ਜ਼ਿਲ੍ਹਾ ਪੱਧਰੀ ਸਕੂਲੀ ਖੇਡਾਂ ’ਚ ਛੱਜਾਵਾਲ ਦੀ ਅੰਡਰ-14 ਟੀਮ ਨੇ ਮਾਰੀ ਬਾਜ਼ੀ ਜੇਤੂ ਖਿਡਾਰੀਆਂ ਤੇ ਕੋਚ ਰਮਨਦੀਪ ਸਿੰਘ ਦਾ ਵਿਸ਼ੇਸ਼ ਸਨਮਾਨ; ਪਿੰਡ ਵਾਸੀਆਂ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ

Spread the love
ਜਗਰਾਉਂ 2 ਸਤੰਬਰ (ਜਸਵਿੰਦਰ ਸਿੰਘ ਡਾਂਗੀਆ) — ਸਰਕਾਰੀ ਹਾਈ ਸਕੂਲ ਛੱਜਾਵਾਲ ਦੀ ਅੰਡਰ-14 ਲੜਕਿਆਂ ਦੀ ਟੀਮ ਨੇ 70ਵੀਆਂ ਜ਼ਿਲ੍ਹਾ ਪੱਧਰੀ ਸਕੂਲੀ ਖੇਡਾਂ (2026-27) ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜ਼ਿਲ੍ਹੇ ਭਰ ਵਿੱਚੋਂ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਅਤੇ ਪਿੰਡ ਛੱਜਾਵਾਲ ਦਾ ਨਾਮ ਰੌਸ਼ਨ ਕੀਤਾ। ਟੀਮ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਸਕੂਲ ਅਤੇ ਪਿੰਡ ਵਾਸੀਆਂ ਵਿੱਚ ਖੁਸ਼ੀ ਦੀ ਲਹਿਰ ਪਾਈ ਗਈ। ਇਸ ਮਾਣਮੱਤੀ ਪ੍ਰਾਪਤੀ ਨੂੰ ਸਮਰਪਿਤ ਸਰਕਾਰੀ ਹਾਈ ਸਕੂਲ ਛੱਜਾਵਾਲ ਵਿਖੇ ਵਿਸ਼ੇਸ਼ ਸਨਮਾਨ ਸਮਾਰੋਹ ਕਰਵਾਇਆ ਗਿਆ। ਪਿੰਡ ਦੇ ਸਰਪੰਚ ਸਰਦਾਰ ਸ਼ਿੰਗਾਰਾ ਸਿੰਘ ਅਤੇ ਸ੍ਰੀਮਤੀ ਸਵਰਨਜੀਤ ਕੌਰ ਧੂਰਕੋਟ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਸਮਾਗਮ ਦੌਰਾਨ ਜੇਤੂ ਟੀਮ ਦੇ ਸਾਰੇ ਖਿਡਾਰੀਆਂ ਅਤੇ ਟੀਮ ਕੋਚ ਸ. ਰਮਨਦੀਪ ਸਿੰਘ ਨੂੰ ਟਰਾਫੀਆਂ ਦੇ ਕੇ ਸਨਮਾਨਿਤ ਕੀਤਾ ਗਿਆ। ਸਕੂਲ ਇੰਚਾਰਜ ਸ੍ਰੀਮਤੀ ਮਨਦੀਪ ਕੌਰ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਨੇ ਟੀਮ ਕੋਚ ਸ. ਰਮਨਦੀਪ ਸਿੰਘ ਵੱਲੋਂ ਖਿਡਾਰੀਆਂ ਨੂੰ ਤਿਆਰ ਕਰਨ ਲਈ ਕੀਤੀ ਗਈ ਅਣਥੱਕ ਮਿਹਨਤ ਦੀ ਵਿਸ਼ੇਸ਼ ਤੌਰ ’ਤੇ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਇਸ ਪ੍ਰਾਪਤੀ ਪਿੱਛੇ ਖਿਡਾਰੀਆਂ ਦੀ ਮਿਹਨਤ ਦੇ ਨਾਲ-ਨਾਲ ਅਧਿਆਪਕਾਂ ਅਤੇ ਮਾਪਿਆਂ ਦਾ ਸਹਿਯੋਗ ਵੀ ਅਹਿਮ ਹੈ। ਸਮਾਗਮ ਦੌਰਾਨ ਬੁਲਾਰਿਆਂ ਨੇ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਛੱਜਾਵਾਲ ਦੇ ਇਨ੍ਹਾਂ ਹੋਣਹਾਰ ਖਿਡਾਰੀਆਂ ਨੇ ਜ਼ਿਲ੍ਹਾ ਪੱਧਰ ’ਤੇ ਪਹਿਲਾ ਸਥਾਨ ਹਾਸਲ ਕਰਕੇ ਹੋਰਨਾਂ ਵਿਦਿਆਰਥੀਆਂ ਲਈ ਵੀ ਪ੍ਰੇਰਣਾ ਪੈਦਾ ਕੀਤੀ ਹੈ। ਇਸ ਮੌਕੇ ਸਰਕਾਰੀ ਹਾਈ ਸਕੂਲ ਛੱਜਾਵਾਲ ਦੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਤੋਂ ਇਲਾਵਾ ਸਰਕਾਰੀ ਪ੍ਰਾਇਮਰੀ ਸਕੂਲ ਛੱਜਾਵਾਲ ਦੇ ਹੈੱਡ ਟੀਚਰ ਸ. ਨਵਗੀਤ ਸਿੰਘ, ਸ. ਅਵਤਾਰ ਸਿੰਘ, ਐਸ.ਐਮ.ਸੀ. ਕਮੇਟੀ ਦੇ ਚੇਅਰਮੈਨ ਸ. ਭੁਪਿੰਦਰ ਸਿੰਘ, ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਜ਼ੋਰਾ ਸਿੰਘ, ਸਾਬਕਾ ਐਸ.ਐਮ.ਸੀ. ਕਮੇਟੀ ਮੈਂਬਰ ਸ. ਦਰਸ਼ਨ ਸਿੰਘ, ਸ. ਦਿਲਬਾਗ ਸਿੰਘ, ਸ੍ਰੀ ਸੁਰਿੰਦਰ ਬੱਗਾ ਸਮੇਤ ਕਈ ਹੋਰ ਨਾਮਵਰ ਸ਼ਖ਼ਸੀਅਤਾਂ ਹਾਜ਼ਰ ਸਨ। ਸ੍ਰੀਮਤੀ ਸਵਰਨਜੀਤ ਕੌਰ ਧੂਰਕੋਟ ਨੇ ਵੀ ਸਮਾਗਮ ਵਿੱਚ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕਰਦਿਆਂ ਜੇਤੂ ਖਿਡਾਰੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ। ਸਮਾਗਮ ਦੇ ਅੰਤ ਵਿੱਚ ਜੇਤੂ ਟੀਮ ਨੂੰ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਮਿਹਨਤ ਕਰਕੇ ਸਕੂਲ ਅਤੇ ਪਿੰਡ ਦਾ ਨਾਮ ਹੋਰ ਉੱਚਾ ਕਰਨ ਲਈ ਪ੍ਰੇਰਿਤ ਕੀਤਾ ਗਿਆ।
  • Related Posts

    * ਧਨੌਲਾ ’ਚ ਗੂੰਜੇਗਾ ਗਣਪਤੀ ਬੱਪਾ ਦਾ ਜੈਕਾਰਾ, 14 ਤੋਂ ਸ਼ੁਰੂ ਹੋਵੇਗਾ 12ਵਾਂ ਮਹਾਂਉਤਸਵ * ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਵੱਲੋਂ ਸਨਾਤਨ ਧਰਮ ਸਭਾ ਵਿਖੇ ਪੰਜ ਰੋਜ਼ਾ ਧਾਰਮਿਕ ਸਮਾਗਮ

    Spread the love

    Spread the loveਧਨੌਲਾ: 13 ਸਤੰਬਰ (ਹਰਦੀਪ ਹੈਰੀ)=ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਕਮੇਟੀ ਧਨੌਲਾ ਵੱਲੋਂ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ 12ਵਾਂ ਸ੍ਰੀ ਗਣੇਸ਼ ਚਤੁਰਥੀ ਮਹਾਂਉਤਸਵ 14 ਸਤੰਬਰ ਤੋਂ 18 ਸਤੰਬਰ 2026…

    ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ 18 ਸਤੰਬਰ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ: ਜੱਸਲ   ਸੰਗਤਾਂ ਵਿੱਚ ਭਾਰੀ ਉਤਸ਼ਾਹ

    Spread the love

    Spread the loveਚੌਂਕ ਮਹਿਤਾ ੧੩ ਸਤੰਬਰ ( ਰਾਜਵਿੰਦਰ ਸਿੰਘ ਰੰਧਾਵਾ ) ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸਾਲਾਨਾ ਜੋੜ…

    Leave a Reply

    Your email address will not be published. Required fields are marked *