ਜ਼ਿਲ੍ਹਾ ਸਫਾਈ ਸੇਵਕ ਯੂਨੀਅਨ ਨੇ ਬੱਸੀ ਪਠਾਣਾਂ ਵਿਖੇ ਪੰਜਾਬ ਸਰਕਾਰ ਖ਼ਿਲਾਫ਼ ਕੱਢਿਆ ਰੋਸ ਪ੍ਰਦਰਸ਼ਨ 

Spread the love
ਬੱਸੀ ਪਠਾਣਾ, 25 ਜੁਲਾਈ (ਉਦੇ ਧੀਮਾਨ): ਬਰਨਾਲਾ ਵਿਖੇ ਸ਼ਾਂਤੀਪੂਰਨ ਪ੍ਰਦਰਸ਼ਨ ਕਰ ਰਹੇ ਸਫ਼ਾਈ ਕਰਮਚਾਰੀਆਂ ‘ਤੇ ਹੋਏ ਲਾਠੀਚਾਰਜ ਦੇ ਵਿਰੋਧ ਅਤੇ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਹੱਕੀ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਸਫ਼ਾਈ ਕਰਮਚਾਰੀਆਂ ਨੇ ਸ਼ਨੀਵਾਰ ਨੂੰ ਬੱਸੀ ਪਠਾਣਾਂ ਵਿਖੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਸਫ਼ਾਈ ਸੇਵਕ ਯੂਨੀਅਨ ਬੱਸੀ ਪਠਾਣਾਂ ਦੇ ਪ੍ਰਧਾਨ ਦੇਸ ਰਾਜ ਦੀ ਅਗਵਾਈ ਹੇਠ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁੱਤਲਾ ਫੂਕਿਆ ਗਿਆ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਸਫ਼ਾਈ ਯੂਨੀਅਨ ਪੰਜਾਬ ਦੇ ਸਕੱਤਰ ਮੰਗਾ ਸਿੰਘ ਅਤੇ ਸਫ਼ਾਈ ਸੇਵਕ ਯੂਨੀਅਨ ਬੱਸੀ ਪਠਾਣਾਂ ਦੇ ਸੀਨੀਅਰ ਮੀਤ ਪ੍ਰਧਾਨ ਕਾਂਸ਼ੀ ਰਾਮ ਨੇ ਸਾਂਝੇ ਬਿਆਨ ਵਿੱਚ ਕਿਹਾ ਕਿ ਸਫ਼ਾਈ ਸੇਵਕ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਲੰਬੇ ਸਮੇਂ ਤੋਂ ਸ਼ਾਂਤੀਪੂਰਨ ਅਤੇ ਲੋਕਤੰਤਰੀ ਢੰਗ ਨਾਲ ਸੰਘਰਸ਼ ਕਰ ਰਹੇ ਹਨ, ਪਰ ਪੰਜਾਬ ਸਰਕਾਰ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਕਰਨ ਦੀ ਬਜਾਏ ਦਮਨਕਾਰੀ ਰਵੱਈਆ ਅਪਣਾ ਰਹੀ ਹੈ। ਉਨ੍ਹਾਂ ਕਿਹਾ ਕਿ ਬਰਨਾਲਾ ਵਿੱਚ ਸ਼ਾਂਤੀਪੂਰਨ ਪ੍ਰਦਰਸ਼ਨ ਦੌਰਾਨ ਸਫਾਈ ਕਰਮਚਾਰੀਆਂ ਤੇ ਕੀਤਾ ਗਿਆ ਲਾਠੀਚਾਰਜ ਲੋਕਤੰਤਰੀ ਹੱਕਾਂ ਅਤੇ ਸੰਵਿਧਾਨਕ ਅਧਿਕਾਰਾਂ ‘ਤੇ ਸਿੱਧਾ ਹਮਲਾ ਹੈ, ਜਿਸ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਜਾਂਦੀ ਹੈ। ਯੂਨੀਅਨ ਆਗੂਆਂ ਨੇ ਮੰਗ ਕੀਤੀ ਕਿ ਸਫ਼ਾਈ ਸੇਵਕਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਹੱਕੀ ਮੰਗਾਂ ਨੂੰ ਤੁਰੰਤ ਮਨਜ਼ੂਰ ਕੀਤਾ ਜਾਵੇ, ਬਰਨਾਲਾ ਘਟਨਾ ਦੀ ਨਿਰਪੱਖ ਜਾਂਚ ਕਰਵਾ ਕੇ ਦੋਸ਼ੀ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਜ਼ਖ਼ਮੀ ਸਫ਼ਾਈ ਕਰਮਚਾਰੀਆਂ ਨੂੰ ਇਨਸਾਫ਼ ਦਿੱਤਾ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਪੰਜਾਬ ਸਰਕਾਰ ਨੇ ਦਮਨ ਦਾ ਰਾਹ ਛੱਡ ਕੇ ਮੰਗਾਂ ਦੇ ਹੱਲ ਲਈ ਠੋਸ ਕਦਮ ਨਾ ਚੁੱਕੇ ਤਾਂ ਸੂਬਾ ਪੱਧਰ ‘ਤੇ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ। ਰੋਸ ਪ੍ਰਦਰਸ਼ਨ ਦੌਰਾਨ ਸਫ਼ਾਈ ਕਰਮਚਾਰੀਆਂ ਅਤੇ ਯੂਨੀਅਨ ਆਗੂਆਂ ਨੇ ਇਕਜੁੱਟ ਹੋ ਕੇ ਸੰਘਰਸ਼ ਜਾਰੀ ਰੱਖਣ ਦਾ ਅਹਿਦ ਦੁਹਰਾਇਆ ਅਤੇ ਐਲਾਨ ਕੀਤਾ ਕਿ ਮੰਗਾਂ ਦੀ ਪੂਰਤੀ ਤੱਕ ਅੰਦੋਲਨ ਕਿਸੇ ਵੀ ਹਾਲਤ ਵਿੱਚ ਵਾਪਸ ਨਹੀਂ ਲਿਆ ਜਾਵੇਗਾ।ਇਸ ਮੌਕੇ ਸੰਜੀਵ ਕੁਮਾਰ,ਦੇਸ ਰਾਜ, ਕਾਂਸ਼ੀ ਰਾਮ,ਪ੍ਰਦੀਪ ਕੁਮਾਰ,ਲਖਵਿੰਦਰ ਸਿੰਘ,ਤ੍ਰਪਿਤਾ ਦੇਵੀਂ,ਲਕਾਸ਼ੋ ਰਾਣੀ, ਕਿਰਨ ਕੁਮਾਰ, ਜਗਪਾਲ ਸਿੰਘ, ਮੋਹਨ ਲਾਲ, ਰਾਜੇਸ਼ ਕੁਮਾਰ, ਜਸਪ੍ਰੀਤ ਸਿੰਘ, ਗੋਬਿੰਦਾ,ਅਕਾਸ਼ ਚੌਹਾਨ, ਸ਼ੀਤਲ ਕੁਮਾਰ, ਵਿੱਕੀ ਕੁਮਾਰ, ਅਮੀਰ ਚੰਦ, ਰੋਹਿਤ ਕੁਮਾਰ, ਸੋਨੂੰ ਰਾਣੀ, ਕਰਤਾਰ ਸਿੰਘ, ਗੁਰਦੀਪ ਕੌਰ, ਗੀਤਾ ਰਾਣੀ, ਰਵੀ ਕੁਮਾਰ, ਜੋਨੀ ਕੁਮਾਰ, ਨਿਸ਼ਾ ਰਾਣੀ, ਹਰਚੰਦ ਸਿੰਘ, ਚੰਦਰ ਸ਼ੇਖਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਫਾਈ ਕਰਮਚਾਰੀਆਂ ਹਾਜ਼ਰ ਸਨ|
  • Related Posts

    ਬਲਾਚੌਰ ਵਿਖੇ ਭਾਜਪਾ ਦੀ ਅਹਿਮ ਮੀਟਿੰਗ, ਸੰਗਠਨ ਨੂੰ ਮਜ਼ਬੂਤ ਕਰਨ ਤੇ ਪਾਰਟੀ ਦੀਆਂ ਗਤੀਵਿਧੀਆਂ ਸਬੰਧੀ ਹੋਇਆ ਵਿਚਾਰ-ਵਟਾਂਦਰਾ

    Spread the love

    Spread the love ਬਲਾਚੌਰ, 29 ਸਤੰਬਰ (ਜਤਿੰਦਰਪਾਲ ਸਿੰਘ ਕਲੇਰ) : ਬਲਾਚੌਰ ਵਿਖੇ ਅੱਜ ਭਾਰਤੀ ਜਨਤਾ ਪਾਰਟੀ ਦੀ ਅਹਿਮ ਮੀਟਿੰਗ ਹੋਈ, ਜਿਸ ਵਿੱਚ ਪਾਰਟੀ ਦੀਆਂ ਗਤੀਵਿਧੀਆਂ, ਸੰਗਠਨਾਤਮਕ ਮਾਮਲਿਆਂ ਅਤੇ ਪਾਰਟੀ ਨੂੰ…

    ਆਂਗਨਵਾੜੀ ਸੈਂਟਰ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਨ ਮਨਾਇਆ ਬੱਚਿਆਂ ਨੇ ਪੇਸ਼ ਕੀਤੇ ਦੇਸ਼ ਭਗਤੀ ਦੇ ਗੀਤ, ਸ਼ਹੀਦ ਦੇ ਜੀਵਨ ਤੋਂ ਪ੍ਰੇਰਨਾ ਲੈਣ ਦਾ ਦਿੱਤਾ ਸੁਨੇਹਾ

    Spread the love

    Spread the love ਮਾਛੀਵਾੜਾ ਸਾਹਿਬ, 29=ਸਤੰਬਰ (ਸੁੱਚਾ ਬੰਗੜ) – ਸਥਾਨਕ ਆਂਗਨਵਾੜੀ ਸੈਂਟਰ ਨੰਬਰ 122 ਵਿਖੇ ਦੇਸ਼ ਦੇ ਮਹਾਨ ਕ੍ਰਾਂਤੀਕਾਰੀ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦਾ ਜਨਮ ਦਿਹਾੜਾ ਬੜੀ ਹੀ ਸ਼ਰਧਾ…

    Leave a Reply

    Your email address will not be published. Required fields are marked *