ਜ਼ਿਲ੍ਹਾ ਚੋਣ ਅਫ਼ਸਰ ਡਾ. ਪ੍ਰੀਤੀ ਯਾਦਵ ਵੱਲੋਂ ਸਟਰਾਂਗ ਰੂਮ ਦਾ ਨਿਰੀਖਣ 

Spread the love

 -ਚੋਣ ਅਮਲਾ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਯਕੀਨੀ ਬਣਾਏ : ਡਾ. ਪ੍ਰੀਤੀ ਯਾਦਵ

ਘਨੌਰ, 13 ਦਸੰਬਰ  (ਅਭਿਸ਼ੇਕ ਸੂਦ) ਜ਼ਿਲ੍ਹਾ ਚੋਣ ਅਫ਼ਸਰ  -ਕਮ- ਡਿਪਟੀ ਕਮਿਸ਼ਨਰ ਪਟਿਆਲਾ ਡਾ. ਪ੍ਰੀਤੀ ਯਾਦਵ ਨੇ ਨਗਰ ਪੰਚਾਇਤ ਘਨੌਰ ਵਿਖੇ ਵੋਟਾਂ ਤੋਂ ਬਾਅਦ ਈ.ਵੀ.ਐਮਜ਼ ਨੂੰ ਰੱਖਣ ਲਈ ਯੂਨੀਵਰਸਿਟੀ ਕਾਲਜ ਘਨੌਰ ਵਿਖੇ ਬਣਾਏ ਗਏ ਸਟਰਾਂਗ ਰੂਮ ਦਾ ਨਿਰੀਖਣ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਨਗਰ ਪੰਚਾਇਤ ਘਨੌਰ ਦੇ ਰਿਟਰਨਿੰਗ ਅਧਿਕਾਰੀ ਐਸ.ਡੀ.ਐਮ ਰਾਜਪੁਰਾ ਅਵਿਕੇਸ਼ ਗੁਪਤਾ ਵੀ ਮੌਜੂਦ ਸਨ। ਇਸ ਮੌਕੇ ਡਾ. ਪ੍ਰੀਤੀ ਯਾਦਵ ਨੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਇਹ ਚੋਣਾਂ ਆਜ਼ਾਦਾਨਾ, ਨਿਰਪੱਖ ਤੇ ਪੂਰੀ ਪਾਰਦਸ਼ਤਾ ਨਾਲ ਕਰਵਾਉਣੀਆਂ ਯਕੀਨੀ ਬਨਾਉਣ ਲਈ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੇ ਨਿਯਮਾਂ ਦੀ ਇੰਨ ਬਿੰਨ ਪਾਲਣਾ ਸਖਤੀ ਨਾਲ ਕੀਤੀ ਜਾਵੇ।  ਉਨ੍ਹਾਂ ਦੱਸਿਆ ਕਿ ਪਟਿਆਲਾ ‌ਜ਼ਿਲ੍ਹੇ ਵਿੱਚ ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਲਈ ਵਰਤੀਆਂ ਜਾਣ ਵਾਲੀਆ ਈ.ਵੀ.ਐਮਜ਼ ਨੂੰ ਰੱਖਣ ਲਈ ਜ਼ਿਲ੍ਹੇ ਵਿੱਚ 13 ਸਟਰਾਂਗ ਰੂਮ ਬਣਾਏ ਗਏ ਹਨ। ਉਨ੍ਹਾਂ ਦੱਸਿਆ ਕਿ ਸਟਰਾਂਗ ਰੂਮ ਵਿੱਚ ਸੁਰੱਖਿਆ ਤੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਸੀਸੀਟੀਵੀ ਕੈਮਰੇ ਸਮੇਤ ਸੁਰੱਖਿਆ ਅਮਲਾ ਤਾਇਨਾਤ ਕੀਤਾ ਗਿਆ ਹੈ।  ਜਿਕਰਯੋਗ ਹੈ ਕਿ ਪਟਿਆਲਾ ਜ਼ਿਲ੍ਹੇ ਅੰਦਰ 21 ਦਸੰਬਰ ਨੂੰ ਨਗਰ ਨਿਗਮ, ਨਗਰ ਕੌਂਸਲ ਸਨੌਰ ਸਮੇਤ ਨਗਰ ਪੰਚਾਇਤਾਂ ਘਨੌਰ, ਦੇਵੀਗੜ੍ਹ, ਭਾਦਸੋਂ ਤੇ ਘੱਗਾ ਦੀਆਂ ਆਮ ਚੋਣਾਂ

ਤੋਂ ਇਲਾਵਾ ਸਮਾਣਾ, ਰਾਜਪੁਰਾ, ਨਾਭਾ ਤੇ ਪਾਤੜਾਂ ਨਗਰ ਕੌਂਸਲਾਂ ਦੀ ਇੱਕ-ਇੱਕ ਵਾਰਡ ਵਿੱਚ ਉਪ ਚੋਣ ਹੋ ਰਹੀ ਹੈ।

  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *