ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ ਯੁਨੀਅਨ ਰਜਿ 31 ਵੱਲੋਂ ਕਾਰਜਕਾਰੀ ਇੰਜੀਨੀਅਰ ਮੰਡਲ 2 ਖਿਲਾਫ 30 ਦਸੰਬਰ ਨੂੰ ਧਰਨੇ ਦਾ ਐਲਾਨ – ਭੱਟੀ 

Spread the love

 ਸ੍ਰੀ ਮੁਕਤਸਰ ਸਾਹਿਬ, 19 ਦਸੰਬਰ (ਪਰਮਜੀਤ ਬੇਦੀ) ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ ਯੁਨੀਅਨ ਰਜਿ 31 ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮਹੀਨਾਵਾਰ ਮੀਟਿੰਗ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਮੇਨ ਦਫ਼ਤਰ ਕੋਟਕਪੂਰਾ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਈ। ਇਸ ਮੀਟਿੰਗ ਸੰਬਧੀ ਜਾਣਕਾਰੀ ਦਿੰਦਿਆਂ ਜੱਥੇਬੰਦੀ ਦੇ ਸੂਬਾ ਪ੍ਰਚਾਰ ਸਕੱਤਰ ਅਤੇ ਜ਼ਿਲ੍ਹਾ ਪ੍ਰਧਾਨ ਬਲਜੀਤ ਸਿੰਘ ਭੱਟੀ,ਜ਼ਿਲ੍ਹਾ ਜਨਰਲ ਸਕੱਤਰ ਸੁਰਜੀਤ ਸਿੰਘ ਤੱਖੀ , ਜ਼ਿਲ੍ਹਾ ਪ੍ਰੈਸ ਸਕੱਤਰ ਬਿਕਰਮ ਜੀਤ ਸਿੰਘ ਕਪੂਰ ਅਤੇ ਸੋਰਵ ਮਿਗਲਾਨੀ ਨੇ ਦੱਸਿਆ ਕਿ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿਚ ਪਿਛਲੇ ਲੰਮੇ ਸਮੇਂ ਤੋਂ ਆਊਟਸੋਰਸ ਇੰਨਲਿਸਟਮੈਟ ਠੇਕਾ ਆਧਾਰਿਤ ਮੁਲਾਜ਼ਮ ਦੀਆਂ ਹੱਕੀ ਅਤੇ ਜਾਇਜ ਮੰਗਾਂ ਜਿਵੇਂ ਇਹਨਾਂ ਠੇਕਾ ਆਧਾਰਿਤ ਮੁਲਾਜ਼ਮਾਂ ਨੂੰ ਵਿਭਾਗ ਵਿਚ ਮਰਜ਼ ਕਰਕੇ ਪੱਕੇ ਰੁਜ਼ਗਾਰ ਦਾ ਪ੍ਰਬੰਧ ਕਰਨ, 15 ਵੀ ਲੇਬਰ ਕਾਨਫਰੰਸ ਮੁਤਾਬਕ ਤਨਖਾਹਾਂ ਨੂੰ ਲਾਗੂ ਕਰਨ ਮੰਗਾਂ ਸਬੰਧੀ ਚੱਲ ਰਹੇ ਸੰਘਰਸ਼ ਸੰਬੰਧੀ ਵਰਕਰਾਂ ਨੂੰ ਜਾਣਕਾਰੀ ਦਿੱਤੀ ਗਈ ਅਤੇ ਇਹ ਵੀ ਦੱਸਿਆ ਗਿਆ ਕਿ ਜਿਵੇਂ ਪੰਜਾਬ ਸਰਕਾਰ ਝੁਠੇ ਲਾਰੇ ਲਾ ਸਮਾਂ ਲੰਘਾ ਰਹੀ ਹੈ ਅਤੇ ਠੇਕਾ ਆਧਾਰਿਤ ਮੁਲਾਜ਼ਮ ਦੇ ਹੱਕ ਦਬਾਅ ਰਹੀ ਹੈ ਉਸੇ ਤਰ੍ਹਾਂ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੀ ਮੈਨੇਜਮੈਂਟ ਵੀ ਇਹਨਾਂ ਵਰਕਰਾਂ ਦੇ ਹੱਕ ਦਬਾਅ ਰਹੀ ਹੈ। ਆਗੂਆਂ ਵੱਲੋਂ ਦੱਸਿਆ ਗਿਆ ਕਿ ਮਿਨੀਮਮ ਵੇਜਿਜ਼ ਐਕਟ ਮੁਤਾਬਕ 1 ਮਾਰਚ 2024 ਤੋਂ 163 ਰੁਪਏ ਪ੍ਰਤੀ ਮਹੀਨਾ ਵਾਧਾ ਕੀਤਾ ਗਿਆ ਸੀ ਜ਼ੋ ਕਿ ਪਹਿਲਾਂ ਹੀ ਬਹੁਤ ਘੱਟ ਹੈ ਪਰ ਜਲ ਸਪਲਾਈ ਦੀ ਮੈਨੇਜਮੈਂਟ ਵੱਲੋਂ ਇਹ ਵਾਧਾ ਮਾਰਚ2024 ਦੀ ਜਗ੍ਹਾ ਨਵੰਬਰ 2024 ਤੋਂ ਲਾਗੂ ਕੀਤਾ ਗਿਆ ਅਤੇ ਪਿਛਲੇ ਮਹੀਨਿਆਂ ਦਾ ਬਣਦਾ ਏਰੀਅਰ ਨਹੀਂ ਦਿੱਤਾ ਜਾ ਰਿਹਾ, ਆਗੂਆਂ ਵੱਲੋਂ ਇਹ ਵੀ ਦੱਸਿਆ ਗਿਆ ਕਿ ਪਿਛਲੀ ਵਾਰ ਦਾ ਏਰੀਅਰ ਵਿਭਾਗ ਦੇ ਖਿਲਾਫ ਧਰਨਾ ਲਗਾਉਣ ਉਪਰੰਤ ਵਿਭਾਗ ਨੇ ਠੇਕਾਦਾਰਾ ਨੂੰ ਦਾ ਜਾਰੀ ਕਰ ਦਿੱਤਾ ਸੀ ਪਰ ਵਿਭਾਗ ਦੇ ਠੇਕੇਦਾਰਾ ਨੇ ਕੁਝ ਬਕਾਇਆ ਅਜੇ ਤੱਕ ਵਰਕਰਾਂ ਨੂੰ ਨਹੀਂ ਦਿੱਤਾ ।

ਜਿਸ ਕਰਕੇ ਵਰਕਰਾ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਸਬੰਧੀ ਜੱਥੇਬੰਦੀ ਵੱਲੋਂ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਮੰਡਲ ਨੰਬਰ 2 ਸ੍ਰੀ ਮੁਕਤਸਰ ਸਾਹਿਬ ਦੇ ਖਿਲਾਫ 30 ਦਸੰਬਰ ਨੂੰ ਧਰਨੇ ਦਾ ਐਲਾਨ ਕੀਤਾ ਗਿਆ ਅਤੇ ਲਿਖਤੀ ਰੂਪ ਵਿੱਚ ਕਾਰਜਕਾਰੀ ਇੰਜੀਨੀਅਰ ਦੇ ਦਫ਼ਤਰ ਨੂੰ ਧਰਨੇ ਦਾ ਨੋਟਿਸ ਦਿੱਤਾ ਗਿਆ। ਇਸ ਮੌਕੇ ਤੇ ਗੁਰਸੇਵਕ ਸਿੰਘ,ਤਰਲੋਕ ਸਿੰਘ, ਜਸਬੀਰ ਕੌਰ, ਬਲਵਿੰਦਰ ਕੌਰ, ਹਰਪ੍ਰੀਤ ਕੌਰ,ਸੁਖਵਿੰਦਰ ਕੌਰ ,ਬਬੀਤਾ, ਮੁਸਕਾਨ, ਜਸਵੀਰ ਸਿੰਘ ਕਾਲਾ, ਗਗਨਦੀਪ ਸਿੰਘ ਅਤੇ ਰਾਧੇ ਸ਼ਾਮ ਆਦਿ ਹਾਜ਼ਰ ਹੋਏ

  • Related Posts

    ਪ੍ਰਾਚੀਨ ਡੇਰਾ ਬਾਬਾ ਗੁਸਾਈਂਆਣਾ ਦੇ ਸਾਲਾਨਾ ਜੋੜ ਮੇਲਾ ਡੇਰਾ ਮੁੱਖੀ ਬਾਬਾ ਧਨਰਾਜ ਗਿਰ ਜੀ ਅਗਵਾਈ ਵਿਚ ਮਨਾਇਆ ਗਿਆ। 

    Spread the love

    Spread the love ਕੁਰਾਲੀ, 14 ਅਗਸਤ (ਜਗਦੇਵ ਸਿੰਘ )-ਸਥਾਨਕ ਪ੍ਰਾਚੀਨ ਡੇਰਾ ਬਾਬਾ ਗੁਸਾਈਂਆਣਾ ਦੇ ਸਾਲਾਨਾ ਜੋੜ ਮੇਲਾ ਡੇਰਾ ਮੁੱਖੀ ਬਾਬਾ ਧਨਰਾਜ ਗਿਰ ਜੀ ਅਗਵਾਈ ਵਿਚ ਮਨਾਇਆ ਗਿਆ।  ਉਮਿੰਦਰ ਓਮਾ ਦੀ…

    ਸਰਕਾਰੀ ਹਾਈ ਸਕੂਲ ਘੁਲਾਲ ਵਿਖੇ ਹਿੰਦੀ ਦਿਵਸ ਉਤਸ਼ਾਹ ਨਾਲ ਮਨਾਇਆ

    Spread the love

    Spread the loveਸਮਰਾਲਾ 14 ਸਤੰਬਰ ( ਮੁਕੇਸ਼ ਵਰਮਾ ):- ਇੱਥੋਂ ਨਜਦੀਕੀ ਸਰਕਾਰੀ ਹਾਈ ਸਕੂਲ ਘੁਲਾਲ ਵਿਖੇ ਹਿੰਦੀ ਅਧਿਆਪਕ ਹਰਦਮਨਦੀਪ ਸਿੰਘ ਨਾਗਰਾ ਦੀ ਅਗਵਾਈ ਹੇਠ ਹਿੰਦੀ ਭਾਸ਼ਾ ਨੂੰ ਸਮਰਪਿਤ ‘ਹਿੰਦੀ ਦਿਵਸ’…

    Leave a Reply

    Your email address will not be published. Required fields are marked *