ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਲਗਾਇਆ ਗਿਆ

Spread the love
ਫ਼ਰੀਦਕੋਟ 18 ਸਤੰਬਰ (ਗੁਰਦੀਪ ਸਿੰਘ ਢਿੱਲੋਂ ):-ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਫ਼ਰੀਦਕੋਟ ਵੱਲੋਂ ਬੇਰੋਜ਼ਗਾਰ ਪ੍ਰਾਰਥੀਆਂ ਨੂੰ ਰੋਜ਼ਗਾਰ ਦੇ ਮੌਕੇ ਦਿਵਾਉਣ ਲਈ ਸਮੇਂ-ਸਮੇਂ ਤੇ ਪਲੇਸਮੈਂਟ ਕੈਂਪ ਅਤੇ ਸਵੈ-ਰੋਜ਼ਗਾਰ ਕੈਂਪ  ਦਾ ਆਯੋਜਨ ਕੀਤਾ ਜਾਂਦਾ ਹੈ ਇਸੇ ਦੀ ਲਗਾਤਾਰਤਾ ਵਿੱਚ ਦਫ਼ਤਰ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ  ਪਲੇਸਮੈਂਟ ਕੈਂਪ ਲਗਾਇਆ ਗਿਆ । ਜਿਸ ਵਿੱਚ ਐਜਾਈਲ ਹਰਬਲ ਕੰਪਨੀ ਵੱਲੋਂ ਬੇਰੋਜ਼ਗਾਰ ਪ੍ਰਾਰਥੀਆਂ ਦੀ ਇੰਟਰਵਿਊ ਲਈ ਗਈ ਅਤੇ ਜਿਸ ਵਿੱਚ 35 ਪ੍ਰਾਰਥੀਆਂ ਨੂੰ ਰੋਜ਼ਗਾਰ ਦੇ ਮੌਕੇ ਦਿੱਤੇ ਗਏ।  ਇਹ ਜਾਣਕਾਰੀ ਸ੍ਰੀ ਗੁਰਤੇਜ ਸਿੰਘ ਜਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ, ਫ਼ਰੀਦਕੋਟ ਨੇ ਦਿੱਤੀ।ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ  ਕਿ ਜਿਲ੍ਹਾ ਫ਼ਰੀਦਕੋਟ ਦੇ ਬੇਰੁਜਗਾਰ ਪ੍ਰਾਰਥੀ ਕਿਸੇ ਵੀ ਕੰਮ ਕਾਜ ਵਾਲੇ ਦਿਨ ਦਫ਼ਤਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਲਵੰਡੀ ਬਾਈਪਾਸ, ਨੇੜੇ ਪੁਰਾਣਾ ਸੰਧੂ ਪੈਲੇਸ, ਰੈੱਡ ਕਰਾਸ ਭਵਨ ਦੀ ਪਹਿਲੀ ਮੰਜਿਲ, ਫ਼ਰੀਦਕੋਟ ਵਿਖੇ ਆ ਕੇ ਆਪਣਾ ਨਾਮ ਦਰਜ ਕਰਵਾਉਣ ਅਤੇ  ਪੰਜਾਬ ਸਰਕਾਰ ਦੇ ਪੋਰਟਲ www.pgrkam.com  , ਵਟਸਐਪ ਗਰੁੱਪ, ਸ਼ੋਸਲ ਮੀਡੀਆ ( ਜਿਵੇਂ ਕਿ ਫੇਸਬੁੱਕ, ਇੰਸਟਾਗ੍ਰਾਮ, ਟੇਲੀਗ੍ਰਾਮ ਆਦਿ)ਆਪਣੇ ਆਪ ਰਜਿਸਟਰਡ ਕਰਨ ਤਾਂ ਜੋਂ ਉਨ੍ਹਾਂ ਨੂੰ ਰੋਜ਼ਗਾਰ ਕੈਂਪਾਂ/ਸਵੈ-ਰੋਜ਼ਗਾਰ ਅਤੇ ਸਕਿੱਲ ਕੋਰਸਾਂ ਬਾਰੇ ਸਮੇਂ ਸਿਰ ਜਾਣਕਾਰੀ ਮਿਲ ਸਕੇ। ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪਲਾਈਨ ਨੰਬਰ 99883-50193 ਤੇ ਸੰਪਰਕ ਕਰ ਸਕਦੇ ਹਨ।
  • Related Posts

    ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦ

    Spread the love

    Spread the loveਬਰਨਾਲਾ ਬਲਵੰਤ ਸਿੰਘ ਸਿੱਧੂ 18 ਸਤੰਬਰ 2026=ਬਰਨਾਲਾ–ਸੰਗਰੂਰ ਰੋਡ ’ਤੇ ਸਥਿਤ ਐਸ਼ ਐਸ ਪੈਟਰੋਲੀਅਮਜ਼ ਦੇ ਮਾਲਕ ਅਤੇ ਸਾਬਕਾ ਪ੍ਰਧਾਨ ਨਗਰ ਕੌਂਸਲ ਧਨੌਲਾ ਸੁਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਢਾ…

    ਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗ

    Spread the love

    Spread the loveਅਮਲੋਹ, 18 ਸਤੰਬਰ (ਅਜੈ ਕੁਮਾਰ)=ਰਾਈਸ ਸੈਲਰ ਐਸੋਸੀਏਸ਼ਨ ਅਮਲੋਹ ਦੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਰਾਕੇਸ਼ ਕੁਮਾਰ ਦੀ ਅਗਵਾਈ ਹੇਠ ਹੋਈ। ਉਨ੍ਹਾਂ ਕਿਹਾ ਕਿ ਝੋਨੇ ਦਾ ਨਵਾਂ ਸੀਜ਼ਨ 2026-27 ਇਕ…

    Leave a Reply

    Your email address will not be published. Required fields are marked *