ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ  ਵੱਲੋ  ਅੰਤਰਰਾਸ਼ਟਰੀ ਯੁਵਾ ਦਿਵਸ ਮੌਕੇ ਕਾਨੂੰਨੀ ਜਾਗਰੂਕਤਾ  ਸੈਮੀਨਾਰ ਕਰਵਾਇਆ ।

Spread the love
ਨਵਾਂਸ਼ਹਿਰ 12 ਅਗਸਤ (ਜਤਿੰਦਰ ਪਾਲ ਸਿੰਘ ਕਲੇਰ )  ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ. ਏ. ਐਸ. ਨਗਰ  ਜੀਆਂ ਦੀਆਂ ਹਦਾਇਤਾਂ ਤਹਿਤ ਅਤੇ   ਮਾਣਯੋਗ ਜਿਲ੍ਹਾਂ ਅਤੇ ਸੈਸ਼ਨ ਜੱਜ, ਸ਼ਹੀਦ ਭਗਤ ਸਿੰਘ ਨਗਰ  ਸ਼੍ਰੀ ਜਤਿੰਦਰ ਪਾਲ ਸਿੰਘ ਖੁਰਮੀ   ਜੀਆਂ  ਅਤੇ ਸਿਵਲ ਜੱਜ ( ਸੀਨੀਅਰ ਡੀਵੀਜ਼ਨ)/ ਸੀ.ਜੇ.ਐਮ-ਕਮ- ਸਕੱਤਰ, ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ, ਸ.ਭ.ਸ ਨਗਰ  ਡਾ.ਅਮਨਦੀਪ  ਜੀਆਂ  ਦੇ ਨਿਰਦੇਸ਼ਾਂ ਤਹਿਤ  ਦਫਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ  ਵੱਲੋ ਸਰਕਾਰੀ ਮਿਡਲ ਸਕੂਲ ਜੰਡੀ ਵਿਖੇ ਮਿਤੀ-12.08.2026 ਨੂੰ ਅੰਤਰਰਾਸ਼ਟਰੀ ਯੁਵਾ ਦਿਵਸ ਮਨਾਇਆ ਗਿਆ ਅਤੇ ਇਸ ਮੌਕੇ ਪੈਰਾ ਲੀਗਲ ਵਲੰਟੀਅਰਜ਼ ਦੀ ਟੀਮ ਵੱਲੋ ਕਾਨੂੰਨੀ ਜਾਗਰੂਕਤਾ ਸੈਮੀਨਾਰ ਕੀਤਾ ਗਿਆ । ਇਸ ਮੌਕੇ  ਪੈਰਾ ਲੀਗਲ ਵਲੰਟੀਅਰਜ਼ ਦੀ ਟੀਮ  ਵੱਲੋ ਵਿਦਿਆਰਥੀਆ ਨੂੰ ਜਾਣਕਾਰੀ ਦਿੰਦੇ ਦੱਸਿਆ ਕਿ ਮੁੱਖ ਮਕਸਦ ਸਮਾਜ ਵਿੱਚ ਨੌਜਵਾਨਾਂ ਦੀ ਭੂਮਿਕਾ ਨੂੰ ਉਜਾਗਰ ਕਰਨਾ ਅਤੇ ਉਨ੍ਹਾਂ ਨੂੰ ਸਮਾਜਿਕ ਨਿਆਂ ਦੇ ਅੰਦੋਲਨਾਂ ਵਿੱਚ ਅਗਾਂਹਵਧੂ ਬਣਾਉਣਾ ਹੈ। ਇਸ ਸੈਮੀਨਾਰ ਰਾਹੀ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ, ਕਰਤੱਵਾਂ ਅਤੇ ਸਮਾਜ ਵਿੱਚ ਬਰਾਬਰੀ, ਇਨਸਾਫ਼ ਅਤੇ ਮਨੁੱਖੀ ਹੱਕਾਂ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਦਿੱਤੀ । ਨੌਜਵਾਨ ਹੀ ਕਿਸੇ ਵੀ ਦੇਸ਼ ਦੀ ਤਾਕਤ ਅਤੇ ਭਵਿੱਖ ਹਨ । ਸਮਾਜਿਕ ਨਿਆਂ ਨੂੰ ਯਕੀਨੀ ਬਣਾਉਣ ਵਿੱਚ ਨੌਜਵਾਨਾਂ ਦਾ ਯੋਗਦਾਨ ਬਹੁਤ ਜ਼ਰੂਰੀ ਹੈ । । ਇਸ ਤੋ ਇਲਾਵਾ  ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ, ਸ.ਭ.ਸ ਨਗਰ ਬਾਰੇ  ਜਾਗਰੂਕਤ ਕੀਤਾ ਗਿਆ ਅਤੇ ਉਹਨਾਂ ਨੇ ਦੱਸਿਆ ਕਿ  ਜੇਕਰ ਕਿਸੇ ਵੀ ਵਿਅਕਤੀ    ਨੂੰਮੁਫਤ ਕਾਨੂੰਨੀ ਸਹਾਇਤਾ ਦੀ ਜ਼ਰੂਰਤ ਪੈਦੀ  ਹੈ ਤਾਂ ਉਹ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਫਤਰ ਟੈਲੀਫੋਨ ਨੰਬਰ 01823-223511 ਅਤੇ ਪੰਜਾਬ ਸਟੇਟ ਲੀਗਲ ਸਰਵਿਸਜ ਦੇ ਟੋਲ ਫ੍ਰੀ ਨੰਬਰ  15100 ਤੇ ਫੋਨ ਕਰਕੇ ਮੁਫਤ ਕਾਨੂੰਨੀ ਸਹਾਇਤਾ ਪ੍ਰਾਪਤ ਕਰ ਸਕਦਾ ਹੈ ।  ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *