਤਮਾਮ ਸਹੂਲਤਾਂ ਦਾ ਪ੍ਰਬੰਧ ਅਤਿ ਜ਼ਰੂਰੀ ਹੈ ਅਤੇ ਇਹਨਾਂ ਸਹੂਲਤਾਂ ਦਾ ਪ੍ਰਬੰਧ ਕਰਨਾ ਸਰਕਾਰ ਦੀ ਜ਼ਿੰਮੇਵਾਰੀ ਹੈ।ਇਹ ਹੈ ਕਿ ਪੰਜਾਬ ਸਰਕਾਰ ਵੱਲੋਂ ਕੱਚੇ ਮੁਲਾਜਮਾਂ ਨੂੰ ਰੈਗੂਲਰ ਕਰਨ ਲਈ ਲਿਆਂਦੇ ਜਾ ਰਹੇ ਪੰਜਾਬ ਰਾਜ ਆਊਟਸੋਰਸ ਪ੍ਰਸੋਨਲ ਬਿੱਲ-2026 ਅਤੇ ’‘ਪੰਜਾਬ ਕੰਟਰੈਕਚੁਅਲ ਪਰਸੋਨਲ ਬਿੱਲ 2026’ ਵਿੱਚ ਉਪਰੋਕਤ ਜਲ ਸਪਲਾਈ ਵਿਭਾਗ ਵਿਚ ਇਨਲਿਸਟਮੈਂਟ ਕੈਟਾਗਿਰੀ ਅਧੀਨ ਕੰਮ ਕਰਦੇ ਕਾਮਿਆਂ ਨੂੰ ਐਕਟ ਵਿੱਚੋਂ ਬਹਾਰ ਕੱਢ ਦਿੱਤਾ ਗਿਆ ਆਗੂਆਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕੀ ਇੰਨਲਿਸਟਮੈਟ ਕੈਟਾਗਿਰੀ ਨੂੰ ਨਵੇਂ ਐਕਟ ਵਿੱਚ ਸ਼ਾਮਲ ਕੀਤਾ ਜਾਵੇ ਅਤੇ  ਵੱਖ-ਵੱਖ ਵਿਭਾਗਾਂ, ਕਾਰਪੋਰੇਸ਼ਨਾਂ, ਬੋਰਡਾਂ ’ਚ ਸੇਵਾਵਾਂ ਦੇ ਰਹੇ ਇੰਨਲਿਸਟਮੈਟ,ਆਉਟੋਸਰੋਸ, ਠੇਕੇਦਾਰਾਂ, ਸੁਸਾਇਟੀਆਂ, ਕੰਪਨੀਆਂ ਰਾਹੀਂ ਕੰਮ ਕਰਦੇ ਕਾਮਿਆਂ ਨੂੰ ਸਬੰਧਤ ਵਿਭਾਗਾਂ ’ਚ ਸ਼ਾਮਲ ਕਰਕੇ ਰੈਗੂਲਰ ਕੀਤਾ ਜਾਵੇ ਜੇਕਰ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਨਹੀ ਕੀਤਾ ਜਾਂਦਾ ਤਾਂ ‘ਇੰਨਲਿਸਟਮੈਟ-ਆਉਟੋਸਰੋਸ ਤਾਲਮੇਲ ਕਮੇਟੀ ਪੰਜਾਬ’ ਦੇ ਬੈਨਰ ਹੇਠ ਪੰਜਾਬ ਸਰਕਾਰ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਕੈਬਨਿਟ ਮੰਤਰੀ ਦੇ ਸ਼ਹਿਰ ਸਾਹਨੇਵਾਲ ਵਿਖੇ ਵੱਖ-ਵੱਖ ਵਿਭਾਗਾਂ ਦੇ ਠੇਕਾ ਮੁਲਾਜਮਾਂ ਵੱਲੋਂ 30 ਜੁਲਾਈ ਨੂੰ ਸੂਬਾ ਪੱਧਰੀ ਰੈਲੀ ਵਿਚ ਜਿਲਾ ਸ਼੍ਰੀ ਮੁਕਤਸਰ ਸਾਹਿਬ ਦੇ ਵਰਕਰ ਵੱਡੀ ਗਿਣਤੀ ਵਿੱਚ ਪਹੁੰਚਣਗੇ।
  • Related Posts

    ਬਲਾਚੌਰ ਵਿਖੇ ਭਾਜਪਾ ਦੀ ਅਹਿਮ ਮੀਟਿੰਗ, ਸੰਗਠਨ ਨੂੰ ਮਜ਼ਬੂਤ ਕਰਨ ਤੇ ਪਾਰਟੀ ਦੀਆਂ ਗਤੀਵਿਧੀਆਂ ਸਬੰਧੀ ਹੋਇਆ ਵਿਚਾਰ-ਵਟਾਂਦਰਾ

    Spread the love

    Spread the love ਬਲਾਚੌਰ, 29 ਸਤੰਬਰ (ਜਤਿੰਦਰਪਾਲ ਸਿੰਘ ਕਲੇਰ) : ਬਲਾਚੌਰ ਵਿਖੇ ਅੱਜ ਭਾਰਤੀ ਜਨਤਾ ਪਾਰਟੀ ਦੀ ਅਹਿਮ ਮੀਟਿੰਗ ਹੋਈ, ਜਿਸ ਵਿੱਚ ਪਾਰਟੀ ਦੀਆਂ ਗਤੀਵਿਧੀਆਂ, ਸੰਗਠਨਾਤਮਕ ਮਾਮਲਿਆਂ ਅਤੇ ਪਾਰਟੀ ਨੂੰ…

    ਆਂਗਨਵਾੜੀ ਸੈਂਟਰ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਨ ਮਨਾਇਆ ਬੱਚਿਆਂ ਨੇ ਪੇਸ਼ ਕੀਤੇ ਦੇਸ਼ ਭਗਤੀ ਦੇ ਗੀਤ, ਸ਼ਹੀਦ ਦੇ ਜੀਵਨ ਤੋਂ ਪ੍ਰੇਰਨਾ ਲੈਣ ਦਾ ਦਿੱਤਾ ਸੁਨੇਹਾ

    Spread the love

    Spread the love ਮਾਛੀਵਾੜਾ ਸਾਹਿਬ, 29=ਸਤੰਬਰ (ਸੁੱਚਾ ਬੰਗੜ) – ਸਥਾਨਕ ਆਂਗਨਵਾੜੀ ਸੈਂਟਰ ਨੰਬਰ 122 ਵਿਖੇ ਦੇਸ਼ ਦੇ ਮਹਾਨ ਕ੍ਰਾਂਤੀਕਾਰੀ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦਾ ਜਨਮ ਦਿਹਾੜਾ ਬੜੀ ਹੀ ਸ਼ਰਧਾ…

    Leave a Reply

    Your email address will not be published. Required fields are marked *