ਜ਼ਿਲ੍ਹਾ ਪੱਧਰੀ ਸਕੂਲ ਟੂਰਨਾਮੈਂਟ ’ਚ ਖਿਡਾਰੀਆਂ ਦੀ ਹੌਸਲਾ-ਅਫਜ਼ਾਈ ਲਈ ਪਹੁੰਚੇ ਜਸਵੀਰ ਸਿੰਘ ਰਾਣਾ

Spread the love
 ਸ੍ਰੀ ਕੀਰਤਪੁਰ ਸਾਹਿਬ,2 ਸਤੰਬਰ, (ਮਨਦੀਪ) ਸਕੂਲ ਆਫ ਐਮੀਨੈਂਸ ਕੀਰਤਪੁਰ ਸਾਹਿਬ ਵਿਖੇ ਚੱਲ ਰਹੇ ਚਾਰ ਰੋਜ਼ਾ ਜ਼ਿਲ੍ਹਾ ਪੱਧਰੀ ਸਕੂਲ ਟੂਰਨਾਮੈਂਟ ਦੌਰਾਨ ਖਿਡਾਰੀਆਂ ਦੀ ਹੌਸਲਾ-ਅਫਜ਼ਾਈ ਕਰਨ ਅਤੇ ਉਨ੍ਹਾਂ ਨੂੰ ਆਸ਼ੀਰਵਾਦ ਦੇਣ ਲਈ ਆਮ ਆਦਮੀ ਪਾਰਟੀ ਦੇ  ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਖੇਡ ਕੋਆਰਡੀਨੇਟਰ ਜਸਵੀਰ ਸਿੰਘ ਰਾਣਾ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਵੱਖ-ਵੱਖ ਜੋਨਾਂ ਦੀਆਂ ਟੀਮਾਂ ਦੇ ਖਿਡਾਰੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਖੇਡਾਂ ਵਿੱਚ ਵਧੀਆ ਪ੍ਰਦਰਸ਼ਨ ਕਰਨ ਲਈ ਉਤਸ਼ਾਹਿਤ ਕੀਤਾ। ਜਸਵੀਰ ਸਿੰਘ ਰਾਣਾ ਖੁਦ ਵੀ ਇੱਕ ਚੰਗੇ ਕਬੱਡੀ ਖਿਡਾਰੀ ਰਹੇ ਹਨ ਅਤੇ ਵਿਦਿਆਰਥੀਆਂ ਤੇ ਖਿਡਾਰੀਆਂ ਨੂੰ ਕੋਚਿੰਗ ਦੇਣ ਦਾ ਤਜਰਬਾ ਵੀ ਰੱਖਦੇ ਹਨ ਅਤੇ ਮੌਜੂਦਾ ਸਮੇਂ ਵੀ ਖਿਡਾਰੀਆਂ ਨੂੰ ਕਬੱਡੀ ਦੀ ਕੋਚਿੰਗ ਦੇ ਰਹੇ ਹਨ। ।ਇਸ ਮੌਕੇ ਜਸਵੀਰ ਸਿੰਘ ਰਾਣਾ ਨੇ ਕਿਹਾ ਕਿ ਵੱਖ-ਵੱਖ ਜੋਨਾਂ ਦੀਆਂ ਕੁਝ ਟੀਮਾਂ ਨੇ ਬਹੁਤ ਹੀ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ ਅਤੇ ਉਨ੍ਹਾਂ ਦੀ ਤਿਆਰੀ ਸਾਫ਼ ਨਜ਼ਰ ਆ ਰਹੀ ਸੀ। ਦੂਜੇ ਪਾਸੇ ਕੁਝ ਟੀਮਾਂ ਅਜਿਹੀਆਂ ਵੀ ਦਿਖਾਈ ਦਿੱਤੀਆਂ, ਜਿਨ੍ਹਾਂ ਨੂੰ ਦੇਖ ਕੇ ਇੰਝ ਪ੍ਰਤੀਤ ਹੁੰਦਾ ਸੀ ਜਿਵੇਂ ਉਹ ਟੂਰਨਾਮੈਂਟ ਤੋਂ ਸਿਰਫ਼ ਦੋ-ਤਿੰਨ ਦਿਨ ਪਹਿਲਾਂ ਹੀ ਗਰਾਊਂਡ ਵਿੱਚ ਉਤਾਰੀਆਂ ਹੋਣ। ਉਨ੍ਹਾਂ ਕਿਹਾ ਕਿ ਸਕੂਲੀ ਖੇਡਾਂ ਸਿਰਫ਼ ਮੁਕਾਬਲੇ ਤੱਕ ਸੀਮਤ ਨਹੀਂ ਹਨ, ਸਗੋਂ ਇਹ ਵਿਦਿਆਰਥੀਆਂ ਦੀ ਸ਼ਖ਼ਸੀਅਤ, ਅਨੁਸ਼ਾਸਨ ਅਤੇ ਸਰੀਰਕ ਵਿਕਾਸ ਦਾ ਅਹਿਮ ਹਿੱਸਾ ਹਨ।ਉਨ੍ਹਾਂ ਅਧਿਆਪਕਾਂ, ਕੋਚਾਂ ਅਤੇ ਸਕੂਲ ਮੁਖੀਆਂ ਨੂੰ ਅਪੀਲ ਕੀਤੀ ਕਿ ਖਿਡਾਰੀਆਂ ਨੂੰ ਪੂਰੀ ਤਿਆਰੀ, ਨਿਯਮਤ ਅਭਿਆਸ ਅਤੇ ਯੋਗ ਕੋਚਿੰਗ ਦੇਣ ਤੋਂ ਬਾਅਦ ਹੀ ਜ਼ਿਲ੍ਹਾ ਪੱਧਰੀ ਜਾਂ ਵੱਡੇ ਟੂਰਨਾਮੈਂਟਾਂ ਵਿੱਚ ਭੇਜਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਖੇਡਾਂ ਸਾਡੇ ਸਮਾਜ ਦਾ ਅਨਿੱਖੜਵਾਂ ਅੰਗ ਹਨ ਅਤੇ ਜੇਕਰ ਵਿਦਿਆਰਥੀਆਂ ਵਿੱਚ ਖੇਡਾਂ ਪ੍ਰਤੀ ਰੁਚੀ ਪੈਦਾ ਕਰਨੀ ਹੈ ਤਾਂ ਸਕੂਲ ਪੱਧਰ ਤੋਂ ਹੀ ਉਨ੍ਹਾਂ ਨੂੰ ਗੰਭੀਰਤਾ ਨਾਲ ਤਿਆਰ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੱਧਰ ਦੇ ਅਜਿਹੇ ਵੱਡੇ ਖੇਡ ਟੂਰਨਾਮੈਂਟਾਂ ਵਿੱਚ ਲੜਕੀਆਂ ਦੀਆਂ ਟੀਮਾਂ ਨਾਲ ਸਟਾਫ਼ ਦੀ ਮੌਜੂਦਗੀ ਬਹੁਤ ਜ਼ਰੂਰੀ ਹੈ। ਇਸ ਨਾਲ ਖ਼ਿਡਾਰੀਆਂ ਨੂੰ ਲੋੜੀਂਦੀ ਸਹਾਇਤਾ, ਮਾਰਗਦਰਸ਼ਨ ਅਤੇ ਸੁਰੱਖਿਆ ਮਿਲਣ ਦੇ ਨਾਲ-ਨਾਲ ਉਨ੍ਹਾਂ ਦਾ ਮਨੋਬਲ ਵੀ ਵਧਦਾ ਹੈ। ਉਨ੍ਹਾਂ ਸਬੰਧਤ ਅਧਿਕਾਰੀਆਂ ਅਤੇ ਸਕੂਲਾਂ ਨੂੰ ਅਪੀਲ ਕੀਤੀ ਕਿ ਭਵਿੱਖ ਵਿੱਚ ਵੀ ਲੜਕੀਆਂ ਦੀਆਂ ਟੀਮਾਂ ਨਾਲ  ਸਟਾਫ਼ ਦੀ ਹਾਜ਼ਰੀ ਯਕੀਨੀ ਬਣਾਈ ਜਾਵੇ।ਜਸਵੀਰ ਸਿੰਘ ਰਾਣਾ ਨੇ ਸਾਰੇ ਖਿਡਾਰੀਆਂ ਨੂੰ ਖੇਡ ਭਾਵਨਾ ਨਾਲ ਮੁਕਾਬਲਿਆਂ ਵਿੱਚ ਭਾਗ ਲੈਣ ਅਤੇ ਮਿਹਨਤ, ਅਨੁਸ਼ਾਸਨ ਤੇ ਲਗਨ ਨਾਲ ਆਪਣੇ ਸਕੂਲ ਅਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕਰਨ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਫੋਟੋ ਕੈਪਸ਼ਨ ਅਨੰਦਪੁਰ ਸਾਹਿਬ ਜੋਨ ਦੀ ਜੇਤੂ ਟੀਮ ਨਾਲ ਯਾਦਗਾਰੀ ਤਸਵੀਰ ਕਰਵਾਉਂਦੇ ਹੋਏ ਖੇਡ ਕੁਆਡੀਨੇਟਰ ਜਸਵੀਰ ਸਿੰਘ ਰਾਣਾ
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *